’16 ਅਪ੍ਰੈਲ ਨੂੰ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖਬਰੀ : ਭਗਵੰਤ ਮਾਨ

ਪੰਜਾਬ ਦੇ CM ਭਗਵੰਤ ਮਾਨ ਵੀਰਵਾਰ ਨੂੰ ਬਾਬਾ ਸਾਹਿਬ ਜੀ ਦੀ ਜਯੰਤੀ ਮੌਕੇ ਜਲੰਧਰ ਪਹੁੰਚੇ । ਇਸ ਮੌਕੇ ਉਨ੍ਹਾਂ ਨੇ ਬਾਬਾ ਸਾਹਿਬ ਭੀਮ ਰਾਓ. ਅੰਬੇਡਕਰ ਨੂੰ ਸ਼ਰਧਾਂਜਲੀ ਦਿੰਦਿਆਂ ਕਈ ਵੱਡੇ ਐਲਾਨ ਕੀਤੇ । ਇਸ ਦੌਰਾਨ CM ਮਾਨ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇੱਕ ਵੱਡੀ ਖ਼ੁਸ਼ਖਬਰੀ ਮਿਲਣ ਵਾਲੀ ਹੈ । ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ ‘ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਦਾ ਪੈਸਾ ਕਦੀ ਵੀ ਵਾਪਸ ਨਹੀਂ ਜਾਵੇਗਾ ਤੇ ਜਿਨ੍ਹਾਂ ਵੀ ਸਕੀਮਾਂ ਲਈ ਕੇਂਦਰ ਦਾ ਪੈਸਾ ਆਉਂਦਾ ਹੈ, ਉਸੇ ਹੀ ਸਕੀਮ ਵਿੱਚ ਉਸ ਪੈਸੇ ਨੂੰ ਲਗਾਇਆ ਜਾਵੇਗਾ ।
ਉੱਥੇ ਹੀ ਪੰਜਾਬ ਵਿੱਚ ਕਣਕ ਦੀ ਖ਼ਰੀਦ ਬਾਰੇ ਗੱਲ ਕਰਦਿਆਂ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ MSP ਤੋਂ ਵੱਧ ਰੇਟ ਮਿਲ ਰਿਹਾ ਹੈ । ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਇੱਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇੱਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ। ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਸਭ ਤੋਂ ਵੱਡਾ ਮੁੱਦਾ ਸਿੱਖਿਆ ਤੇ ਸਿਹਤ ਦਾ ਹੈ ਜਿਸ ‘ਤੇ ਸਰਕਾਰ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ।

 

Loading

Scroll to Top
Latest news
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी डिप्टी कमिश्नर ने सरकारी कन्या  सीनियर सेकंडरी स्कूल आदर्श नगर का दौरा किया भारतीय तटरक्षक बल ने ओलिव रिडले कछुए को एक घातक जाल से बचाया केंद्र सरकार द्वारा जान-बूझ कर गोदाम खाली न करवा कर पंजाब के किसानों को किया जा रहा है परेशान: मोहिं... शहरवासियों तक पहुंचाया जाए साफ पानी, सीवरेज की सफ़ाई और स्ट्रीट लाइट का काम शीघ्र निपटाया जाए: मोहिं...