ਪੰਜਾਬ ਦੇ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰਾਜ ਸਰਕਾਰ ਪੂਰਾ ਸਹਿਯੋਗ ਦੇਵੇਗੀ: ਮਾਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਨਵੇਂ ਵਪਾਰਕ ਉੱਦਮ ਸ਼ੁਰੂ ਕਰਨ ਲਈ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਨੌਕਰੀ ਲੱਭਣ ਵਾਲੇ ਬਣਨ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ। ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹੀਨੇ ਵਿੱਚ ਦੋ ਵਾਰ ਨੌਜਵਾਨ ਸਭਾ ਵੀ ਕਰੇਗੀ, ਜਿਸ ਦੌਰਾਨ ਨੌਜਵਾਨ ਆਪਣੇ ਕਾਰੋਬਾਰੀ ਵਿਚਾਰ ਸਾਂਝੇ ਕਰ ਸਕਣਗੇ ਤੇ ਲੋੜੀਂਦੀ ਮਦਦ ਲੈ ਸਕਣਗੇ। ਸ੍ਰੀ ਮਾਨ ਨੇ ਤਕਨੀਕੀ ਸੰਸਥਾਵਾਂ ਵਿੱਚ ਘੱਟ ਦਾਖਲਾ ਹੋਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਉਂ ਅਸੀਂ ਪੜ੍ਹਾਈ ਤੋਂ ਦੂਰ ਜਾ ਰਹੇ ਹਾਂ। ਪੰਜਾਬ ਟੈਕਨੀਕਲ ਯੂਨੀਵਰਸਿਟੀ ਵਿੱਚ ਦਾਖਲਾ ਸਿਰਫ 34-35 ਫੀਸਦੀ ਹੈ। ਜਲੰਧਰ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ 40,000 ਤੋਂ ਵੱਧ ਵਿਦਿਆਰਥੀ ਹਨ ਪਰ ਇਨ੍ਹਾਂ ਵਿੱਚੋਂ ਸਿਰਫ਼ 5,200-5,500 ਪੰਜਾਬ ਦੇ ਹਨ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...