‘ਮੇਰਾ ਪਿੰਡ ਮੇਰੀ ਜ਼ਿੰਮੇਵਾਰੀ’ ਮੁਹਿੰਮ ਤਹਿਤ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਹਿੱਸਾ ਲੈਣ ਦੀ ਆਖਰੀ ਮਿਤੀ 30 ਅਪ੍ਰੈਲ

ਜ਼ਿਲ੍ਹੇ ਦੇ ਸਭ ਤੋਂ ਸਾਫ਼ ਪਿੰਡ ਨੂੰ ਮਿਲੇਗਾ ਇਕ ਲੱਖ ਰੁਪਏ ਦਾ ਇਨਾਮ

ਵਿਭਾਗ ਵੱਲੋਂ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਮੁਕਾਬਲੇ ’ਚ ਹਿੱਸਾ ਲੈਣ ਲਈ ਕੀਤਾ ਜਾ ਰਿਹੈ ਜਾਗਰੂਕ

ਜਲੰਧਰ,  ਪਿੰਡਾਂ ਵਿੱਚ ਸਾਫ-ਸਫਾਈ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਤਹਿਤ ਪਿੰਡਾਂ ਵਿੱਚ ‘ਮੇਰਾ ਪਿੰਡ ਮੇਰੀ ਜ਼ਿੰਮੇਵਾਰੀ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਭ ਤੋਂ ਸਾਫ਼ ਪਿੰਡ ਦੀ ਚੋਣ ਲਈ ਗ੍ਰਾਮ ਪੰਚਾਇਤਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।

                ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਨਿਗਰਾਨ ਇੰਜੀਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਸਰਕਲ ਜਲੰਧਰ ਇੰਜ. ਐਨ.ਪੀ. ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਬਿਨੈ ਪੱਤਰ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਅਪ੍ਰੈਲ 2022 ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਤਹਿਤ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਪਿੰਡ ਦੀ ਚੋਣ ਕੀਤੀ ਜਾਵੇਗੀ ਅਤੇ ਜੇਤੂ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।      ਉਨ੍ਹਾਂ ਅੱਗੇ ਦੱਸਿਆ ਕਿ ਦੇਸ਼ ਪੱਧਰ ’ਤੇ ਇਕ ਓ.ਐਫ.ਡੀ. ਪਲੱਸ ਫਿਲਮ ਮੁਕਾਬਲਾ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸੂਬਾ ਪੱਧਰ ’ਤੇ ਵਧੀਆ ਫਿਲਮ ਲਈ ਇਕ ਲੱਖ ਰੁਪਏ ਦਾ ਪਹਿਲਾ ਇਨਾਮ, 75,000 ਰੁਪਏ ਦਾ ਦੂਜਾ ਇਨਾਮ ਅਤੇ 50,000 ਰੁਪਏ ਦਾ ਤੀਜਾ ਇਨਾਮ ਰੱਖਿਆ ਗਿਆ ਹੈ, ਜਿਸ ਲਈ ਪਿੰਡ ਵਿੱਚ ਕਰਵਾਏ ਵਧੀਆ ਕਾਰਜਾਂ ਸਬੰਧੀ 5 ਮਿੰਟ ਦੀ ਇਕ ਦਸਤਾਵੇਜ਼ੀ ਫਿਲਮ ਨੂੰ ਕੌਮੀ ਪੱਧਰ ’ਤੇ ਭੇਜਿਆ ਜਾਵੇਗਾ।

                ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਜਲੰਧਰ ਇੰਜ. ਹਰਿੰਦਰ ਸਿੰਘ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਇਸ ਮੁਹਿੰਮ ਤਹਿਤ ਕਰਵਾਏ ਜਾ ਰਹੇ ਮੁਕਾਬਲੇ ਵਿੱਚ ਹਿੱਸਾ ਲੈਣ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡਾਂ ਦੇ ਸਰਪੰਚਾਂ ਤੇ ਪੰਚਾਂ ਨੂੰ ਮੁਕਾਬਲੇ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਵੱਲੋਂ ਆਪਣੇ ਪਿੰਡਾਂ ਦੀ ਸਾਫ਼-ਸਫਾਈ ਲਈ ਕੀਤੇ ਗਏ ਉਪਰਾਲਿਆਂ ਨੂੰ ਜ਼ਿਲ੍ਹਾ ਪੱਧਰ ’ਤੇ ਮਾਨਤਾ ਦੇਣ ਦੇ ਨਾਲ-ਨਾਲ ਹੋਰਨਾਂ ਪੰਚਾਇਤਾਂ ਨੂੰ ਆਪਣੇ ਪਿੰਡਾਂ ਨੂੰ ਸਫਾਈ ਪੱਖੋਂ ਉਤਮ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

                ਇਸ ਮੌਕੇ ਐਸ.ਡੀ.ਓ. ਸੈਨੀਟੇਸ਼ਨ ਗਗਨਦੀਪ ਸਿੰਘ ਵਾਲੀਆ, ਜੇ.ਈ. ਰੋਹਿਤ ਅਤੇ ਆਈ.ਈ.ਸੀ. ਰੋਹਿਤ ਸਿੱਧੂ ਮੌਜੂਦ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की