22 ਮਈ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ

ਉੱਤਰਾਖੰਡ ਵਿਚ ਪੰਦਰਾਂ ਹਜ਼ਾਰ ਫੁੱਟ ਦੀ ਉਚਾਈ ’ਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਇਸ ਵਾਰ ਸਾਲਾਨਾ ਯਾਤਰਾ ਲਈ 22 ਮਈ ਨੂੰ ਖੋਲ੍ਹੇ ਜਾਣਗੇ। ਇਹ ਫ਼ੈਸਲਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਉੱਤਰਾਖੰਡ ਸਰਕਾਰ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਕੀਤਾ ਗਿਆ ਹੈ। ਇਹ ਜਾਣਕਾਰੀ ਟਰੱਸਟ ਦੇ ਮੀਤ ਚੇਅਰਮੈਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਹਿਲਾਂ ਟਰੱਸਟ ਦੇ ਮੈਂਬਰਾਂ ਅਤੇ ਅਧਿਕਾਰੀਆਂ ਸਮੇਤ ਭਾਰਤੀ ਫੌਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਸੀ, ਜਿਨ੍ਹਾਂ ਨੇ ਇਸ ਤੋਂ ਪਹਿਲਾਂ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਉਸ ਤੋਂ ਬਾਅਦ ਉਤਰਾਖੰਡ ਸਰਕਾਰ ਨਾਲ ਵਿਚਾਰ ਕਰਨ ਮਗਰੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 22 ਮਈ ਐਤਵਾਰ ਨੂੰ ਸਵੇਰੇ ਸਾਢੇ ਦੱਸ ਵਜੇ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਵੇਲੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਆਲੇ ਦੁਆਲੇ ਅੱਠ ਤੋਂ ਦੱਸ ਫੁੱਟ ਤੱਕ ਬਰਫ ਹੈ। ਗੁਰਦੁਆਰੇ ਦਾ ਸਰੋਵਰ, ਆਸਪਾਸ ਦੀਆਂ ਚੋਟੀਆਂ ਅਤੇ ਗੁਰਦੁਆਰੇ ਦੇ ਆਲੇ ਦੁਆਲੇ ਬਰਫ਼ ਜੰਮੀ ਹੋਈ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਫ਼ੌਜ ਦੀ 418 ਇੰਡੀਪੈਂਡੈਂਟ ਇੰਜਨੀਅਰਜ਼ ਕੋਰ ਵੱਲੋਂ ਅਪਰੈਲ ਦੇ ਦੂਜੇ ਹਫ਼ਤੇ ਤੋਂ ਬਰਫ ਹਟਾਉਣ ਦੀ ਸੇਵਾ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੌਰਾਨ ਮੈਨੇਜਮੈਂਟ ਟਰੱਸਟ ਵੱਲੋਂ ਸ਼ਰਧਾਲੂਆਂ ਦੀ ਆਮਦ ਸਬੰਧੀ ਹੋਰ ਲੋੜੀਂਦੇ ਪ੍ਰਬੰਧ ਕਰਨੇ ਆਰੰਭ ਕਰ ਦਿੱਤੇ ਹਨ। ਦੋ ਸਾਲਾਂ ਦੌਰਾਨ ਕਰੋਨਾ ਕਾਲ ਵੇਲੇ ਇਹ ਸਾਲਾਨਾ ਯਾਤਰਾ ਪੂਰੀ ਤਰ੍ਹਾਂ ਆਰੰਭ ਨਹੀਂ ਹੋ ਸਕੀ ਸੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की