ਜਲੰਧਰ -ਉੱਘੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ਸਪੋਰਟਸ ਯੂਨੀਵਰਸਿਟੀ ਬਣਾਏ ਜਾਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਸੁਰਿੰਦਰ ਸਿੰਘ ਭਾਪਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਇਸ ਐਲਾਨ ਨਾਲ ਜਿੱਥੇ ਜਲੰਧਰ ਦੀ ਸਪੋਰਟਸ ਇੰਡਸਟਰੀ ਨੂੰ ਵੱਡਾ ਲਾਭ ਮਿਲੇਗਾ, ਉੱਥੇ ਖਿਡਾਰੀਆਂ ਨੂੰ ਵੀ ਚੰਗਾ ਫਾਇਦਾ ਪਹੁੰਚੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜਲੰਧਰ ਨੂੰ ਸਪੋਰਟਸ ਹੱਬ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਬਿਆਨ ਨੇ ਜਲੰਧਰ ਦੀ ਘਾਟੇ ‘ਚ ਚੱਲ ਰਹੀ ਸਪੋਰਟਸ ਇੰਡਸਟਰੀ ਨੂੰ ਵੱਡਾ ਹੁਲਾਰਾ ਦਿੱਤਾ ਹੈ। ਸੁਰਿੰਦਰ ਭਾਪਾ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਾਹਿਬ ਇਸੇ ਤਰ੍ਹਾਂ ਖੇਡ ਇੰਡਸਟਰੀ ਵੱਲ ਧਿਆਨ ਦਿੰਦੇ ਰਹਿਣਗੇ ਤਾਂ ਇੰਡਸਟਰੀ ਦੇ ਚੰਗੇ ਦਿਨ ਜ਼ਰੂਰ ਵਾਪਸ ਪਰਤਣਗੇ। ਇਸੇ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਸੁਰਜੀਤ ਹਾਕੀ ਸਟੇਡੀਅਮ ਦਾ ਦੌਰਾ ਕਰਨ ‘ਤੇ ਸੁਰਿੰਦਰ ਭਾਪਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਰਮਨ ਅਰੋੜਾ, ਗੁਰਪ੍ਰੀਤ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਵੀ ਹਾਜ਼ਰ ਸਨ।