ਖੁਸ਼ਬੂ ਪੰਜਾਬ ਦੀ

Latest news
ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि... वेस्ट हल्के में गुंडागर्दी, भय, नशा तस्करी खत्म करने के लिये भाजपा को वोट दे--सुशील रिंकु ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦੁਆਬਾ ਪ੍ਰਧਾਨ ਬਾਈ ਨਛੱਤਰ ਸਿੰਘ ਦਾ ਜਲੰਧਰ ਪਹੁੰਚਣ 'ਤੇ ਭਰਵਾਂ ਸਵਾਗਤ ਕਦੇ ਜ਼ੁਬਾਨ ਦੇ ਕਮਾਨ ਵਿਚੋਂ ਨਿਕਲੇ ਸ਼ਬਦ, ਕਦੇ ਚੰਗੇ ਸ਼ਬਦ ਬਣ ਜਾਂਦੇ ਹਨ डीएवी यूनिवर्सिटी ने मनाया वर्ल्ड अर्थ डे, जैव ईंधन पर कराया सेमिनार ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौध...

ਰਈਆ ਵਿਖੇ ਲਗਦੇ ਜਾਮ ਨੂੰ ਰੋਕਣ ਲਈ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਜਾਣ  —ਚੇਅਰਮੈਨ ਸੁਰਿੰਦਰ ਕੁਮਾਰ

ਰਈਆ (ਕਮਲਜੀਤ ਸੋਨੂੰ) ਕਸਬਾ ਰਈਆ ਅੰਦਰ ਜੀ. ਟੀ ਰੋਡ ਨੂੰ ਛੇ ਮਾਰਗਾ ਬਣਾਏ ਜਾਣ ਦੇ ਚਲ ਰਹੇ ਕੰਮ ਦੌਰਾਨ ਪ੍ਰਸ਼ਾਸ਼ਨ ਨੇ ਜੀ.ਟੀ.ਰੋਡ ਤੋਂ ਲੰਘਣ ਵਾਲੀ ਟਰੈਫਿਕ ਨੂੰ ਦੋਵੇਂ ਪਾਸੇ ਦੀਆਂ ਸਰਵਿਸ ਰੋਡ ਤੇ ਤਬਦੀਲ ਕੀਤਾ ਗਿਆ ਹੈ ਪਰ ਇਸ ਮੌਕੇ ਪ੍ਰਸ਼ਾਸ਼ਨ ਅਤੇ ਸੜਕ ਬਣਾ ਰਹੀ ਕੰਪਨੀ ਵਲੋਂ ਟਰੈਫਿਕ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਕੋਈ ਵੀ ਕਰਮਚਾਰੀ ਤਾਇਨਾਤ ਨਾ ਕੀਤੇ ਜਾਣ ਕਰਕੇ ਰੋਜਾਨਾ ਜਾਮ ਲੱਗਾ ਰਹਿੰਦਾ ਹੈ ਤੇ ਇਸ ਨਾਲ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸ ਲਈ ਸਥਾਨਕ ਪ੍ਰਸ਼ਾਸ਼ਨ ਅਤੇ ਸੜਕ ਬਣਾ ਰਹੀ ਕੰਪਨੀ ਨੂੰ ਇਸ ਥਾਂ ਤੇ ਆਪਣੇ ਕਰਮਚਾਰੀ ਤਾਇਨਾਤ ਕਰਨੇ ਚਾਹੀਦੇ ਹਨ। ਇਹ ਮੰਗ ਉਘੇ ਭਾਜਪਾ ਆਗੂ ਤੇ ਮਾਰਕੀਟ ਕਮੇਟੀ ਰਈਆ ਦੇ ਸਾਬਕਾ ਵਾਈਸ ਚੇਅਰਮੈਨ ਸਰਿੰਦਰ ਕੁਮਾਰ ਨੇ ਇੱਕ ਪ੍ਰੈਸ ਮਿਲਣੀ ਦੌਰਾਨ
ਕੀਤੀ।ਉਨ੍ਹਾਂ ਦੱਸਿਆ ਕਿ ਜੇ ਲੋਕ ਅਨੁਸ਼ਾਸ਼ਨ ਦੀ ਪਾਲਣਾ ਕਰਦੇ ਹੋਏ ਸਰਵਿਸ ਰੋਡ ਤੋਂ ਲੰਘਣ ਸਮੇਂ ਇੱਕ ਹੀ ਲਾਈਨ ਵਿੱਚ ਆਉਣ ਤਾਂ ਕੋਈ ਸਮੱਸਿਆ ਨਹੀਂ ਆਉਂਦੀ ਪਰ ਜਦੋਂ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕਾਹਲੀ ਵਿੱਚ ਦੋ-ਦੋ.ਜਾਂ ਤਿੰਨ-ਤਿੰਨ ਲਾਈਨਾਂ ਬਣਾ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਫਿਰ ਟਰੈਫਿਕ ਜਾਮ ਦੀ ਸਮੱਸਿਆ ਪੈਦਾ ਹੁੰਦੀ ਹੈ।ਉਨ੍ਹਾਂ ਮੰਗ ਕੀਤੀ ਕਿ ਜੀ.ਟੀ ਰੋਡ ਤੋਂ ਸਰਵਿਸ ਲੇਨ ਤੇ ਟਰੈਫਿਕ ਬਦਲਣ ਵਾਲੇ ਸਥਾਨਾਂ ਤੇ ਵਾਹਨ ਚਾਲਕਾਂ ਨੂੰ ਅਨੁਸ਼ਾਸ਼ਨ ਵਿੱਚ ਰਹਿਣ ਦੇ ਬੋਰਡ ਲਗਾਏ ਜਾਣ।ਉਨ੍ਹਾਂ ਮੰਗ ਕੀਤੀ ਕਿ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਸੜਕ ਬਣਾ ਰਹੀ ਕੰਪਨੀ ਆਪਣੇ
ਪ੍ਰਾਈਵੇਟ ਕਰਮਚਾਰੀ ਵੀ ਤਾਇਨਾਤ ਕਰੇ ਤੇ ਟਰੈਫਿਕ ਪੁਲੀਸ ਦੇ ਮੁਲਾਜਮ ਇਸ਼ ਥਾਂ ਤੇ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ।

Loading

Scroll to Top