ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਸ਼ਾਹਕੋਟ ਦੀ ਪੁਲਿਸ ਵੱਲੋ ਮੋਟਰ ਸਾਈਕਲ ਚੋਰੀ ਦੀਆ ਵਾਰਦਾਤਾ ਕਰਨ ਵਾਲੇ ਗਿਰੋਹ ਦੇ 03 ਮੈਬਰਾ ਨੂੰ ਚੋਰੀ ਦੇ 05 ਮੋਟਰ ਸਾਈਕਲਾ ਸਮੇਤ ਕੀਤਾ ਗ੍ਰਿਫਤਾਰ

ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਕੰਵਰਪ੍ਰੀਤ ਸਿੰਘ ਚਾਹਲ, ਪੀ.ਪੀ.ਐਸ, ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਜਸਬਿੰਦਰ ਸਿੰਘ, ਪੀ.ਪੀ.ਐਸ, ਉੱਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਹਰਦੀਪ ਸਿੰਘ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 03 ਮੈਬਰਾ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਨੇ ਦੱਸਿਆ ਕਿ ਏ.ਐਸ.ਆਈ ਲਖਬੀਰ ਸਿੰਘ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਦੇ ਨਾਕਾ ਬੰਦੀ ਦੋਰਾਨ ਸਲੈਚਾ ਮੋੜ ਸ਼ਾਹਕੋਟ ਤੋ 02 ਮੋਟਰਸਾਈਕਲਾ ਪਰ ਸਵਾਰ 03 ਨੋਜਵਾਨਾ ਨੂੰ ਰੋਕ ਕਿ ਉਹਨਾ ਪਾਸੋ ਪੁੱਛ-ਗਿੱਛ ਕੀਤੀ ਗਈ ।ਜਿਹਨਾ ਵੱਲੋ ਕੋਈ ਵੀ ਮੋਟਰਸਾਇਕਲ ਦਾ ਕਾਗਜਾਤ ਪੇਸ਼ ਨਹੀ ਕੀਤਾ ਗਿਆ।ਪੁੱਛ-ਗਿੱਛ ਕਰਨ ਤੇ ਮੋਟਰ ਸਾਈਕਲ ਚੋਰੀ ਦੇ ਪਾਏ ਗਏ। ਜਿਸ ਤੇ ਸੁਰਜੀਤ ਸਿੰਘ ਉਰਫ ਜੋਗਾ ਪੁੱਤਰ ਫੀਰੋ ਵਾਸੀ ਐਦਲਪੁਰ,ਮਨਜੀਤ ਸਿੰਘ ਪੁੱਤਰ ਦਰਬਾਰਾ ਸਿੰਘ ਵਾਸੀ ਸਾਰਗੰਵਾਲ, ਰੋਹਿਤ ਪੁੱਤਰ ਬਲਵਿੰਦਰ ਕੁਮਾਰ ਵਾਸੀ ਸਾਰੰਗਵਾਲ ਥਾਣਾ ਸ਼ਾਹਕੋਟ ਜਿਲ੍ਹਾ ਜਲੰਧਰ ਦੇ ਖਿਲਾਫ ਮੁਕੱਦਮਾ ਨੰਬਰ 88 ਮਿਤੀ 18.04.2022 ਅ/ਧ 379,411,34 ੀਫਛ ਥਾਣਾ ਸ਼ਾਹਕੋਟ ਦਰਜ ਰਜਿਸਟਰ ਕਰਕੇ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ।
ਦੋਰਾਨੇ ਪੁੱਛ-ਗਿੱਛ ਦੋਸ਼ੀਆਨ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਹਨਾ ਨੇ ਸ਼ਾਹਕੋਟ ਦੇ ਏਰੀਆ ਵਿੱਚੋ ਹੋਰ ਵੀ ਮੋਟਰਸਾਇਕਲ ਚੋਰੀ ਕੀਤੇ ਸਨ ਜਿਸਤੇ ਇਹਨਾ ਦੀ ਨਿਸ਼ਾਨਦੇਹੀ ਤੇ ਇਹਨਾਂ ਪਾਸੋਂ 3 ਹੋਰ ਮੋਟਰਸਾਈਕਲ ਬ੍ਰਾਮਦ ਕੀਤੇ ਗਏ ਹਨ।ਦੋਸ਼ੀਆ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਬ੍ਰਾਮਦਗੀ:-
1) ਮੋਟਰਸਾਈਕਲ ਪਲਟੀਨਾ ਬਿਨਾ ਨੰਬਰੀ
2) ਮੋਟਰਸਾਈਕਲ ਸਪਲੈਡਰ ਬਿਨਾ ਨੰਬਰੀ
3) ਮੋਟਰਸਾਇਕਲ ਸਪਲੈਡਰ ਬਿਨ੍ਹਾ ਨੰਬਰੀ
4) ਮੋਟਰਸਾਇਕਲ ਪਲਟੀਨਾ ਬਿਨ੍ਹਾ ਨੰਬਰੀ
5) ਮੋਟਰਸਾਇਕਲ ਮਾਰਕਾ ਡਿਸਕਵਰ ਨੰਬਰੀ ਫਭ-37-ਢ-2199

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की