ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ 2,856 ਸਿੱਖ ਸ਼ਰਧਾਲੂਆਂ ਨੂੰ ਜਾਰੀ ਕੀਤੇ ਗਏ ਵੀਜ਼ੇ

ਨਵੀਂ ਦਿੱਲੀ: ਪਾਕਿਸਤਾਨ ਹਾਈ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਸ ਨੇ 9 ਤੋਂ 18 ਅਪ੍ਰੈਲ ਤੱਕ ਵਿਸਾਖੀ ਦੇ ਤਿਉਹਾਰ ਨਾਲ ਸਬੰਧਤ ਸਾਲਾਨਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਭਾਰਤ ਤੋਂ 2,856 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਹਾਈ ਕਮਿਸ਼ਨ ਨੇ ਦੱਸਿਆ ਕਿ ਇਹ ਸ਼ਰਧਾਲੂ ਗੁਰਦੁਆਰਾ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।

ਭਾਰਤ ਤੋਂ ਸਿੱਖ ਅਤੇ ਹਿੰਦੂ ਸ਼ਰਧਾਲੂ ਹਰ ਸਾਲ ਧਾਰਮਿਕ ਸਥਾਨਾਂ ਦੀ ਯਾਤਰਾ ‘ਤੇ ਦੁਵੱਲੇ ਪ੍ਰੋਟੋਕੋਲ ਦੇ ਪ੍ਰਬੰਧਾਂ ਦੇ ਤਹਿਤ ਪਾਕਿਸਤਾਨ ਜਾਂਦੇ ਹਨ। ਇਸ ਪ੍ਰੋਟੋਕੋਲ ਤਹਿਤ ਹਰ ਸਾਲ ਪਾਕਿਸਤਾਨੀ ਸ਼ਰਧਾਲੂ ਵੀ ਭਾਰਤ ਆਉਂਦੇ ਹਨ। ਪਾਕਿਸਤਾਨ ਹਾਈ ਕਮਿਸ਼ਨ ਨੇ ਇਕ ਬਿਆਨ ਵਿਚ ਕਿਹਾ, “ਵਿਸਾਖੀ ਦੇ ਤਿਉਹਾਰ ਮੌਕੇ ਨਵੀਂ ਦਿੱਲੀ ਵਿਚ ਪਾਕਿਸਤਾਨ ਹਾਈ ਕਮਿਸ਼ਨ ਨੇ 9 ਤੋਂ 18 ਅਪ੍ਰੈਲ ਤੱਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਸਮਾਗਮਾਂ ਵਿਚ ਹਿੱਸਾ ਲੈਣ ਲਈ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,856 ਵੀਜ਼ੇ ਜਾਰੀ ਕੀਤੇ ਹਨ।”

 

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की