“ਅਕਾਲੀ ਦਲ ਨੇ 200 ਕਰੋੜ ਰੁਪਏ ਦੇ ਘੁਟਾਲੇ ਦਾ ਕੀਤਾ ਪਰਦਾਫਾਸ਼” ਮਜੀਠੀਆ ਨੇ ਕੀਤੀ ਗ੍ਰਿਫ਼ਤਾਰੀ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਬਕਾਰੀ ਵਿਭਾਗ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਅਤੇ ਮੰਗ ਕੀਤੀ ਕਿ ਦਿੱਲੀ ਪੈਟਰਨ ਅਨੁਸਾਰ ਘੁਟਾਲੇ ਦੀ ਸੀ ਬੀ ਆਈ ਜਾਂਚ ਹੋਵੇ ਅਤੇ ਘੁਟਾਲੇ ਵਿਚ ਸ਼ਾਮਲ ਸਾਰੇ ਦੋਸ਼ੀਆਂ ਦੀ ਸੀ ਬੀ ਆਈ ਜਾਂਚ ਹੋਵੇ।
ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਚੀਮਾ ’ਤੇ ਆਬਕਾਰੀ ਮਾਲੀਏ ਵਿਚ 41 ਫੀਸਦੀ ਵਾਧਾ ਹੋਣ ਦੇ ਝੂਠੇ ਦਾਅਵੇ ਕਰਨ ਦੇ ਵੀ ਦੋਸ਼ ਲਗਾਏ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਸਿਰਫ 10.26 ਫੀਸਦੀ ਬਣਦਾ ਹੈ।

ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਮੰਡਲ ਵੱਲੋਂ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਦੀ ਪ੍ਰਵਾਨਗੀ ਹੀ 200 ਕਰੋੜ ਰੁਪਏ ਦੇ ਘੁਟਾਲੇ ਦਾ ਪਰਦਾਫਾਸ਼ ਕਰਦੀ ਹੈ। ਉਨ੍ਹਾਂ ਨੇ ਆਬਕਾਰੀ ਕਮਿਸ਼ਨਰ, ਜਿਹਨਾਂ ਨੇ ਮੌਜੂਦਾ ਆਬਕਾਰੀ ਨੀਤੀ ਵਿੱਚ ਉਣਤਾਈਆਂ ਤੇ ਕਮੀਆਂ ਦੀ ਘੋਖ ਲਈ ਕਮੇਟੀ ਬਣਾਈ, ਦਾ ਦਸਤਾਵੇਜ਼ ਵੀ ਜਾਰੀ ਕੀਤਾ।

ਉਹਨਾਂ ਦੱਸਿਆ ਕਿ ਇਸ ਨੋਟ ਵਿਚ ਦੱਸਿਆ ਗਿਆਹੈ ਕਿ ਐਲ 1 ਲਾਇਸੰਸ ਰਾਹੀਂ ਸ਼ਰਾਬ ਉਤਪਾਦਨ ਕਰਨ ਵਾਲੇ ਲਈ ਲਾਭ ਰਿਟੇਲਰ ਨੂੰ ਨਹੀਂ ਦਿੱਤਾ ਗਿਆ ਬਲਕਿ ਐਲ 1 ਲਾਇਸੰਸ ਧਾਰਕ ਆਪਣੀ ਮਨਮਰਜ਼ੀ ਦੇ ਰੇਟ ਲਗਾ ਕੇ ਰਿਟੇਲਰਾਂ ਨੂੰ ਸ਼ਰਾਬ ਦਿੰਦੇ ਰਹੇ ਹਨ।

ਉਹਨਾਂ ਦੱਸਿਆ ਕਿ ਕਮੇਟੀ ਦੀ ਰਿਪੋਰਟ ਦੇ ਨਾਲ ਨਾਲ ਆਬਕਾਰੀ ਮਾਮਲਿਆਂ ’ਤੇ ਮੰਤਰੀਆਂ ਦੇ ਸਮੂਹ ਦੀ ਰਿਪੋਰਟ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਪਿਛਲੇ ਸਾਲ ਐਲ 1 ਲਾਇਸੰਸ ਧਾਰਕਾਂ ਤੋਂ 28 ਕਰੋੜ ਰੁਪਏ ਇਕੱਤਰ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਸਰਕਾਰ ਨੇ ਇਸ ਸਾਲ ਹੋਣ ਵਾਲੀ ਆਮਦਨ ਦੀ ਤਜਵੀਜ਼ 150 ਕਰੋੜ ਰੁਪਏ ਤੱਕ ਵਧਾ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਉਦੋਂ ਹੋਇਆ ਹੈ ਜਦੋਂ ਦਿੱਲੀ ਵਿਚ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਜੋ ਪੰਜਾਬ ਆਬਕਾਰੀ ਨੀਤੀ ਘਾੜੇ ਵੀ ਹਨ, ਦੀ ਗ੍ਰਿਫਤਾਰੀ ਹੋਈ ਹੈ। ਉਹਨਾਂ ਕਿਹਾ ਕਿ ਹੁਣ ਅਚਨਚੇਤ ਆਪ ਸਰਕਾਰ ਨੂੰ ਆਪਣੇ ਹੀ ਸ਼ਬਦ ਮਹਿਸੂਸ ਹੋ ਗੲ ਹਨ ਕਿ ਐਲ 1 ਧਾਰਕਾਂ ਦਾ ਫੈਸਲਾ ਲੈਣ ਵੇਲੇ ਠੋਸ ਆਰਥਿਕ ਸਿਧਾਂਤਾਂ ਦੇ ਆਧਾਰ ’ਤੇ ਤਰਕਸੰਗਤ ਫੈਸਲੇ ਲਏ ਜਾਣੇ ਚਾਹੀਦੇ ਹਨ।

ਮਜੀਠੀਆ ਨੇ ਕਿਹਾ ਕਿ ਇਹ ਸਭ ਕੁਝ ਕੇਸਾਂ ਤੇ ਗ੍ਰਿਫਤਾਰੀਆਂ ਤੋਂ ਬੱਚਣ ਵਾਸਤੇ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਤੇ ਇਸਦੇ ਅਧਿਕਾਰੀ ਪਿਛਲੇ ਸਾਲ ਸੂਬੇ ਦੇ ਖਜ਼ਾਨੇ ਦੀ ਹੋਈ ਲੁੱਟ ਦੀ ਜਵਾਬਦੇਹੀ ਤੋਂ ਬਚ ਨਹੀਂ ਸਕਦੇ। ਉਹਨਾਂ ਕਿਹਾ ਕਿ ਇਹ ਲੁੱਟ ਘੱਟ ਤੋਂ ਘੱਟ 200 ਕਰੋੜ ਰੁਪਏ ਦੀ ਸੀ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਪੰਜਾਬ ਵਿਚ ਸ਼ਰਾਬ ਦੇ ਦੋ ਪ੍ਰਮੁੱਖ ਠੇਕੇਦਾਰਾਂ ਅਮਨ ਢੱਲ ਤੇ ਤੁਸ਼ਾਰ ਚੋਪੜਾ ਪਹਿਲਾਂ ਹੀ ਦਿੱਲੀ ਵਿਚ ਆਬਕਾਰੀ ਨੀਤੀ ਦੀ ਜਾਂਚ ਦਾ ਸਾਹਮਣਾ ਕਰ ਰਹੇ ਹਨ ਅਤੇ ਢੱਲ ਪਹਿਲਾਂ ਹੀ ਸਲਾਖਾਂ ਪਿੱਛੇ ਹੈ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...