ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕਰਕੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਨੂੰ ਵਾਪਸ ਦੇਣ ਦੀ ਮੰਗ ਕੀਤੀ ਹੈ।
ਇਸ ਤੋਂ ਪਹਿਲਾਂ ਪ੍ਰਸਤਾਵ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਹੈ। ਪੰਜਾਬ ਦਾ ਕੁਝ ਹਿੱਸਾ ਚੰਡੀਗੜ੍ਹ ਨੂੰ ਦਿੱਤਾ ਗਿਆ । ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਅਸਾਮੀਆਂ ਲਈ ਸਾਰੀਆਂ ਸਰਕਾਰਾਂ ਨੂੰ ਕਹਿ ਦਿੱਤਾ ਹੈ। ਪਹਿਲਾਂ ਇਹ ਅਸਾਮੀਆਂ ਪੰਜਾਬ ਤੋਂ ਭਰੀਆਂ ਜਾਂਦੀਆਂ ਸਨ। ਚੰਡੀਗੜ੍ਹ ਵਿੱਚ ਵੀ ਕੇਂਦਰ ਨੇ ਬਾਹਰੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ ।