ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

“ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ) ਵਿਖੇ ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਅਮਰਦਾਸ ਜੀ, ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ”

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ)”” ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ (ਬਰੇਸ਼ੀਆ) ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਅਮਰਦਾਸ ਜੀ, ਗੁਰਗੱਦੀ ਗੁਰਪੁਰਬ ਸ਼੍ਰੀ ਗੁਰੂ ਹਰਿਰਾਇ ਸਾਹਿਬ ਜੀ ਅਤੇ ਜਗਤ ਮਾਤਾ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ,ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੁ ਘਰ ਹਾਜਰੀ ਭਰੀ,ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 3 ਅਪ੍ਰੈਲ ਦਿਨ ਐਤਵਾਰ ਨੂੰ ਬੜੇ ਹੀ ਸ਼ਰਧਾ ਨਾਲ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਜਿਨ੍ਹਾਂ ਦੀ ਸੇਵਾ ਜਤਿੰਦਰ ਸਿੰਘ ਅਤੇ ਪਰਿਵਾਰ ਦੁਆਰਾ ਕੀ‍ਤੀ ਗਈ,ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਤੋਂ ਇਲਾਵਾ ਭਾਈ ਸ਼ਮਸ਼ੇਰ ਸਿੰਘ ਜੀ ਦੇ ਕਵੀਸ਼ਰੀ ਜਥਾ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਇਤਿਹਾਸਕ ਵਾਰਾਂ ਰਾਹੀਂ ਨਿਹਾਲ ਕੀਤਾ।ਸ਼ਨੀਵਾਰ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਜਗਤ ਮਾਤਾ ਬੇਬੇ ਨਾਨਕੀ ਜੀ ਦੇ ਜਨਮ ਦਿਹਾੜੇ ਨੂੰ
ਸਮਰਪਿਤ ਧਾਰਮਿਕ ਦੀਵਾਨ ਸਜਾਇਆ ਗਿਆ,ਸੰਗਤਾਂ ਲਈ ਗੁਰੂ ਦੇ ਲੰਗਰ ਅਟੁੱਟ ਵਰਤਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆਂ, ਇਸ ਮੌਕੇ ਪ੍ਰਬੰਧਕ ਕਮੇਟੀ ਗੁਰਦਵਾਰਾ ਸਿੰਘ ਸਭਾ ਫਲੇਰੋ ਦੇ ਮੁੱਖ ਸੇਵਾਦਾਰ ਸੁਰਿੰਦਰ ਜੀਤ ਸਿੰਘ ਪੰਡੋਰੀ, ਵਾਇਸ ਸੇਵਾਦਾਰ ਬਲਕਾਰ ਸਿੰਘ ਘੋੜੇਸ਼ਾਹਵਾਨ, ਖਜਾਨਚੀ ਅਤੇ ਸਕੱਤਰ ਸ਼ਰਨਜੀਤ ਸਿੰਘ ਠਾਕਰੀ, ਨਿਸ਼ਾਨ ਸਿੰਘ ਭਦਾਸ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਦੇ ਮੁੱਖ ਸੇਵਾਦਾਰ ਸ. ਅਮਰੀਕ ਸਿੰਘ ਚੌਹਾਨ, ਸ. ਕੁਲਵੰਤ ਸਿੰਘ ਬੱਸੀ, ਸ. ਸਵਰਣ ਸਿੰਘ ਲਾਲੇਵਾਲ, ਸ .ਮਹਿੰਦਰ ਸਿੰਘ ਮਾਜਰਾ,ਸ ਲਖਵਿੰਦਰ ਸਿੰਘ ਬੈਰਗਾਮੋ,ਸ ਭੁਪਿੰਦਰ ਸਿੰਘ ਰਾਏਵਾਲੀ ,ਸ ਭਗਵਾਨ ਸਿੰਘ,ਨੌਜਵਾਨ ਸਭਾ ਫਲੇਰੋ, ਲੰਗਰ ਸੇਵਾਦਾਰ ਫਲੇਰੋ ਅਤੇ ਸਮੁੱਚੀ ਸਾਧ ਸੰਗਤ ਮੌਜੂਦ ਸਨ।

Loading

Scroll to Top