ਯੂਕੇ ਦੇ ਸੰਸਦ ਮੈਂਬਰ ਤਨਮਨਜੀਤ ਢੇਸੀ ਨੇ ਮੁੱਖ ਐਨਆਰਆਈ ਮੁੱਦਿਆਂ ‘ਤੇ ਚਰਚਾ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ,- ਬਰਤਾਨੀਆਂ ਦੇ ਸਲੋਹ ਤੋਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਅਤੇ ਗੈਰ-ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕਈ ਮੁੱਦਿਆਂ ਤੇ ਚਰਚਾ ਕੀਤੀ। ਘੰਟਾ ਭਰ ਚੱਲੀ ਮੀਟਿੰਗ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾਡਾ: ਇੰਦਰਬੀਰ ਸਿੰਘ ਨਿੱਝਰ ਵਿਧਾਇਕ ਅੰਮ੍ਰਿਤਸਰ ਦੱਖਣੀ ਅਤੇ ਢੇਸੀ ਦੇ ਪਿਤਾ ਜਸਪਾਲ ਸਿੰਘ ਢੇਸੀ ਵੀ ਹਾਜ਼ਰ ਸਨ।

          ਢੇਸੀ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਦੇ ਬਹੁਤ ਧੰਨਵਾਦੀ ਹਾਨ ਜਿਸ ਨੇ ਗਰਮਜੋਸ਼ੀ ਨਾਲ ਮੇਰਾ ਸੁਆਗਤ ਕੀਤਾ। ਢੇਸੀ ਨੇ ਕਿਹਾ ਕਿ ਅਸੀਂ ਮੁਲਾਕਾਤ ਦੌਰਾਨ ਪੰਜਾਬੀ ਭਾਈਚਾਰੇ ਦੀ ਬਿਹਤਰੀ ਵਾਲੇ ਅਹਿਮ ਮਾਮਲਿਆਂ ਬਾਰੇ ਲੰਬੇ ਸਮਾਂ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਜਿਸ ਵਿੱਚ ਐਨਆਰਆਈਜ ਦੇ ਜ਼ਮੀਨੀ ਵਿਵਾਦ ਸਬੰਧੀ ਕੇਸਾਂਬਲੈਕਲਿਸਟ ਕੀਤੇ ਵਿਅਕਤੀਆਂ ਅਤੇ ਲੰਬੇ ਸਮੇਂ ਤੋਂ ਸਿਆਸੀ ਕੈਦੀਆਂ ਅਤੇ ਪ੍ਰਵਾਸੀ ਭਾਰਤੀਆਂ ਨੂੰ ਸਿੱਧੇ ਨਿਵੇਸ਼ ਲਈ ਆਕਰਸ਼ਿਤ ਕਰਨ ਬਾਰੇ ਬਿਹਤਰ ਕਾਨੂੰਨ ਅਤੇ ਨੀਤੀਆਂ ਬਣਾਉਣਾ ਸ਼ਾਮਲ ਹਨ।

          ਯੂਕੇ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ  ਕਿ ਉਨਾਂ ਪੰਜਾਬ ਨਾਲ ਵਧੇਰੇ ਸੰਪਰਕ ਲਈ ਕਾਰਗੋਵਪਾਰ ਅਤੇ ਸੈਰ-ਸਪਾਟੇ ਨੂੰ ਵਧਾਉਣ ਦੇ ਮਹੱਤਵ ਤੇ ਵੀ ਚਰਚਾ ਕੀਤੀ ਹੈਖਾਸ ਕਰਕੇ ਲੰਦਨਬਰਮਿੰਘਮ ਅਤੇ ਵਿਦੇਸ਼ਾਂ ਦੇ ਹੋਰ ਸ਼ਹਿਰਾਂ ਤੋਂ ਅੰਮ੍ਰਿਤਸਰ ਅਤੇ ਚੰਡੀਗੜ੍ਹ ਦੋਵਾਂ ਸ਼ਹਿਰਾਂ ਲਈ ਰੋਜ਼ਾਨਾ ਸਿੱਧੀਆਂ ਉਡਾਣਾਂ ਚਾਲੂ ਕਰਵਾਉਣਾ ਸ਼ਾਮਲ ਹੈ।

          ਢੇਸੀ ਨੇ ਦੱਸਿਆ ਕਿ ਪੰਜਾਬੀ ਭਾਈਚਾਰੇ ਸਪੱਸ਼ਟ ਤੌਰ ਤੇ ਆਪਣੀ ਵਿਰਾਸਤੀ ਧਰਤੀ ਨੂੰ ਵੱਧਦਾ-ਫੁੱਲਦਾ ਦੇਖਣਾ ਚਾਹੁੰਦਾ ਹੈ ਅਤੇ ਇਸ ਵਿੱਚ ਯੋਗਦਾਨ ਵੀ ਪਾਉਣਾ ਚਾਹੁੰਦਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਵਿਦੇਸ਼ ਦੌਰਿਆਂ ਤੋਂ ਪ੍ਰਾਪਤ ਹੋਏ ਵਿਆਪਕ ਗਿਆਨ ਦੇ ਮੱਦੇਨਜ਼ਰ ਭਰੋਸਾ ਦਿਵਾਇਆ ਕਿ ਉਹ ਇਹਨਾਂ ਮੁੱਦਿਆਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰਨਗੇਜਿਸ ਨਾਲ ਬਿਨਾਂ ਸ਼ੱਕ ਦੁਵੱਲੇ ਸਹਿਯੋਗ ਸਦਕਾ ਪੰਜਾਬ ਦੀ ਹੋਰ ਤਰੱਕੀ ਹੋਵੇਗੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की