ਚੰਡੀਗਡ਼੍ਹ : ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋਫੈਸਰ ਸ਼ਾਮ ਸਿੰਘ, ਜਸਪਾਲ ਸਿੰਘ ਸਿੱਧੂ, ਇੰਜ. ਗੁਰਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਸਲ, ਰਾਜਵਿੰਦਰ ਸਿੰਘ ਰਾਹੀ ਇੰਜ. ਸੁਰਿੰਦਰ ਸਿੰਘ ਅਤੇ ਨਵਤੇਜ਼ ਸਿੰਘ ਨੇ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ ’ਤੇ ਅਮਲ ਕਰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੀਟੀਸੀ ਨੈੱਟਵਰਕ ਰਾਹੀਂ ਦਰਬਾਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਕਈ ਮੈਂਬਰ ਕਹਿ ਰਹੇ ਹਨ ਕਿ ਉਹ ਪੀਟੀਸੀ ਨਾਲ ਅਗਲੇ ਸਾਲ ਤੱਕ ਕਮੇਟੀ ਨਾਲ ਸਮਝੌਤੇ ਹੋਣ ਕਰਕੇ, ਇਸ ਚੈਨਲ ਵੱਲੋਂ ਪ੍ਰਸਾਰਣ ਤਰੁੰਤ ਬੰਦ ਨਹੀਂ ਕੀਤਾ ਜਾ ਸਕਦਾ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਬਿਆਨ ਦਿੱਤਾ ਕਿ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਚਲਾਉਣ ’ਤੇ 200 ਕਰੋਡ਼ ਰੁਪਏ ਦਾ ਖਰਚਾ ਆਉਂਦਾ ਹੈ ਅਤੇ ਕਮੇਟੀ ਘਾਟੇ ਵਿਚ ਚੱਲ ਰਹੀ ਹੈ ਪਰ ਨਵੇਂ ਚੈਨਲ ਦੀ ਅਪਲਿੰਕਿੰਗ ਅਤੇ ਡਾਊਨ ਲਿਕਿੰਗ ਅਤੇ ਦੂਸਰੇ ਨੈੱਟਵਰਕ ਤਿਆਰ ਕਰਨ ’ਤੇ 20 ਕਰੋਡ਼ ਤੋਂ ਵੱਧ ਖਰਚ ਨਹੀਂ ਆਉਂਦਾ।