ਅਮਰੀਕਾ ਵਿਚ ਪੰਜ ਭਾਰਤੀ-ਅਮਰੀਕੀ ਸੰਸਦ ਮੈਂਬਰਾਂ ਨੇ ਦੇਸ਼ ਵਿਚ ਹਿੰਦੂਆਂ ਵਿਰੁੱਧ ਨਫ਼ਰਤੀ ਅਪਰਾਧਾਂ ਅਤੇ ਮੰਦਰਾਂ ਦੀ ਭੰਨਤੋੜ ਦੀਆਂ ਘਟਨਾਵਾਂ ਵਿਚ ਵਾਧੇ ਬਾਰੇ ਨਿਆਂ ਵਿਭਾਗ ਅਤੇ ਸੰਘੀ ਜਾਂਚ ਏਜੰਸੀ (ਐੱਫਬੀਆਈ) ਤੋਂ ਵੇਰਵੇ ਮੰਗੇ ਹਨ। ਇਨ੍ਹਾਂ ਸੰਸਦ ਮੈਂਬਰਾਂ ਵਿੱਚ ਰਾਜਾ ਕ੍ਰਿਸ਼ਨਮੂਰਤੀ, ਰੋ ਖੰਨਾ, ਸ੍ਰੀ ਥਾਣੇਦਾਰ, ਪ੍ਰਮਿਲਾ ਜੈਪਾਲ ਅਤੇ ਅਮੀ ਬੇਰਾ ਸ਼ਾਮਲ ਹਨ। ਉਨ੍ਹਾਂ ਨਿਆਂ ਵਿਭਾਗ ਦੇ ਸਿਵਲ ਰਾਈਟਸ ਡਿਵੀਜ਼ਨ ਦੇ ਕ੍ਰਿਸਟਨ ਕਲਾਰਕ ਨੂੰ ਲਿਖਿਆ, ‘ਨਿਊਯਾਰਕ ਤੋਂ ਕੈਲੀਫੋਰਨੀਆ ਤੱਕ ਮੰਦਰਾਂ ‘ਤੇ ਹਮਲਿਆਂ ਦੀਆਂ ਘਟਨਾਵਾਂ ਨੇ ਹਿੰਦੂ ਅਮਰੀਕੀਆਂ ਨੂੰ ਡੂੰਘੀ ਚਿੰਤਾ ’ਚ ਪਾ ਦਿੱਤਾ ਹੈ।’