ਯੂਕੇ ਜਾ ਰਹੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਨੂੰ ਏਅਰਪੋਰਟ ਤੋਂ ਰੋਕਿਆ, ਵਾਪਸ ਪਿੰਡ ਭੇਜਿਆ

ਅੰਮ੍ਰਿਤਸਰ- ਖਾਲਿਸਤਾਨ ਪੱਖੀ ਆਗੂ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵੀਰਵਾਰ ਨੂੰ ਬਰਤਾਨੀਆ ਜਾਣ ਤੋਂ ਰੋਕ ਦਿੱਤਾ। ਕਿਰਨਦੀਪ ਕੌਰ ਨੂੰ ਲੰਮੀ ਪੁਛਗਿੱਛ ਤੋਂ ਬਾਅਦ ਅੰਮ੍ਰਿਤਸਰ ਏਅਰਪੋਰਟ ਤੋਂ ਵਾਪਸ ਪਿੰਡ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਅੱਜ ਕਿਰਨਦੀਪ ਕੌਰ 11:30 ਵਜੇ ਯੂਕੇ ਜਾਣ ਲਈ ਏਅਰਪੋਰਟ ਉਤੇ ਆਈ ਸੀ ਅਤੇ ਦੁਪਹਿਰ 2:30 ਵਜੇ ਫਲਾਇਟ ਵਿੱਚ ਯੂਕੇ ਜਾਣਾ ਸੀ। ਕਿਰਨਦੀਪ ਨੂੰ ਯੂਕੇ ਨਹੀਂ ਜਾਣ ਦਿੱਤਾ ਗਿਆ ਅਤੇ ਵਾਪਸ ਪਿੰਡ ਭੇਜ ਦਿੱਤਾ ਗਿਆ।

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਸੀ। ਹਾਲਾਂਕਿ, ਪੰਜਾਬ ਪੁਲਿਸ ਨਾਲ ਜੁੜੇ ਇੱਕ ਸੂਤਰ ਨੇ ਕਿਹਾ ਕਿ ਉਹ ਪਹਿਲਾਂ ਹੀ ਪੁਲਿਸ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ ਅਤੇ ਉਸਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਹੈ। ਸੂਤਰ ਨੇ ਦੱਸਿਆ ਕਿ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਰਨਦੀਪ ਦੇ ਪਤੀ ਨੂੰ ਉਸ ਦੇ ਪਿਛੋਕੜ ਨੂੰ ਦੇਖਦੇ ਹੋਏ ਪੁੱਛਗਿੱਛ ਲਈ ਹੀ ਰੋਕ ਦਿੱਤਾ।

ਇਮੀਗ੍ਰੇਸ਼ਨ ਅਧਿਕਾਰੀਆਂ ਨੇ ਕਿਰਨਦੀਪ ਦੇ ਪਤੀ ਨੂੰ ਉਸ ਦੇ ਪਿਛੋਕੜ ਨੂੰ ਦੇਖਦੇ ਹੋਏ ਪੁੱਛਗਿੱਛ ਲਈ ਹੀ ਰੋਕਿਆ ਹੈ। ਕਿਰਨਦੀਪ ਕੌਰ ਨੇ ਪਹਿਲਾਂ ਪੁਲਿਸ ਨੂੰ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਹ ਅੰਮ੍ਰਿਤਪਾਲ ਨਾਲ ਸੰਪਰਕ ਨਹੀਂ ਕਰ ਸਕੀ। ਦੱਸ ਦੇਈਏ ਕਿ ਅੰਮ੍ਰਿਤਪਾਲ ਦੀ ਪਤਨੀ ਬ੍ਰਿਟੇਨ ਦੀ ਨਾਗਰਿਕ ਹੈ ਅਤੇ ਉਹ ਲੰਡਨ ਜਾਣ ਵਾਲੀ ਸੀ, ਉਸ ਖਿਲਾਫ ਕੋਈ ਅਪਰਾਧਿਕ ਮਾਮਲਾ ਦਰਜ ਨਹੀਂ ਹੈ।

ਅੰਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਕਿਰਨਦੀਪ ਕੌਰ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਕਿਉਂਕਿ ਕਿਰਨਦੀਪ ਕੌਰ ਯੂ.ਕੇ ਦੀ ਨਾਗਰਿਕ ਹੈ, ਇਸ ਲਈ ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਉਸਦਾ ਪਾਸਪੋਰਟ ਭਾਰਤ ਵਿੱਚ ਜਾਇਜ਼ ਸੀ। ਸੂਤਰਾਂ ਦਾ ਕਹਿਣਾ ਹੈ ਕਿ ਪੁਲਿਸ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਪਾਸਪੋਰਟ ‘ਤੇ ਭਾਰਤ ‘ਚ ਕਿੰਨਾ ਸਮਾਂ ਰਹਿ ਸਕਦਾ ਸੀ। ਕਿਰਨਦੀਪ ਕੌਰ ਨੇ ਪਹਿਲਾਂ ਵੀ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਉਸਨੂੰ ਦੋ ਮਹੀਨਿਆਂ ਬਾਅਦ ਭਾਰਤ ਛੱਡਣਾ ਪਵੇਗਾ।

ਅੰਮ੍ਰਿਤਪਾਲ ਸਿੰਘ ਦਾ ਵਿਆਹ ਇਸ ਸਾਲ 10 ਫਰਵਰੀ ਨੂੰ ਯੂ.ਕੇ. ਵਿੱਚ ਰਹਿ ਰਹੀ ਇੱਕ ਐਨਆਰਆਈ ਕਿਰਨਦੀਪ ਕੌਰ ਨਾਲ ਹੋਇਆ ਸੀ। ਦੋਵਾਂ ਦਾ ਵਿਆਹ ਅੰਮ੍ਰਿਤਪਾਲ ਸਿੰਘ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿੱਚ ਬਹੁਤ ਹੀ ਗੁਪਤ ਤਰੀਕੇ ਨਾਲ ਹੋਇਆ ਸੀ। ਇਸ ਵਿਆਹ ਦੀਆਂ ਬਹੁਤ ਸਾਰੀਆਂ ਤਸਵੀਰਾਂ ਵੀ ਨਹੀਂ ਹਨ। ਅੰਮ੍ਰਿਤਪਾਲ ਸਿੰਘ ਨੇ ਆਪਣੇ ਵਿਆਹ ਤੋਂ ਬਾਅਦ ਕਿਹਾ ਸੀ ਕਿ ਉਸ ਦੀ ਪਤਨੀ ਉਸ ਦੇ ਨਾਲ ਪੰਜਾਬ ਵਿੱਚ ਰਹੇਗੀ ਕਿਉਂਕਿ ਇਹ ਵਿਆਹ ਉਲਟਾ ਪਰਵਾਸ ਦਾ ਸੰਦੇਸ਼ ਸੀ ਅਤੇ ਉਹ ਚਾਹੁੰਦਾ ਸੀ ਕਿ ਸਾਰੇ ਪੰਜਾਬੀ ਪ੍ਰਵਾਸੀ ਸੂਬੇ ਵਿੱਚ ਪਰਤ ਆਉਣ। ਦੱਸਿਆ ਜਾ ਰਿਹਾ ਹੈ ਕਿ ਕਿਰਨਦੀਪ ਦਾ ਪਰਿਵਾਰ ਜਲੰਧਰ ਦਾ ਰਹਿਣ ਵਾਲਾ ਹੈ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की