ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਥਾਣਾ ਨੂਰਮਹਿਲ ਦੀ ਪੁਲਿਸ ਨੇ ਇੱਕ ਔਰਤ ਪਾਸੋਂ 05 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ

ਸ੍ਰੀ ਸਵਪਨ ਸ਼ਰਮਾ ਆਈ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ,ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾ ਪਰ ਸ਼੍ਰੀ ਕੰਵਲਪ੍ਰੀਤ ਸਿੰਘ ਚਾਹਲ ਪੀ.ਪੀ.ਐੱਸ ਪੁਲਿਸ ਕਪਤਾਨ,ਇੰਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਸ਼੍ਰੀ ਲਖਵਿੰਦਰ ਸਿੰਘ ਮੱਲ ਉਪ-ਪੁਲਿਸ ਕਪਤਾਨ ਸਬ-ਡਵੀਜਨ,ਨਕੋਦਰ ਵਲੋਂ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਸਬ-ਇੰਸਪੈਕਟਰ ਬਲਰਾਜ ਸਿੰਘ ਮੁੱਖ ਅਫਸਰ ਥਾਣਾ ਨੂਰਮਹਿਲ ਦੀ ਪੁਲਿਸ ਪਾਰਟੀ ਵਲੋਂ ਇੱਕ ਔਰਤ ਨੂੰ ਕਾਬੂ ਕਰਕੇ ਉਸ ਪਾਸੋਂ 05 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ।
ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਲਖਵਿੰਦਰ ਸਿੰਘ ਮੱਲ ਉਪ-ਪੁਲਿਸ ਕਪਤਾਨ, ਸਬ-ਡਵੀਜਨ ਨਕੋਦਰ ਜੀ ਨੇ ਦੱਸਿਆ ਕਿ ਮਿਤੀ 20-04-2022 ਨੂੰ ਐੱਸ.ਆਈ ਸ਼ਮਸ਼ੇਰ ਸਿੰਘ ਥਾਣਾ ਨੂਰਮਹਿਲ ਸਮੇਤ ਪੁਲਿਸ ਪਾਰਟੀ ਪਿੰਡ ਪਾਸਲਾ ਨੂੰ ਜਾ ਰਹੇ ਸੀ ਤਾਂ ਪੁਲ ਨਹਿਰ ਪਾਸਲਾ ਪਾਸ ਜਸਵਿੰਦਰ ਕੌਰ ਉਰਫ ਜੱਸੀ ਪਤਨੀ ਅਮਰਜੀਤ ਉਰਫ ਰੱਮੀ ਵਾਸੀ ਪੱਤੀ ਦੇਹਲ ਪਾਸਲਾ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਨੂੰ ਕਾਬੂ ਕਰਕੇ ਉਸਦੇ ਸੱਜੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਵਿੱਚੋਂ 05 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।ਜਿਸਤੇ ਦੋਸਣ ਦੇ ਖਿਲਾਫ ਮੁਕੱਦਮਾ ਨੰਬਰ 37 ਮਿਤੀ 19-04-2022 ਅ/ਧ 21-61-85 ਐੱਨ.ਡੀ.ਪੀ.ਐੱਸ ਐਕਟ ਥਾਣਾ ਨੂਰਮਹਿਲ ਜਿਲ੍ਹਾ ਜਲੰਧਰ ਦਰਜ ਰਜਿਸਟਰ ਕੀਤਾ ਗਿਆ ਹੈ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਦੋਸ਼ੀ ਜਸਵਿੰਦਰ ਕੌਰ ਉਰਫ ਜੱਸੀ ਦੇ ਖਿਲਾਫ ਵੱਖ-ਵੱਖ ਥਾਣਿਆ ਵਿੱਚ ਕੁੱਲ 07 ਐੱਨ.ਡੀ.ਪੀ.ਐੱਸ ਐਕਟ ਦੇ ਮੁਕੱਦਮੇ ਦਰਜ ਰਜਿਸਟਰ ਹਨ।
ਬ੍ਰਾਮਦਗੀ
• 05 ਗ੍ਰਾਮ ਹੈਰੋਇਨ

 

Loading

Scroll to Top