ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਨੂੰ ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕਰਨਗੇ। 1 ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮਿਲੇਗੀ। ‘ਆਪ’ ਸਰਕਾਰ ਦਾ ਇੱਕ ਮਹੀਨਾ ਪੂਰਾ ਹੋਣ ‘ਤੇ ਸੀਐਮ ਮਾਨ ਅੱਜ ਇਸ ਦਾ ਐਲਾਨ ਕਰਨ ਜਾ ਰਹੇ ਹਨ। ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਅੱਜ ਯਾਨੀ ਸ਼ਨੀਵਾਰ ਨੂੰ ਆਪਣੇ ਸ਼ਾਸਨ ਦਾ ਇੱਕ ਮਹੀਨਾ ਪੂਰਾ ਕਰੇਗੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ 16 ਅਪ੍ਰੈਲ ਨੂੰ ਪੰਜਾਬ ਵਾਸੀਆਂ ਨੂੰ ਵੱਡੀ ਖੁਸ਼ਖਬਰੀ ਦੇਣ ਦਾ ਐਲਾਨ ਕੀਤਾ ਹੈ।
ਪੰਜਾਬ ਵਿੱਚ 300 ਯੂਨਿਟ ਤੱਕ ਮੁਫ਼ਤ ਬਿਜਲੀ ਦੇਣ ਦੀ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਤੋਂ ਇੱਕ ਦਿਨ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਬਿਜਲੀ ਸਕੱਤਰ ਦਿਲੀਪ ਕੁਮਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਸੀਐਮਡੀ ਸਮੇਤ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਚਰਚਾ ਕੀਤੀ।