ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਨਸ਼ਾ ਤਸਕਰ ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ

ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਪਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐੱਸ ਪੁਲਿਸ ਕਪਤਾਨ, ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਲਖਵਿੰਦਰ ਸਿੰਘ ਮੱਲ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਜਿਸ ਦੇ ਤਹਿਤ ਸਬ-ਇੰਸਪੈਕਟਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਨੂਰਮਹਿਲ ਦੀ ਪੁਲਿਸ ਟੀਮ ਵਲੋਂ ਇੱਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਪਾਸੋਂ 830 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ।

ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਮਿਤੀ 18-04-2022 ਨੂੰ ਐੱਸ.ਆਈ ਪਰਮਜੀਤ ਸਿੰਘ ਥਾਣਾ ਨੂਰਮਹਿਲ ਨੂੰ ਗੁਪਤ ਸੂਚਨਾ ਮਿਲੀ ਕਿ ਗੁਰਪਾਲ ਸਿੰਘ ਉਰਫ ਪਾਲਾ ਪੁੱਤਰ ਸਵ. ਮੀਤ ਰਾਮ ਵਾਸੀ ਮੁਹੱਲਾ ਰੰਗੜਾ ਨੂਰਮਹਿਲ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਕਮੇਟੀ ਘਰ ਨੂਰਮਹਿਲ ਦੇ ਸਾਹਮਣੇ ਆਪਣੇ ਮੋਟਰਸਾਈਕਲ ਪਰ ਸਵਾਰ ਹੋ ਕੇ ਨਸ਼ਾ ਵੇਚ ਰਿਹਾ ਹੈ। ਜਿਸ ’ਤੇ ਐੱਸ.ਆਈ ਪਰਮਜੀਤ ਸਿੰਘ ਥਾਣਾ ਨੂਰਮਹਿਲ ਵਲੋਂ ਗੁਰਪਾਲ ਸਿੰਘ ਉਰਫ ਪਾਲਾ ਨੂੰ ਕਾਬੂ ਕਰਕੇ ਉਸ ਪਾਸੋਂ 250 ਨਸ਼ੀਲੀਆ ਗੋਲੀਆ ਮਾਰਕਾ ਠਰੳਕੲਮ-100 ਅਤੇ 580 ਨਸ਼ੀਲੀਆ ਗੋਲੀਆ ਮਾਰਕਾ ਓਰੳਜ਼ੋਲ 0.5 ਕੁੱਲ 830 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ। ਜਿਸ ਦੇ ਖਿਲਾਫ ਮੁਕੱਦਮਾ ਨੰਬਰ 36 ਮਿਤੀ 18-04-2022 ਅ/ਧ 22-61-85 ਐੱਨ.ਡੀ.ਪੀ.ਐੱਸ ਐਕਟ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਹੈ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਦੋਸ਼ੀ ਗੁਰਪਾਲ ਸਿੰਘ ਉਰਫ ਪਾਲਾ ਦੇ ਖਿਲਾਫ ਵੱਖ-ਵੱਖ ਥਾਣਿਆ ਵਿੱਚ ਕੁੱਲ 12 ਮੁਕੱਦਮੇ ਦਰਜ ਰਜਿਸਟਰ ਹਨ।

ਬ੍ਰਾਮਦਗੀ
• 830 ਨਸ਼ੀਲੀਆ ਗੋਲੀਆ
• ਮੋਟਰਸਾਈਕਲ ਨੰਬਰ ਫਭ-08-ਓਂ-5527

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की