ਖੁਸ਼ਬੂ ਪੰਜਾਬ ਦੀ

Latest news
ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਵਿੱਤ ਮੰਤਰੀ ਹਰਪਾਲ ਚੀਮਾਂ ਅਤੇ ਜਲੰਧਰ ਦੇ ਉਦਯੋਗਪਤੀਆਂ ਵਿਚਕਾਰ ਹੋਈ ਅਹਿਮ ਮੁਲਾਕਾਤ

ਯੁਨਾਈਟਡ ਫ਼ੋਰਮ ਆਫ ਇੰਡਸਟਰੀ ਐਂਡ ਟਰੇਡ ਜਲੰਧਰ ਦੇ ਅਹੁਦੇਦਾਰਾਂ ਨੇ ਅੱਜ ਜਲੰਧਰ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਨਾਲ ਮੁਲਾਕਾਤ ਕਰ ਉਦਯੋਗਪਤੀਆਂ ‘ਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਹੋਰ ਸੁਝਾਵਾਂ ਬਾਰੇ ਇੱਕ ਮੰਗ ਪੱਤਰ ਸੌਂਪਿਆ ਗਿਆ। ਵਿੱਤ ਮੰਤਰੀ ਨੇ ਉਨ੍ਹਾਂ ਦੀਆਂ ਮੰਗਾਂ ਦੇ ਛੇਤੀ ਹੱਲ ਲਈ ਭਰੋਸਾ ਦਿੰਦਿਆਂ ਮੁਲਾਕਾਤ ਵਿੱਚ ਸ਼ਾਮਿਲ ਹੋਏ ਸਮੂਹ ਉਦਯੋਗਪਤੀਆਂ ਨੂੰ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਇੰਡਸਟਰੀ ਦੀ ਭਲਾਈ ਲਈ ਚੁੱਕੇ ਜਾ ਰਹੇ ਕਦਮਾਂ ਤੋਂ ਉਨ੍ਹਾਂ ਨੂੰ ਜਾਣੂ ਕਰਵਾਇਆ।

ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਇੰਡਸਟਰੀ ਦੀ ਉੱਨਤੀ ਲਈ ਇੱਕ ਐਸੀ ਪਾਲਿਸੀ ਘੜੀ ਹੈ ਜਿਸ ਵਿੱਚ ਹਰ ਤਰ੍ਹਾਂ ਦੇ ਉਦਯੋਗ ਦੀ ਸਥਾਪਤੀ ਲਈ ਲੋੜੀਂਦੀ ਹਰ ਐੱਨ.ਓ.ਸੀ (NOC) ਇੱਕੋ ਛੱਤ ਥੱਲੇ ਮੁਹੱਈਆ ਕਰਵਾਈ ਜਾਇਆ ਕਰੇਗੀ। ਉਨ੍ਹਾਂ ਦੱਸਿਆ ਕਿ ਉਦਯੋਗ ਲਗਾਉਣ ਲਈ ਪਹਿਲਾਂ ਵੱਖ-ਵੱਖ ਵਿਭਾਗਾਂ ਤੋਂ ਕਲੀਅਰੈਂਸ ਲੈਣ ਲਈ ਬਹੁਤ ਖੱਜਲ-ਖੁਆਰ ਹੋਣਾ ਪੈਂਦਾ ਸੀ ਜਿਸਨੂੰ ਖਤਮ ਕਰਨ ਲਈ ਮੁੱਖ-ਮੰਤਰੀ ਭਗਵੰਤ ਮਾਨ ਨੇ ਐਸੀ ਪਾਲਿਸੀ ਤਿਆਰ ਕਰਨ ਲਈ ਕਿਹਾ ਸੀ ਜਿਸ ਵਿੱਚ ਉਦਯੋਗ ਸਥਾਪਤੀ ਲਈ ਜ਼ਮੀਨ ਦੀ ਰਜਿਸਟਰੀ ਦੇ ਨਾਲ ਹੀ ਲੋੜੀਂਦੀਆਂ ਐੱਨ.ਓ.ਸੀ (NOC) ਦੀ ਫ਼ੀਸ ਜਮ੍ਹਾਂ ਕਰਵਾਕੇ ਕਲੀਅਰੈਂਸ ਦਾ ਕੰਮ ਵੀ ਨਾਲ ਹੀ ਨੇਪਰੇ ਚੜ ਸਕੇ।

ਸ. ਚੀਮਾ ਨੇ ਕਿਹਾ ਕਿ ਉਦਯੋਗ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਵਿੱਚ ਰੀੜ ਦੀ ਹੱਡੀ ਬਣ ਅਹਿਮ ਭੂਮਿਕਾ ਅਦਾ ਕਰਦੇ ਹਨ। ਇਸ ਨਾਲ ਜਿੱਥੇ ਰੈਵੀਨਿਊ ਵਿੱਚ ਵਾਧਾ ਹੁੰਦਾ ਹੈ, ਉੱਥੇ ਰੁਜ਼ਗਾਰ ਦੇ ਵੀ ਅਣਗਿਣਤ ਮੌਕੇ ਪੈਦਾ ਹੁੰਦੇ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਮੁੱਖ-ਮੰਤਰੀ ਭਗਵੰਤ ਮਾਨ ਜਲੰਧਰ ਸਮੇਤ ਸੂਬੇ ਭਰ ਦੇ ਉਦਯੋਗਪਤੀਆਂ ਨੂੰ ਦਰਪੇਸ਼ ਹਰ ਤਰ੍ਹਾਂ ਦੀਆਂ ਔਕੜਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਜਲਦ ਹੀ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।

ਇਸ ਉਪਰੰਤ ਲੋਕ ਸਭਾ ਹਲਕਾ ਜਲੰਧਰ ਤੋਂ ਜ਼ਿਮਨੀ ਚੋਣ ਦੌਰਾਨ ‘ਆਪ ਦੇ ਉਮੀਦਵਾਰ ਸ਼ੁਸ਼ੀਲ ਕੁਮਾਰ ਰਿੰਕੂ ਨੇ ਹਾਜ਼ਿਰ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇੰਡਸਟਰੀ ਦੇਸ਼ ਅਤੇ ਖਿੱਤੇ ਦੇ ਵਿਕਾਸ ਦੀ ਨੀਂਹ ਦੇ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਵਿੱਚ ਜਿਹੜੇ ਵੀ ਸੂਬੇ ਦਾ ਨਾਮ ਪਹਿਲੀ ਸੂਚੀ ਵਿੱਚ ਦਰਜ ਹੈ, ਉਨ੍ਹਾਂ ਦੇ ਵਿਕਾਸ ਵਿੱਚ ਸਭ ਤੋਂ ਵੱਡਾ ਯੋਗਦਾਨ ਉਨ੍ਹਾਂ ਸੂਬਿਆਂ ਦੇ ਉਦਯੋਗਾਂ ਦਾ ਹੈ।

ਸ੍ਰੀ ਰਿੰਕੂ ਨੇ ਕਿਹਾ ਕਿ ਉਦਯੋਗਾਂ ਦੇ ਵਧਣ-ਫੁੱਲਣ ਲਈ ਢੁੱਕਵਾਂ ਮਾਹੌਲ ਦੇਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਦਾ ਇੰਡਸਟਰੀ ਦੀ ਉੱਨਤੀ ਪ੍ਰਤੀ ਰਵੱਈਆ ਬੜਾ ਹੀ ਉਦਾਸੀਨ ਤੇ ਨਿਰਾਸ਼ਾਜਨਕ ਸੀ ਪਰ ਹੁਣ ਉਹ ਦੌਰ ਬੀਤ ਚੁੱਕਾ ਹੈ ਅਤੇ ਇਮਾਨਦਾਰ ਮਾਨ ਸਰਕਾਰ ਆਪਣੇ ਉਦਯੋਗਪਤੀਆਂ ਨੂੰ ਕਿਸੇ ਵੀ ਤਰ੍ਹਾਂ ਮੁਸ਼ਕਿਲ ਪੇਸ਼ ਨਹੀਂ ਆਉਣ ਦੇਵੇਗੀ।

ਮੀਟਿੰਗ ਵਿੱਚ ਸ਼ਾਮਿਲ ਯੁਨਾਈਟਡ ਫ਼ੋਰਮ ਆਫ ਇੰਡਸਟਰੀ ਐਂਡ ਟਰੇਡ ਜਲੰਧਰ ਦੇ ਅਹੁਦੇਦਾਰਾਂ ਨੇ ਵੀ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਤਾਰੀਫ਼ ਕੀਤੀ। ਉਨ੍ਹਾਂ ਮੁੱਖ ਮੰਤਰੀ ਦੇ ਨਾਮ ਇਕ ਮੰਗ ਪੱਤਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪਿਆ । ਜਿੰਨ੍ਹਾਂ ਦੇ ਛੇਤੀ ਤੋਂ ਛੇਤੀ ਹੱਲ ਲਈ ਵਿੱਤ ਮੰਤਰੀ ਨੇ ਆਪਣਾ ਵਾਅਦਾ ਦੁਹਰਾਇਆ।

Loading

Scroll to Top