ਪਾਕਿਸਤਾਨ ‘ਚ ਇਮਰਾਨ ਖਾਨ ਦੀ ਸਰਕਾਰ ਡਿੱਗਦੀ ਹੋਈ ਨਜ਼ਰ ਆ ਰਹੀ ਹੈ। ਫਲੋਰ ਟੈਸਟ (Trust Vote) ਤੋਂ ਪਹਿਲਾਂ ਇਮਰਾਨ ਖਾਨ ਨੂੰ ਬੁੱਧਵਾਰ ਨੂੰ ਵੱਡਾ ਝਟਕਾ ਲੱਗਾ ਹੈ। ਪੀਟੀਆਈ ਸਰਕਾਰ ਦੀ ਭਾਈਵਾਲ MQM ਨੇ ਅਵਿਸ਼ਵਾਸ ਪ੍ਰਸਤਾਵ (No Confidence Motion) ‘ਤੇ ਵੋਟਿੰਗ ਤੋਂ ਠੀਕ ਪਹਿਲਾਂ ਵਿਰੋਧੀ ਪਾਰਟੀਆਂ ਨਾਲ ਸਮਝੌਤਾ ਕਰ ਲਿਆ ਹੈ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਘੱਟ ਗਿਣਤੀ ‘ਚ ਆਉਣ ਤੋਂ ਬਾਅਦ ਇਮਰਾਨ ਖਾਨ ਫਲੋਰ ਟੈਸਟ ਤੋਂ ਪਹਿਲਾਂ ਹੀ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਪੀਪੀਪੀ ਮੁਖੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਟਵੀਟ ਕੀਤਾ ਕਿ ਸੰਯੁਕਤ ਵਿਰੋਧੀ ਧਿਰ ਅਤੇ ਐਮਕਿਊਐਮ ਵਿਚਾਲੇ ਸਮਝੌਤਾ ਹੋ ਗਿਆ ਹੈ। ਰਾਬਤਾ ਕਮੇਟੀ ਨੇ MQM ਅਤੇ PPP CEC ਸਮਝੌਤੇ ਦੀ ਪੁਸ਼ਟੀ ਕੀਤੀ।