ਪੰਜਾਬ ਦੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਹਿਬਲ ਕਲਾਂ ਧਰਨੇ ਵਿਚ ਸ਼ਾਮਲ ਹੋਣਗੇ। ਉਨ੍ਹਾਂ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਸੁਖਰਾਜ ਦੀ ਇਨਸਾਫ਼ ਦੀ ਲੜਾਈ ਵਿੱਚ ਸਮਰਥਨ ਕਰਨ ਲਈ ਭਲਕੇ ਬਰਗਾੜੀ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣ ਲਈ ਜਾਣਗੇ।
ਦੱਸ ਦਈਏ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਗੋਲੀ ਕਾਂਡ ਵਿੱਚ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਦੋ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਿੱਖ ਜਥੇਬੰਦੀਆਂ ਵੱਲੋਂ ਨਾਮਜ਼ਦ ਹੋਏ ਮੁਲਜ਼ਮਾਂ ਖ਼ਿਲਾਫ਼ 31 ਮਾਰਚ ਤੱਕ ਕਾਨੂੰਨੀ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ ਖ਼ਤਮ ਹੋ ਗਿਆ ਹੈ।
ਦੱਸ ਦਈਏ ਕਿ ਬਹਿਬਲ ਕਲਾਂ ਵਿਚ ਇਨਸਾਫ ਲਈ ਪਿਛਲੇ ਤਕਰੀਬਨ 4 ਮਹੀਨਿਆਂ ਤੋਂ ਮੋਰਚਾ ਲੱਗਾ ਹੋਇਆ ਹੈ। ਮੋਰਚੇ ਨੇ ਸਰਕਾਰ ਨੂੰ 31 ਮਾਰਚ ਤੱਕ ਦਾ ਅਲਟੀਮੇਟਮ ਦਿੱਤਾ ਸੀ ਜੋ ਹੁਣ ਖ਼ਤਮ ਹੋ ਗਿਆ ਹੈ। ਇਸ ਮੌਕੇ ਧਰਨੇ ਵਾਲੀ ਥਾਂ ’ਤੇ ਮਰਹੂਮ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਅਤੇ ਇਨਸਾਫ਼ ਮੋਰਚੇ ਦੇ ਮੋਹਰੀ ਸੁਖਰਾਜ ਨਿਆਮੀਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਸੱਤ ਸਾਲਾਂ ਬਾਅਦ ਵੀ ਬਹਿਬਲ ਗੋਲੀ ਕਾਂਡ ਦੇ ਮੁਲਜ਼ਮਾਂ ਖ਼ਿਲਾਫ਼ ਸ਼ੁਰੂ ਕੀਤੀ ਕਾਰਵਾਈ ਨੂੰ ਕਿਸੇ ਅੰਜਾਮ ਤੱਕ ਨਹੀਂ ਪਹੁੰਚਾ ਸਕੀ।