ਅਕਾਲੀ ਦਲ-ਬਸਪਾ ਤਾਲਮੇਲ ਕਮੇਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜਨ ਦਾ ਫੈਸਲਾ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਤਾਲਮੇਲ ਕਮੇਟੀ ਨੇ ਅੱਜ ਫੈਸਲਾ ਲਿਆ ਕਿ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਲੜੀ ਜਾਵੇਗੀ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਅਕਾਲੀ ਦਲ ਤੇ ਬਸਪਾ ਦੀ ਸਾਂਝੀ ਮੀ‌ਟਿੰਗ ਵਿਚ ਵਿਸਥਾਰ ਵਿਚ ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆਹੈ  ਜਿਸਦੀ ਪ੍ਰੋੜਤਾ ਬਸਪਾ ਮੁਖੀ ਭੈਣ ਮਾਇਆਵਤੀ ਨੇ ਵੀ ਕੀਤੀ ਹੈ। ਉਹਨਾਂ ਇਹ ਵੀ ਐਲਾਨ ਕੀਤਾ ਕਿ ਰਸਮੀ ਚੋਣ ਪ੍ਰਚਾਰ 10 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਰੇ ਆਗੂ ਤੇ ਵਰਕਰ ਇਸ ਮੁਹਿੰਮ ਦਾ ਹਿੱਸਾ ਰਹਿਣਗੇ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦੋਆਬਾ ਖੇਤਰ ਭ੍ਰਿਸ਼ਟ ਤੇ ਘੁਟਾਲਿਆਂ ਭਰਪੂਰ ਭਗਵੰਤ ਮਾਨ ਸਰਕਾਰ ਜੋ ਹਰ ਮੁਹਾਜ਼ ’ਤੇ ਅਸਫਲ ਹੋਈ ਹੈ, ਨੂੰ ਸਬਕ ਸਿਖਾਉਣ ਵਾਸਤੇ ਤਿਆਰ ਹੈ। ਉਹਨਾਂ ਦੱਸਿਆ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਕਿਸਾਨਾਂ, ਦਲਿਤਾਂ, ਨੌਜਵਾਨਾਂ, ਵਪਾਰੀਆਂ ਤੇ ਸਰਕਾਰੀ ਮੁਲਾਜ਼ਮਾਂ ਜੋ ਸਾਰੇ ਆਪ ਸਰਕਾਰ ਤੋਂ ਅੱਕ ਚੁੱਕੇ ਹਨ, ਦੀ ਆਵਾਜ਼ ਹੈ ਤੇ ਬਣਿਆ ਰਹੇਗਾ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਵੱਲੋਂ ਸਰਕਾਰੀ ਮੁਲਾਜ਼ਮਾਂ ਲਈਦਫਤਰੀ  ਸਮਾਂ ਸਵੇਰੇ 7.30 ਵਜੇ ਤੋਂ ਸ਼ੁਰੂ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਫੈਸਲਾ ਇਸ ਕਰ ਕੇ ਲਿਆ ਗਿਆ ਹੈ ਕਿਉਂਕਿ ਆਪ ਸਰਕਾਰ ਗਰਮੀਆਂ ਦੇ ਮਹੀਨੇ ਵਿਚ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਲੋੜੀਂਦੀ ਬਿਜਲੀ ਦਾ ਪ੍ਰਬੰਧ ਕਰਨ ਵਿਚ ਅਸਫਲ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਫੈਸਲੇ ਰਾਹੀਂ ਇਹ ਐਲਾਨ ਕਰ ਦਿੱਤਾਹੈ  ਕਿ ਪੰਜਾਬੀ ਵੱਡੇ ਬਿਜਲੀ ਕੱਟਾਂ ਵਾਸਤੇ ਤਿਆਰ ਰਹਿਣ। ਉਹਨਾਂ ਕਿਹਾ ਕਿ ਝੋਨੇ ਦੀ ਲੁਆਈ ਵੀ ਖਤਰੇ ਵਿਚ ਪੈ ਗਈ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਇਸ ਤੋਂ ਉਲਟ ਪਿਛਲੀ ਅਕਾਲੀ ਦਲ ਦੀ ਸਰਕਾਰ ਵਿਚ ਨਾ ਸਿਰਫ ਪੰਜਾਬ ਨੂੰ ਬਿਜਲੀ ਸਰਪਲੱਸ ਬਣਾਇਆ ਗਿਆ ਬਲਕਿ ਕਿਸਾਨਾਂ, ਇੰਡਸਟਰੀ ਤੇ ਆਮ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀਗਈ।  ਉਹਨਾਂ ਕਿਹਾ ਕਿ ਇਕ ਅਯੋਗ ਮੁੱਖ ਮੰਤਰੀ ਕਾਰਨ ਇਸ ਸਭ ਵਿਚ ਵਿਘਨ ਪੈ ਗਿਆਹੈ  ਕਿਉਂਕਿ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਆਸਾਮ ਲਿਆਉਣ ਤੇ ਲਿਜਾਣ ਵਿਚ ਰੁੱਝੇ ਹਨ ਤੇ ਉਹਨਾਂ ਕੋਲ ਪੰਜਾਬੀਆਂ ਦੀ ਭਲਾਈ ਵਾਸਤੇ ਕੋਈ ਸਮਾਂ ਨਹੀਂ ਹੈ।
ਸਰਦਾਰ ਬਾਦਲ ਨੇ ਆਪ ਸਰਕਾਰ ਵੱਲੋਂ ਕਿਸਾਨਾਂ ਨੂੰ ਗਿਰਦਾਵਰੀ ਤੋਂ ਪਹਿਲਾਂ ਜਿਵੇਂ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਐਲਾਨ ਕੀਤਾ ਸੀ, ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾਮੁਆਵਜ਼ਾ  ਨਾ ਦੇਣ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਹੋਰ ਵੀ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਹੈ ਕਿ ਫਸਲਾਂ ਦੇ ਖਰਾਬੇ ਲਈ 33 ਫੀਸਦੀ ਤੋਂ ਵੱਧ ਮੁਆਵਜ਼ਾ ਨਾ ਦਿੱਤਾ ਜਾਵੇ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਆਪ ਸਰਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਤੋਂ ਵੀ ਭੱਜ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਮਾਮਲੇ ਵਿਚ ਕਿਸਾਨਾਂ ਨਾਲ ਵਧੀਕੀ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਆਪ ਸਰਕਾਰ ਜਿਹੜੇ ਕਿਸਾਨਾਂ ਦੀ ਫਸਲ ਭਾਰੀ ਬਰਸਾਤਾਂ, ਗੜ੍ਹੇਮਾਰੀ ਤੇ ਤੇਜ਼ ਰਫਤਾਰ ਹਵਾਵਾਂ ਕਾਰਨ ਤਬਾਹ ਹੋਈ ਹੈ, ਉਹਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ।
ਇਸ ਮੌਕੇ ਬਸਦਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਕਿ ਬਸਪਾ ਦੇ ਵਰਕਰ ਬਹੁਤ ਤਨਦੇਹੀ ਨਾਲ ਕੰਮ ਕਰਦਿਆਂ ਆਉਂਦੀ ਚੋਣ ਵਿਚ ਅਕਾਲੀ ਦਲ ਤੇ ਬਸਪਾ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣਗੇ। ਇਸ ਮੌਕੇ ਬਸਪਾ ਦੇ ਸੀਨੀਅਰ ਆਗੂ ਅਵਤਾਰ ਸਿੰਘ ਕਰੀਮਪੁਰੀ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਮੌਜੂਦ ਸਨ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र