“ਇਤਾਲਵੀ ਅਤੇ ਪੰਜਾਬੀ ਭਾਸ਼ਾ ਦਾ ਸਾਂਝਾ ਸਾਹਿਤਕ ਸਮਾਗਮ 3 ਅਪ੍ਰੈਲ ਨੂੰ ਹੋਵੇਗਾ”

ਰੋਮ ਇਟਲੀ  (ਗੁਰਸ਼ਰਨ ਸਿੰਘ ਸੋਨੀ)””ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਇਤਾਲਵੀ ਅਤੇ ਪੰਜਾਬੀ ਭਾਸ਼ਾ ਦਾ  ਪਹਿਲਾ ਸਾਂਝਾ ਸਾਹਿਤਕ ਸਮਾਗਮ 3 ਅਪ੍ਰੈਲ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਡਾ ਐਸ ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਰਪ੍ਰਸਤੀ ਵਿੱਚ ਹੋ ਰਹੇ ਇਸ ਆਨਲਾਈਨ ਸਾਹਿਤਿਕ ਸਮਾਗਮ ਦੀ ਪ੍ਰਧਾਨਗੀ ਪ੍ਰੋ ਗੁਰਭਜਨ ਸਿੰਘ ਗਿੱਲ ਕਰਨਗੇ। ਇਟਲੀ ਦੇ ਉੱਘੇ ਲੇਖਕ ਸਾਨਦਰੀਨੋ ਲੂਈਜੀ ਮਾਰਾ ਅਤੇ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਡਾ ਲਖਵਿੰਦਰ ਸਿੰਘ ਜੌਹਲ ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਣਗੇ। ਪੰਜਾਬੀ ਕਵਿਤਾ ਪਾਠ ਲਈ ਸਭਾ ਵਲੋਂ ਡਾ ਦੇਵਿੰਦਰ ਸੈਫੀ ਅਤੇ ਸਵਰਨਜੀਤ ਸਵੀ ਨੂੰ ਸੱਦਾ ਦਿੱਤਾ ਗਿਆ ਹੈ। ਇਟਲੀ ਦੇ ਲੇਖਕ ਫਰੈਂਕੋ ਮਤੇਈ ਅਤੇ ਅਨਤੋਨੀਓ ਮਾਰੀਓ ਨਾਪੋਲੀਤਾਨੋ  ਇਤਾਲਵੀ ਕਵੀਆਂ ਵਜੋਂ ਸ਼ਾਮਿਲ ਹੋਣਗੇ। ਸਮਾਗਮ ਦੀ ਖੂਬਸੂਰਤੀ ਹੈ ਕੇ ਦੋਵੇਂ ਭਾਸ਼ਾਵਾਂ ਦੇ ਲੇਖਕਾਂ ਦੀਆਂ ਰਚਨਾਵਾਂ ਨੂੰ ਪੰਜਾਬੀ ਅਤੇ ਇਟਾਲੀਅਨ ਭਾਸ਼ਾ ਵਿੱਚ ਅਨੁਵਾਦ ਕਰਕੇ ਸਾਂਝੇ ਮੰਚ ਤੋਂ ਪੇਸ਼ ਕੀਤਾ ਜਾਵੇਗਾ। ਡਾ ਯੋਗਰਾਜ ਅਤੇ ਇਤਾਲਵੀ ਆਲੋਚਕ ਦਾਨੀਐਲੇ ਕਾਸਤੇਲਾਰੀ ਆਲੋਚਨਾਤਮਕ ਪੱਖ ਤੋਂ ਦੋਵੇਂ ਭਾਸ਼ਾਵਾਂ ਵਿਚ ਰਚਨਾਵਾਂ ਤੇ ਵਿਚਾਰ ਚਰਚਾ ਕਰਨਗੇ। ਸਭਾ ਦੇ ਪ੍ਰਧਾਨ ਬਲਵਿੰਦਰ ਸਿੰਘ ਚਾਹਲ ਨੇ ਦੱਸਿਆ ਕਿ ਪ੍ਰੋ ਜਸਪਾਲ ਸਿੰਘ ਅਤੇ ਦਲਜਿੰਦਰ ਰਹਿਲ ਦੀ ਸੰਚਾਲਨਾ ਵਿੱਚ ਹੋ ਰਹੇ ਇਸ ਦੋ ਭਾਸ਼ੀ ਸਾਹਿਤਿਕ ਸਮਾਗਮ ਵਿੱਚ ਇਟਲੀ ਵਸਦੇ ਉਹ ਪੰਜਾਬੀ ਵਿਦਿਆਰਥੀ ਵੀ ਉਚੇਚੇ ਤੌਰ ਤੇ ਸ਼ਾਮਿਲ ਹੋਣਗੇ ਜੋ ਪੜ੍ਹਦੇ ਤਾਂ ਇਟਾਲੀਅਨ ਵਿੱਚ ਹਨ ਪਰ ਪੰਜਾਬ ਅਤੇ ਪੰਜਾਬੀ ਬੋਲੀ ਨਾਲ ਵੀ ਅੰਤਾਂ ਦਾ ਮੋਹ ਰੱਖਦੇ ਹਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...