ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਿਲੌਰ ‘ਚ ਕੀਤਾ ਚੋਣ ਪ੍ਰਚਾਰ, ਕਰਮਜੀਤ ਕੌਰ ਚੌਧਰੀ ਨੂੰ ਵੋਟ ਪਾਉਣ ਦੀ ਕੀਤੀ ਅਪੀਲ

ਜਲੰਧਰ- ਵੀਰਵਾਰ ਨੂੰ ਫਿਲੌਰ ਵਿਧਾਨ ਸਭਾ ਹਲਕੇ ਵਿੱਚ ਵੱਡੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਲੋਕਾਂ ਨੂੰ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਵੋਟ ਪਾ ਕੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਂਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਫਿਲੌਰ ਦੇ ਵੋਟਰਾਂ ਨੂੰ ਆਖਿਆ ਕਿ ਉਹ ‘ਆਪ’, ਭਾਜਪਾ ਜਾਂ ਅਕਾਲੀਆਂ ਨੂੰ ਵੋਟ ਪਾ ਕੇ ਆਪਣੀ ਵੋਟ ਬਰਬਾਦ ਨਾ ਕਰਨ ਅਤੇ ਲੋਕ ਸੇਵਾ ਨੂੰ ਆਪਣਾ ਜੀਵਨ ਸਮਰਪਿਤ ਕਰਨ ਅਤੇ ਜਲੰਧਰ ਵਾਸੀਆਂ ਦੇ ਜੀਵਨ ਪੱਧਰ ਨੂੰ ਸੁਧਾਰਨ ਲਈ ਅਣਥੱਕ ਮਿਹਨਤ ਕਰਨ ਵਾਲੇ ਸੰਤੋਖ ਸਿੰਘ ਚੌਧਰੀ ਦੀ ਯਾਦ ਨੂੰ ਆਪਣੀ ਵੋਟ ਸਮਰਪਿਤ ਕਰਨ।

ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ ਦੀ ਆਲੋਚਨਾ ਕਰਦਿਆਂ ਚਰਨਜੀਤ ਚੰਨੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਆਪਣੀ ਸਰਕਾਰ ਦੇ ਤਿੰਨ ਮਹੀਨਿਆਂ ਦੇ ਕਾਰਜਕਾਲ ਦੇ ਮੁਕਾਬਲੇ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਪੰਜਾਬੀਆਂ ਦਾ ਜੀਵਨ ਸੁਧਾਰਨ ਵੱਲ ਧਿਆਨ ਦੇਣ ਦੀ ਬਜਾਏ ਉਹਨਾਂ ਸਮੇਤ ਵਿਰੋਧੀ ਧਿਰ ਦੇ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਸੱਤਾ ਦੀ ਦੁਰਵਰਤੋਂ ਕਰ ਰਹੀ ਹੈ।

‘ਆਪ’ ਸਰਕਾਰ ਨੂੰ ਦਲਿਤ ਵਿਰੋਧੀ ਅਤੇ ਗਰੀਬ ਵਿਰੋਧੀ ਕਰਾਰ ਦਿੰਦਿਆਂ ਚੰਨੀ ਨੇ ਕਿਹਾ ਕਿ ਇਸ ਸਰਕਾਰ ਨੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਕੀਲਾਂ ਨੂੰ ਐਡਵੋਕੇਟ ਜਨਰਲ ਦਫ਼ਤਰ ਵਿੱਚ ਅਸਾਮੀਆਂ ਲਈ ਰਾਖਵੇਂਕਰਨ ਦਾ ਲਾਭ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਲੋਂ ਅਨੁਸੂਚਿਤ ਜਾਤੀ ਦਾ ਉਪ ਮੁੱਖ ਮੰਤਰੀ ਲਗਾਉਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ, ਜਦੋਂ ਕਿ ਉਹ ਜਲੰਧਰ ਜ਼ਿਮਨੀ ਚੋਣ ਵਿੱਚ ਵੀ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਉਨ੍ਹਾਂ ਦਾ ਰਾਸ਼ਨ ਦਾ ਹੱਕ ਵੀ ਨਹੀਂ ਦਿੱਤਾ ਜਾ ਰਿਹਾ ਹੈ।

ਚੰਨੀ ਨੇ ਮੀਟਿੰਗਾਂ ਵਿੱਚ ਹਾਜ਼ਰ ਔਰਤਾਂ ਨੂੰ ਸਵਾਲ ਕਰਦਿਆਂ ਆਖਿਆ, ਕੀ ਉਨ੍ਹਾਂ ਨੂੰ 1000 ਰੁਪਏ ਮਿਲੇ ਹਨ, ਜੋ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਇੱਕ ਵੱਡਾ ਵਾਅਦਾ ਸੀ।ਚੰਨੀ ਨੇ ਕਿਹਾ ਕਿ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਲੋਕ ਸੇਵਾ ਪ੍ਰਤੀ ਵਚਨਬੱਧ ਅਤੇ ਚੌਧਰੀ ਸੰਤੋਖ ਸਿੰਘ ਦੀ ਵਿਰਾਸਤ ਨੂੰ ਅੱਗੇ ਤੋਰਨ ਲਈ ਸਮਰਪਿਤ ਹੈ। ਸਾਬਕਾ ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਜਿਸ ਤਰਾਂ ਚੌਧਰੀ ਸੰਤੋਖ ਸਿੰਘ ਆਪਣੇ ਜੀਵਨ ਦੌਰਾਨ ਜਨਤਾ ਦੀ ਸੇਵਾ ਨੂੰ ਸਮਰਪਿਤ ਰਹੇ, ਉਸੇ ਤਰਾਂ ਕਰਮਜੀਤ ਕੌਰ ਚੌਧਰੀ ਵੀ ਜਲੰਧਰ ਦੇ ਲੋਕਾਂ ਦੀ ਸੇਵਾ ਕਰਨ ਲਈ ਤਿਆਰ ਹੈ।

ਆਪਣੇ ਭਾਸ਼ਣ ਦੌਰਾਨ ਕਰਮਜੀਤ ਕੌਰ ਚੌਧਰੀ ਨੇ ਭਾਵੁਕ ਹੁੰਦੇ ਹੋਏ ਆਖਿਆ ਕਿ ਉਹਨਾਂ ਨੂੰ ਆਪਣੇ ਪਤੀ ਦੇ ਦਿਹਾਂਤ ਦਾ ਬੇਹੱਦ ਦਰਦ ਹੈ ਪਰ ਜਲੰਧਰ ਦੇ ਲੋਕਾਂ ਦੀ ਸੇਵਾ ਕਰਨਾ ਉਹਨਾਂ ਦਾ ਫਰਜ਼ ਹੈ। ਉਨ੍ਹਾਂ ਕਿਹਾ, “ਮੇਰੇ ਪਤੀ ਨੇ ਜਲੰਧਰ ਹਲਕੇ ਦੇ ਲੋਕਾਂ ਨੂੰ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਹੈ, ਅਤੇ ਮੈਂ ਉਹਨਾਂ ਦੇ ਕੰਮਾਂ ਨੂੰ ਜਾਰੀ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗੀ।”

ਫਿਲੌਰ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਕਿਹਾ, “ਮੇਰੇ ਪਿਤਾ ਜੀ ਫਿਲੌਰ ਨੂੰ ਆਪਣੀ ‘ਕਰਮ ਭੂਮੀ’ ਕਹਿੰਦੇ ਸਨ, ਉਹ ਇੱਥੇ ਰਹੇ ਅਤੇ ਆਪਣੇ ਆਖਰੀ ਸਾਹ ਵੀ ਉਹਨਾਂ ਨੇ ਇਸੇ ਧਰਤੀ ‘ਤੇ ਲਏ। ਉਨ੍ਹਾਂ ਲਈ ਪੰਜਾਬ, ਖਾਸ ਕਰਕੇ ਜਲੰਧਰ ਅਤੇ ਇੱਥੋਂ ਦੇ ਲੋਕ ਪਰਿਵਾਰ ਵਾਂਗ ਸਨ ਅਤੇ ਉਨ੍ਹਾਂ ਨੇ ਆਪਣਾ ਜੀਵਨ ਉਹਨਾਂ ਦੀ ਤਰੱਕੀ ਲਈ ਸਮਰਪਿਤ ਕਰ ਦਿੱਤਾ। ਮੈਨੂੰ ਪਤਾ ਹੈ ਕਿ ਇਹ ਇੱਕ ਵੱਡਾ ਕਾਰਜ ਹੈ, ਪਰ ਮੇਰੇ ਮਾਤਾ ਜੀ ਉਹਨਾਂ ਵੱਲੋਂ ਸ਼ੁਰੂ ਕੀਤੇ ਕੰਮਾਂ ਨੂੰ ਜਾਰੀ ਰੱਖਣਗੇ।

ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸੁਖਪਾਲ ਸਿੰਘ ਭੁੱਲਰ ਤੇ ਗੁਰਬਿੰਦਰ ਸਿੰਘ ਅਟਵਾਲ, ਸ਼ਵੇਤਾ ਰਾਜ ਚੌਧਰੀ, ਤਰਸੇਮ ਸਿੰਘ ਸਿਆਲਕਾ, ਨਛੱਤਰ ਸਿੰਘ ਕਲਸੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਲੱਲੀਆਂ ਤੇ ਗੁਰਪ੍ਰੀਤ ਕੌਰ, ਫਿਲੌਰ ਨਗਰ ਕੌਂਸਲ ਪ੍ਰਧਾਨ ਮਹਿੰਦਰ ਰਾਮ ਚੂੰਬਰ ਸ਼ਾਮਲ, ਗੁਰਾਇਆ ਨਗਰ ਪ੍ਰਧਾਨ ਕਮਲਦੀਪ ਸਿੰਘ ਬਿੱਟੂ, ਫਿਲੌਰ ਬਲਾਕ ਪ੍ਰਧਾਨ ਦਵਿੰਦਰ ਸਿੰਘ ਲਸਾੜਾ, ਰੁੜਕਾ ਕਲਾਂ ਬਲਾਕ ਪ੍ਰਧਾਨ ਰਾਕੇਸ਼ ਦੁੱਗਲ, ਅਨੇਕਾਂ ਨਗਰ ਕੌਂਸਲਰ, ਸਰਪੰਚ ਅਤੇ ਪੰਚ ਆਦਿ ਹਾਜ਼ਰ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की