ਜਲੰਧਰ ‘ਚ ‘ਆਪ’ ਦੀ ਹਾਲਤ ਸੰਗਰੂਰ ਵਰਗੀ ਹੋਵੇਗੀ, ਭਾਜਪਾ ਕਰੇਗੀ ਕਿਲ੍ਹਾ ਫਤਿਹ: ਡਾ: ਰਾਜ ਕੁਮਾਰ ਵੇਰਕਾ

ਜਲੰਧਰ – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਡਾ: ਰਾਜ ਕੁਮਾਰ ਵੇਰਕਾ ਨੇ ਭਾਜਪਾ ਦੇ ਚੋਣ ਦਫ਼ਤਰ ਲਾਜਪਤ ਨਗਰ ਵਿਖੇ ਉਲੀਕੀ ਪ੍ਰੈਸ ਕਾਨਫਰੰਸ ਦੌਰਾਨ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਲਤ ਸੰਗਰੂਰ ਲੋਕ ਸਭਾ ਚੋਣ ਵਿੱਚ ਜੋ ਹੋਈ ਸੀ, ਉਹੀ ਹਾਲ ਜਲੰਧਰ ਦੀ ਇਸ ਲੋਕ ਸਭਾ ਚੋਣ ਵਿੱਚ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ ਸੂਬਾ ਮੀਡੀਆ ਸਕੱਤਰ ਜਨਾਰਦਨ ਸ਼ਰਮਾ, ਅਮਰਜੀਤ ਸਿੰਘ ਅਮਰੀ, ਰਮਨ ਪੱਬੀ, ਮਨੋਜ ਅਗਰਵਾਲ ਅਤੇ ਅਮਿਤ ਭਾਟੀਆ ਵੀ ਹਾਜ਼ਰ ਸਨ।

ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ 92 ਵਿਧਾਇਕ ਹਨ, ਪਰ ਫਿਰ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਆਪਣੇ ਹਲਕੇ ਵਾਲੀ ਸੰਗਰੂਰ ਲੋਕ ਸਭਾ ਸੀਟ ਹਾਰ ਜਾਣਾ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਲਈ ਬਹੁਤ ਹੀ ਸ਼ਰਮ ਵਾਲੀ ਗੱਲ ਹੈ। ਆਮ ਆਦਮੀ ਪਾਰਟੀ ਨੂੰ ਜਲੰਧਰ ਵਿੱਚ ਚੋਣ ਲੜਨ ਲਈ ਵੀ ਕੋਈ ਚਿਹਰਾ ਨਹੀਂ ਲੱਭਾI ਆਮ ਆਦਮੀ ਪਾਰਟੀ ਨੂੰ ਕਿਉਂ ਇੱਕ ਕਾਂਗਰਸੀ ਨੂੰ ਆਪਣਾ ਉਮੀਦਵਾਰ ਬਣਾਉਣਾ ਪਿਆ ਅਤੇ ਉਹ ਵੀ ਚੋਣ ਹਾਰਿਆ ਹੋਇਆ? ਜਨਤਾ ਸਭ ਕੁਝ ਦੇਖ ਅਤੇ ਸਮਝ ਰਹੀ ਹੈ। ਭਾਜਪਾ ਨਿਸ਼ਚਿਤ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਬਹੁਤ ਮਜ਼ਬੂਤ ਹੈ ਅਤੇ ਪਾਰਟੀ ਇਹ ਚੋਣ ਬਹੁਤ ਹੀ ਮਜ਼ਬੂਤ ਰਣਨੀਤੀ ਨਾਲ ਲੜ ਰਹੀ ਹੈ। ਵਰਕਰਾਂ ਦੀ ਮਿਹਨਤ ਸਦਕਾ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਇਸ ਚੋਣ ਵਿਚ ਜਨਤਾ ਦੇ ਸਮਰਥਨ ਨਾਲ ਭਾਰੀ ਬਹੁਮਤ ਹਾਸਿਲ ਕਰ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਸਿਰਜਣਗੇI

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की