ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਸਿੱਖਸ ਆਫ ਅਮੈਰਿਕਾ ਦੇ ਅਹੁਦੇਦਾਰਾਂ ਦੀ ਭਾਰਤੀ ਫਾਈਨਾਂਸ ਮਨਿਸਟਰ ਨਿਰਮਲਾ ਸੀਤਾਰਮਨ ਨਾਲ ਹੋਈ ਅਹਿਮ ਬੈਠਕ

ਵਾਸ਼ਿੰਗਟਨ ਡੀ.ਸੀ  (ਰਾਜ ਗੋਗਨਾ) – ਬੀਤੇਂ ਦਿਨ ਭਾਰਤ ਦੀ ਫਾਈਨਾਂਸ ਮਨਿਸਟਰ ਨਿਰਮਲਾ ਸੀਤਾਰਮਨ ਇਨੀਂ ਦਿਨੀਂ ਸਰਕਾਰੀ ਦੌਰੇ ’ਤੇ ਅਮੈਰਿਕਾ ਵਿੱਚ ਹਨ। ਇਸ ਦੌਰਾਨ ਉਹਨਾਂ ਨੇ ਸਿੱਖਸ ਆਫ ਅਮੈਰਿਕਾ ਦੇ ਅਹੁਦੇਦਾਰਾਂ ਨਾਲ ਇਕ ਅਹਿਮ ਬੈਠਕ ਕੀਤੀ ਜਿਸ ਵਿਚ ਉੱਚ ਪੱਧਰੀ ਵਿਚਾਰਾਂ ਹੋਈਆਂ। ਸਿੱਖਸ ਆਫ ਅਮੈਰਿਕਾ ਦੇ ਵਫਦ ’ਚ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਪ੍ਰਧਾਨ ਕਮਲਜੀਤ ਸਿੰਘ ਸੋਨੀ, ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸ਼ੰਮੀ, ਡਾਇਰੈਕਟਰ ਗੁਰਵਿੰਦਰ ਸਿੰਘ ਸੇਠੀ, ਡਾਇਰੈਕਟਰ ਚਤਰ ਸਿੰਘ ਅਤੇ ਰਤਨ ਸਿੰਘ ਸ਼ਾਮਿਲ ਸਨ। ਇਸ ਮੌਕੇ ਚੇਅਰਮੈਨ ਜਸਦੀਪ ਸਿੰਘ ਜੱਸੀ ਨੇ ਜਿੱਥੇ ਅਮਰੀਕਾ ਵਿਚ ਭਾਰਤੀਆਂ ਦੀ ਤਰੱਕੀ ਬਾਰੇ ਨਿਰਮਲਾ ਸੀਤਾਰਮਨ ਨੂੰ ਜਾਣੂੰ ਕਰਵਾਇਆ ਉੱਥੇ ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪੰਜਾਬ ਦਾ ਸਾਰਾ ਕਰਜ਼ਾ ਮੁਆਫ਼ ਕਰੇ ਅਤੇ ਉਦਯੋਗਿਕ ਪੈਕੇਜ ਜਾਰੀ ਕਰੇ ਤਾਂ ਜੋ ਪੰਜਾਬ ਵਿਚ ਰੁਜ਼ਗਾਰ ਦੇ ਮੌਕੇ ਵਧ ਸਕਣ।
ਉਨਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਰੁਜ਼ਗਾਰ ਦੀ ਭਾਲ ਵਿਚ ਬਹੁਤ ਤੇਜ਼ੀ ਨਾਲ ਪੱਛਮੀਂ ਮੁਲਕਾਂ ਜਾਂ ਹੋਰ ਵਿਕਸਤ ਦੇਸ਼ਾਂ ਵੱਲ ਜਾ ਰਿਹਾ ਹੈ ਜਿਸਨੂੰ ਰੋਕਣਾ ਕੇਂਦਰ ਸਰਕਾਰ ਦਾ ਫਰਜ਼ ਹੈ। ਪੰਜਾਬ ਵਿਚ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਸਬਸਿਡੀਆਂ ਦਾ ਐਲਾਨ ਕਰੇ। ਇਸ ਮੌਕੇ ਸ੍ਰ. ਜਸਦੀਪ ਸਿੰਘ ਜੱਸੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਵੀ ਪੰਜਾਬ ਅਤੇ ਖਾਸਕਰ ਸਿੱਖਾਂ ਦੇ ਹਿਤ ਵਿਚ ਕਈ ਫੈਸਲੇ ਲਏ ਹਨ ਅਤੇ ਜੇਕਰ ਉਪਰੋਕਤ ਦੋਵੇਂ ਮੰਗਾਂ ਮੰਨੀਆਂ ਜਾਂਦੀਆਂ ਹਨ ਤਾਂ ਇਹ ਇਕ ਇਤਿਹਾਸਕ ਫੈਸਲਾ ਹੋਵੇਗਾ ਕਿਉਂਕਿ ਕਿਸੇ ਵੀ ਸਰਕਾਰ ਨੇ ਅੱਜ ਤੱਕ ਪੰਜਾਬ ਨੂੰ ਉਦਗੋਗਿਕ ਪੈਕੇਜ ਨਹੀਂ ਦਿੱਤਾ। ਲੰਬੀ ਚੱਲੀ ਵਾਰਤਾ ਦੌਰਾਨ ਨਿਰਮਲਾ ਸੀਤਾਰਮਨ ਨੇ ਜਸਦੀਪ ਸਿੰਘ ਜੱਸੀ ਵਲੋਂ ਉਠਾਈਆਂ ਗਈਆਂ ਦੋਵਾਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਇਹ ਮੰਗਾਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੱਕ ਪਹੁੰਚਾਉਣ ਦਾ ਵਾਅਦਾ ਕੀਤਾ। ਉਹਨਾਂ ਇਸ ਮੌਕੇ ਸਿੱਖਸ ਆਫ ਅਮੈਰਿਕਾ ਵਲੋਂ ਕੀਤੇ ਜਾ ਰਹੇ ਸਮਾਜ ਸੇਵੀ ਅਤੇ ਚੈਰਿਟੀ ਕਾਰਜਾਂ ਦੀ ਪ੍ਰਸ਼ੰਸਾ ਵੀ ਕੀਤੀ।

Loading

Scroll to Top