ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਬੁਲਾਈ ਗਈ। ਦੱਸ ਦਈਏ ਕਿ ਆਈਜੀਪੀ ਹੈਡਕੁਆਟਰ ਸੁਖਚੈਨ ਸਿੰਘ ਗਿੱਲ ਆਈਪੀਐਸ ਨੇ ਇਸ ਅਹਿਮ ਗ੍ਰਿਫ਼ਤਾਰੀ ਬਾਰੇ ਮੀਡੀਆ ਨੂੰ ਸੰਬੋਧਨ ਕੀਤਾ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਐਤਵਾਰ 23 ਅਪ੍ਰੈਲ ਨੂੰ ਕਰੀਬ 36 ਦਿਨਾਂ ਦੀ ਲੁੱਕਣ ਮੀਚੀ ਮਗਰੋਂ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਗ੍ਰਿਫਤਾਰੀ ਦਿੱਤੀ ਗਈ। ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੇ ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਨੂੰ ਵੀ ਸੰਬੋਧਨ ਕੀਤਾ। ਇਸ ਦੇ ਨਾਲ ਹੀ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਸ਼ਿਫਟ ਕੀਤਾ ਗਿਆ।