ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਵਿਸਾਖੀ ਵਾਲੇ ਦਿਨ ਕਥਿਤ ਤੌਰ ਉਤੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਦਾਖਲ ਹੋਣ ਦੇ ਦੋਸ਼ ਲੱਗੇ ਸਨ। ਅੱਜ ਤਜਿੰਦਰ ਪਾਲ ਸਿੰਘ ਬੱਗਾ ਕੌਮੀ ਸਕੱਤਰ ਬੀਜੇਪੀ ਯੂਥ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਥਾਣਾ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸ਼ਰਾਬੀ ਹਾਲਤ ਵਿੱਚ ਗੁਰਦੁਆਰਾ ਦਮਦਮਾ ਸਾਹਿਬ ਵਿੱਚ ਦਾਖਲ ਹੋਣ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।
ਹੁਣ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦੇਣ ਵਾਲੇ ਐਸ.ਜੀ.ਪੀ.ਸੀ ਮੈਂਬਰ ਬਲਦੇਵ ਸਿੰਘ ਨੇ ਕਿਹਾ ਹੈ ਕਿ ਭਗਵੰਤ ਸਿੰਘ ਨਸ਼ੇ ਦੀ ਹਾਲਤ ਵਿੱਚ ਨਹੀਂ ਸੀ ਅਤੇ ਨਾ ਹੀ ਸ਼ਰਾਬ ਦੀ ਬਦਬੂ ਆ ਰਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਉਸ ਦਿਨ ਦਮਦਮਾ ਸਾਹਿਬ ਵਿਖੇ ਭਗਵੰਤ ਮਾਨ ਨੂੰ ਸਿਰੋਪਾਓ ਦਿੱਤਾ ਸੀ। ਉਸ ਸਮੇਂ ਭਗਵੰਤ ਮਾਨ ਕੋਲੋਂ ਸ਼ਰਾਬ ਦੇ ਬਦਬੂ ਬਿਲਕੁਲ ਨਹੀਂ ਆ ਰਹੀ ਸੀ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉਤੇ ਰੌਲਾ ਪਾਇਆ ਜਾ ਰਿਹਾ ਹੈ ਕਿ ਭਗਵੰਤ ਮਾਨ ਸ਼ਰਾਬ ਪੀ ਕੇ ਗੁਰੂ ਘਰ ਗਏ ਸਨ ਪਰ ਉਹ ਮੁੱਖ ਮੰਤਰੀ ਦੇ ਬਿਲਕੁਲ ਕੋਲ ਖੜ੍ਹੇ ਸਨ। ਉਨ੍ਹਾਂ ਕੋਲੋਂ ਸ਼ਰਾਬ ਦੀ ਕੋਈ ਬਦਬੂ ਨਹੀਂ ਆ ਰਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੜੇ ਸਾਫ ਮਨ ਨਾਲ ਆਪਣੇ ਵਿਚਾਰ ਰੱਖੇ ਹਨ। ਇਸ ਲਈ ਅਜਿਹੀ ਬਿਆਨਬਾਜ਼ੀ ਨੂੰ ਤੁਰਤ ਬੰਦ ਕਰ ਦੇਣਾ ਚਾਹੀਦੀ ਹੈ।