ਸੇਂਟ ਸੋਲਜ਼ਰ ਸਕੂਲ ਨੇ 26ਵਾਂ ਸਥਾਪਨਾ ਦਿਵਸ ਮਨਾਇਆ

ਜੰਡਿਆਲਾ ਗੁਰੂ  ( ਸੋਨੂੰ ਮਿਗਲਾਨੀ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿੱਚ 26ਵਾਂ ਸਥਾਪਨਾ ਦਿਵਸ ਮਨਾਇਆ ਗਿਆ । ਇਸ ਤਹਿਤ 02 ਅਪ੍ਰੈਲ, 2023 ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਰੱਖੇ ਗਏ ਅਤੇ 04 ਅਪ੍ਰੈਲ, 2023 ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਸਕੂਲ ਦੇ ਆਡੀਟੋਰੀਅਮ ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਸਕੂਲ ਦੇ ਬੱਚਿਆਂ ਨੇ ਰਸਭਿੰਨੇ ਕੀਰਤਨ ਅਤੇ ਕਵੀਸ਼ਰੀ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ । ਸਕੂਲ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਤੇ ਭਾਸ਼ਣ ਪੇਸ਼ ਕੀਤਾ ਅਤੇ ਸੰਗਤਾਂ ਨੂੰ ਗੁਰੂ ਨਾਲ ਜੋੜਿਆ । ਸਟੇਜ਼ ਸੈਕਟਰੀ ਦੀ ਭੂਮਿਕਾ ਜਸਬੀਰ ਸਿੰਘ ਨੇ ਬਾਖੂਬੀ ਨਿਭਾਈ । ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਮਾਤਾ ਪਿਤਾ ਨੇ ਵੀ ਹਾਜ਼ਰੀ ਲਗਵਾਈ ।
ਸਕੂਲ ਦੇ ਐਮ. ਡੀ ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰ. ਅਮਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਇਸ ਪ੍ਰੋਗਰਾਮ ਵਿੱਚ ਪ੍ਰਿੰ. ਅਮਨਦੀਪ ਕੌਰ (ਸੇਂਟ ਸੋਲਜ਼ਰ ਸਕੂਲ ਚਵਿੰਡਾ ਦੇਵੀ), ਪ੍ਰਿੰ. ਹਰਜਿੰਦਰਪਾਲ ਕੌਰ ਅਤੇ ਹਰਚਰਨ ਸਿੰਘ ਕਾਹਲੋਂ (ਸੈਂਟ ਸੋਲਜ਼ਰ ਸਕੂਲ ਮਜੀਠਾ), ਸ੍ਰ. ਸਰਬਜੀਤ ਸਿੰਘ ਡਿੰਪੀ (ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ) ਸ੍ਰੀ ਨਰੇਸ਼ ਪਾਠਕ, ਸ੍ਰੀ ਰਾਜ ਕੁਮਾਰ ਮਲਹੋਤਰਾ ( ਸਾਬਕਾ ਪ੍ਰਧਾਨ ਨਗਰ ਕੌਸ਼ਲ, ਰਜਿੰਦਰ ਰਿੱਖੀ (ਆਰਟਿਸਟ), ਗੁਰਿੰਦਰ ਸਿੰਘ ਮੱਟੂ (ਸੋਸ਼ਲ ਵਰਕਰ), ਜਸਵਿੰਦਰ ਸਿੰਘ ਹਾਂਡਾ, ਬਲਿਵੰਦਰ ਸਿੰਘ ਮਰੋਕ, ਗੁਲਸ਼ਨ ਜੈਨ, ਰਿਚੀ ਗਰਗ (ਪੰਜਾਬ + ਚੈਨਲ) ਅਤੇ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ । ਇਸ ਮੌਕੇ ਵਾਇਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਗੁਪਤਾ ਤੇ ਸਮੂਹ ਸਟਾਫ ਹਾਜ਼ਰ ਸਨ । ਇਸ ਸਮਾਗਮ ਦਾ ਪੰਜਾਬ + ਚੈਨਲ ਤੇ ਸਿਧਾ ਪ੍ਸਾਰਨ ਕੀਤਾ ਗਿਆ ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...