ਸਿਹਤ ਵਿਭਾਗ ਦੀ ਟੀਮ ਨੇ ਕਰਤਾਰਪੁਰ, ਕਿਸ਼ਨਗੜ੍ਹ ਅਤੇ ਭੋਗਪੁਰ ’ਚ ਲਏ ਖਾਣ-ਪੀਣ ਵਾਲੇ ਪਦਾਰਥਾਂ ਦੇ 10 ਸੈਂਪਲ

ਟੀਮ ਵਲੋਂ ਦੁਕਾਨਦਾਰਾਂ ਅਤੇ ਸਵੀਟ ਸ਼ਾਪ ਮਾਲਕਾਂ ਨੂੰ ਲੋੜੀਂਦੇ ਲਾਇਸੰਸ ਬਣਵਾਉਣ ਦੀ ਅਪੀਲ

ਜਲੰਧਰ,- ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਵਲੋਂ ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਆਰੀ ਖਾਣ-ਪੀਣ ਵਾਲੇ ਪਦਾਰਥ ਮਾਰਕਿਟ ਵਿੱਚ ਯਕੀਨੀ ਬਣਾਉਣ ਦੇ ਮਕਸਦ ਨਾਲ ਰਾਜ ਭਰ ਵਿੱਚ ਸ਼ੁਰੂ ਕੀਤੀ ਸੈਂਪÇਲੰਗ ਮੁਹਿੰਮ ਤਹਿਤ ਅੱਜ ਹੁਸ਼ਿਆਰਪੁਰ ਦੇ ਜ਼ਿਲਾ ਸਿਹਤ ਅਫ਼ਸਰ ਡਾ.ਲਖਵੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਨੇ ਕਰਤਾਰਪੁਰ, ਕਿਸ਼ਨਗੜ੍ਹ ਅਤੇ ਭੋਗਪੁਰ ਵਿਖੇ ਚੈਕਿੰਗ ਕਰਦਿਆਂ 10 ਸੈਂਪਲ ਲਏ ਜੋ ਅਗਲੇਰੀ ਜਾਂਚ ਲਈ ਸਟੇਟ ਫੂਡ ਲੈਬ, ਖਰੜ ਭੇਜੇ ਜਾ ਰਹੇ ਹਨ।

ਕਰਤਾਰਪੁਰ ਵਿੱਚ ਇਕ ਡੇਅਰੀ ਤੋਂ ਦੇਸੀ ਘਿਊ ਅਤੇ ਦੁੱਧ ਦਾ ਸੈਂਪਲ ਲੈਣ ਉਪਰੰਤ ਟੀਮ ਵਲੋਂ ਇਕ ਕਰਿਆਣੇ ਦੀ ਦੁਕਾਨ ਤੋਂ ਮੂੰਗ ਦਾਲ ਅਤੇ ਸੋਇਆਬੀਨ ਰਿਫਾਇੰਡ ਦਾ ਸੈਂਪਲ ਲਿਆ ਗਿਆ। ਇਸੇ ਤਰ੍ਹਾਂ ਕਿਸ਼ਨਗੜ੍ਹ ਵਿੱਚ ਟੀਮ ਵਲੋਂ ਮਟਰੀ, ਬਰਫੀ ਅਤੇ ਖੋਇਆ ਪੇੜਾ ਦਾ ਸੈਂਪਲ ਲਿਆ ਗਿਆ। ਸਿਹਤ ਵਿਭਾਗ ਦੀ ਟੀਮ ਵਲੋਂ ਭੋਗਪੁਰ ਵਿਖੇ ਇਕ ਸਵੀਟ ਸ਼ਾਪ ਤੋਂ ਪਨੀਰ, ਮਿਲਕ ਕੇਕ ਅਤੇ ਖੋਏ ਦਾ ਸੈਂਪਲ ਲਿਆ ਗਿਆ।

ਟੀਮ ਦੀ ਅਗਵਾਈ ਕਰ ਰਹੇ ਡਾ.ਲਖਵੀਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਜਿਵੇਂ ਕਿ ਦੇਸੀ ਘਿਊ, ਪਨੀਰ ਆਦਿ ਅਤੇ ਰੋਜ਼ਾਨਾ ਖਾਣ-ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਲਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸ਼ੁੱਧ ਤੇ ਮਿਆਰੀ ਪਦਾਰਥ ਉਪਲਬੱਧ ਕਰਵਾਏ ਜਾ ਸਕਣ। ਉਨ੍ਹਾਂ ਨੇ ਇਨ੍ਹਾਂ ਵਸਤੂਆਂ ਦੀ ਵਿਕਰੀ ਕਰਨ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਜਨਤਕ ਹਿੱਤਾਂ ਦੇ ਮੱਦੇਨਜ਼ਰ ਉਹ ਸਾਫ਼-ਸੁਥਰੇ ਅਤੇ ਸਿਹਤਮੰਦ ਪਦਾਰਥਾਂ ਦੀ ਵਿਕਰੀ ਹੀ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੀ ਪੂਰੀ ਜਾਗਰੂਕਤਾ ਨਾਲ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੀ ਖ਼ਰੀਦ ਕਰਨ ਦੀ ਤਾਕੀਦ ਕੀਤੀ।

ਜ਼ਿਲ੍ਹਾ ਸਿਹਤ ਅਫ਼ਸਰ, ਹੁਸ਼ਿਆਰਪੁਰ ਨੇ ਦੁਕਾਨਦਾਰਾਂ ਅਤੇ ਸਵੀਟ ਸ਼ਾਪਾਂ ਦੇ ਮਾਲਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦਾ ਢੁਕਵਾਂ ਅਤੇ ਲੋੜੀਂਦਾ ਲਾਇਸੰਸ ਵੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਵੀ ਜ਼ਿਲ੍ਹੇ ਅੰਦਰ ਸਵੇਰ-ਸ਼ਾਮ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਇਨ੍ਹਾਂ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸੈਂਪਲ ਸਟੇਟ ਫੂਡ ਲੈਬ, ਖਰੜ ਵਿਖੇ ਭੇਜੇ ਜਾ ਰਹੇ ਹਨ ਜਿਥੇ ਉਨ੍ਹਾਂ ਦੀ ਲੋੜੀਂਦੀ ਜਾਂਚ ਉਪਰੰਤ ਆਉਣ ਵਾਲੀ ਰਿਪੋਰਟ ਅਨੁਸਾਰ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਉਨ੍ਹਾਂ ਨਾਲ ਫੂਡ ਸੇਫ਼ਟੀ ਅਫ਼ਸਰ ਰਮਨ ਵਿਰਦੀ, ਫੂਡ ਸੇਫ਼ਟੀ ਅਫ਼ਸਰ ਲੁਧਿਆਣਾ ਰਾਸ਼ੂ ਮਹਾਜਨ ਆਦਿ ਵੀ ਮੌਜੂਦ ਸਨ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र