ਵਿਧਾਇਕਾਂ ਤੇ ਡਿਪਟੀ ਕਮਿਸ਼ਨਰ ਨੇ ਨਵੀਂ ਅਨਾਜ ਮੰਡੀ ’ਚ ਕਣਕ ਦੀ ਖਰੀਦ ਸ਼ੁਰੂ ਕਰਵਾਈ, ਕਿਸਾਨਾਂ ਨਾਲ ਕੀਤੀ ਗੱਲਬਾਤ

ਅਧਿਕਾਰੀਆਂ ਨੂੰ ਜਲੰਧਰ ਦੇ ਸਮੁੱਚੇ 78 ਖਰੀਦ ਕੇਂਦਰਾਂ ’ਚ ਨਿਰਵਿਘਨ ਖਰੀਦ ਯਕੀਨੀ ਬਣਾਉਣ ਦੇ ਨਿਰਦੇਸ਼

ਖ਼ਰੀਦ ਕੀਤੀ ਫ਼ਸਲ ਦੀ ਨਾਲੋ-ਨਾਲ ਲਿਫ਼ਟਿੰਗ ਤੇ ਅਦਾਇਗੀ ‘ਤੇ ਵੀ ਦਿੱਤਾ ਜ਼ੋਰ

ਜਲੰਧਰ- ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੂਰਾਲ, ਹਲਕਾ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨਵੀਂ ਅਨਾਜ ਮੰਡੀ ਜਲੰਧਰ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ, ਜਿੱਥੇ ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਸਮੁੱਚੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

               ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਦੇ ਸਮੁੱਚੇ 78 ਖਰੀਦ ਕੇਂਦਰਾਂ ‘ਤੇ 5.91 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਅਨਾਜ ਮੰਡੀਆਂ ਵਿੱਚ ਆਪਣੀ ਫ਼ਸਲ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਵਿਸ਼ੇਸ਼ ਤਵਜੋਂ ਦੇਣ ਦੇ ਨਾਲ-ਨਾਲ ਜਲੰਧਰ ਵਿੱਚ ਸੁਚਾਰੂ ਤੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ।

               ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਦੀ ਸਥਿਤੀ ਨੂੰ ਦੇਖਦਿਆਂ ਇਸ ਸਾਲ ਮੁੜ ਅਹਿਤਿਆਤੀ ਉਪਾਅ ਕੀਤੇ ਜਾਣਗੇ, ਜਿਸ ਤਹਿਤ ਆਰਜ਼ੀ ਮੰਡੀ ਯਾਰਡ ਸਥਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੀਣ ਵਾਲੇ ਪਾਣੀ ਦੀ ਉਪਲਬਧਤਾ, ਸਾਫ਼-ਸਫ਼ਾਈ, ਛਾਂ, ਤਰਪਾਲਾਂ ਤੋਂ ਇਲਾਵਾ ਹੋਰ ਲੋੜੀਂਦੇ ਪ੍ਰਬੰਧ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਫ਼ਸਲ ਦੀ ਚੁਕਾਈ ਅਤੇ ਅਦਾਇਗੀ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਅਦਾਇਗੀ ਖ਼ਰੀਦ ਦੇ 48 ਘੰਟਿਆਂ ਦੇ ਅੰਦਰ ਅਤੇ ਚੁਕਾਈ 72 ਘੰਟਿਆਂ ਦੇ ਅੰਦਰ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ।

                ਇਸ ਦੌਰਾਨ ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਮੌਕੇ ‘ਤੇ ਹਾਜ਼ਰ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਅਧਿਕਾਰੀਆਂ ਵੱਲੋਂ ਅਨਾਜ ਮੰਡੀਆਂ ਵਿੱਚ ਕੀਤੇ ਪ੍ਰਬੰਧਾਂ ਬਾਰੇ ਉਨ੍ਹਾਂ ਦੀ ਪ੍ਰਤੀਕਿਰਿਆ ਲਈ। ਜ਼ਿਕਰਯੋਗ ਹੈ ਕਿ ਪਿੰਡ ਹੀਰਾਪੁਰ ਦੇ ਕਿਸਾਨ ਗੁਰਮੇਲ ਸਿੰਘ ਅਤੇ ਅਮਰਜੀਤ ਸਿੰਘ ਵੀਰਵਾਰ ਨੂੰ ਨਵੀਂ ਅਨਾਜ ਮੰਡੀ ਵਿੱਚ 60 ਕੁਇੰਟਲ (30-30 ਕੁਇੰਟਲ) ਕਣਕ ਲੈ ਕੇ ਆਏ ਸਨ, ਜਿਸ ਦੀ ਏਜੰਸੀਆਂ ਵੱਲੋਂ ਮੌਕੇ ‘ਤੇ ਹੀ ਖਰੀਦ ਕਰ ਲਈ ਗਈ। ਉਨ੍ਹਾਂ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਇਹ ਰਵੱਈਆ ਕਾਇਮ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਦੋਵਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰ ਦਿੱਤੀ ਜਾਵੇਗੀ।

               ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਹਰਸ਼ਰਨ ਸਿੰਘ ਨੇ ਦੱਸਿਆ ਕਿ ਲੇਬਰ ਅਤੇ ਟਰਾਂਸਪੋਰਟ ਸਬੰਧੀ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾ ਚੁੱਕੇ ਹਨ ਅਤੇ ਸਾਰੇ ਖ਼ਰੀਦ ਕੇਂਦਰਾਂ ‘ਤੇ ਲਿਫ਼ਟਿੰਗ ਦਾ ਕੰਮ 72 ਘੰਟਿਆਂ ਦੇ ਅੰਦਰ-ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਖ਼ਰੀਦ ਦਾ ਸਮੁੱਚਾ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਕਿਸੇ ਵੀ ਕਿਸਮ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...