ਪੰਜਾਬ ਤੋ ਕੈਨੇਡਾ ਆ ਕੇ ਰਫੂਚੱਕਰ ਹੋਏ ਜੱਥੇ ਦੇ ਤਿੰਨ ਰਾਗੀ ਚਾਰਕ, ਇੰਮੀਗ੍ਰੇਸ਼ਨ ਅਤੇ ਪੁਲਿਸ ਕੋਲ ਰਿਪੋਰਟ ਦਰਜ 

ਟੋਰਾਂਟੋ, (ਰਾਜ ਗੋਗਨਾ / ਕੁਲਤਰਨ ਪਧਿਆਣਾ )—ਟੋਰਾਂਟੋ ਦੇ ਰੈਕਸਡੇਲ ਵਿਖੇ ਸਥਿਤ ਗੁਰਦੁਆਰਾ ਸਾਹਿਬ ਸਿੱਖ ਸਪਿਰਚੂਅਲ ਸੈਂਟਰ ਵਿਖੇ ਪੰਜਾਬ ਤੋ ਆਏ ਇੱਕ ਰਾਗੀ ਜੱਥੇ ਦੇ ਕੈਨੇਡਾ ਪਹੁੰਚਣ ਤੋਂ ਬਾਅਦ ਰਫੂਚੱਕਰ ਹੋਣ ਦੀ ਖਬਰ ਦੀ ਪੁਸ਼ਟੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾ ਨੇ ਕੀਤੀ ਹੈ ਅਤੇ ਇਸ ਬਾਬਤ ਪੁਲਿਸ ਕੋਲ ਰਿਪੋਰਟ ਵੀ ਦਰਜ਼ ਕਰਵਾਈ ਗਈ ਹੈ। ਰਾਗੀ ਜੱਥੇ ਦੀ ਪਹਿਚਾਣ ਗੁਰਦੁਆਰਾ ਸ਼ਹੀਦਾਂ (ਅੰਮਿ੍ਤਸਰ) ਤੋਂ ਪੁੱਜੇ ਕੁਲਦੀਪ ਸਿੰਘ, ਸਤਨਾਮ ਸਿੰਘ ਤੇ ਤਜਿੰਦਰ ਸਿੰਘ ਹਜੂਰੀ ਰਾਗੀ ਦੇ ਤੌਰ ਤੇ ਹੋਈ ਹੈ। ਇਹ ਰਾਗੀ ਜਥਾ 5 ਅਪ੍ਰੈਲ ਸਵੇਰੇ 9 ਵਜੇ ਏਅਰ ਇੰਡੀਆ ਦੀ ਫਲਾਈਟ ਚ ਕੈਨੇਡਾ ਪਹੁੰਚਿਆ ਸੀ ਤੇ ਉਸੇ ਦਿਨ ਦੁਪਹਿਰ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਨਿਕਲ ਗਿਆ ਸੀ। ਇਸਦੇ ਨਾਲ ਹੀ ਉਂਟਾਰੀਓ ਖਾਲਸਾ ਦਰਬਾਰ (ਡਿਕਸੀ ਰੋਡ ਗੁਰਦੁਆਰਾ) ਤੋਂ ਵੀ ਇਕ ਢਾਡੀ ਜਥੇ ਵੱਲੋ ਰਫੂਚੱਕਰ ਹੋਣ ਦੀ ਗੱਲ ਸਾਹਮਣੇ ਆਈ ਹੈ। ਦੱਸਣਯੋਗ ਹੈ ਕਿ ਕੈਨੇਡਾ ਦੇ ਸ਼ਹਿਰ ਨਿਆਗਰਾ ਫਾਲਜ ਚ ਪਿਛਲੇ ਸਮੇਂ ਦੌਰਾਨ ਇੱਕ ਗੁਰਦੁਆਰਾ ਸਾਹਿਬ ਜੋ ਹਾਲੇ ਤਕ ਬਣਿਆ ਵੀ ਨਹੀ ਹੈ ਸਿਰਫ ਕਾਗਜਾ ਚ ਹੀ ਹੈ ਉੱਥੇ ਦੇ ਨਾਲ ਸਬੰਧਤ ਵੀ ਪਾਠੀ ਅਤੇ ਰਾਗੀਆ ਜਥਿਆ ਵੱਲੋ ਕੈਨੇਡਾ ਪਹੁੰਚਣ ਤੋਂ ਬਾਅਦ ਰਫੂਚੱਕਰ ਹੋਣ ਦੀਆਂ ਖਬਰਾ ਮੇਨਸਟ੍ਰੀਮ ਮੀਡੀਆ ਚ ਚਰਚਿਤ ਹੋਈਆ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की