ਵਿਧਾਇਕ ਰਮਨ ਅਰੋੜਾ ਵੱਲੋਂ ਸਟੈਂਪ ਡਿਊਟੀ ਘੱਟ ਭਰੇ ਜਾਣ ਦੇ ਮਾਮਲੇ ਦਾ ਖੁਲਾਸਾ, ਡਿਪਟੀ ਕਮਿਸ਼ਨਰ ਨੇ ਰਿਕਵਰੀ ਦੇ ਦਿੱਤੇ ਹੁਕਮ

ਕਮਰਸ਼ੀਅਲ ਬਿਲਡਿੰਗ ਨੂੰ ਰਿਹਾਇਸ਼ੀ ਦੱਸ ਕੇ ਜਾਇਦਾਦ ਦੀ ਰਜਿਸਟ੍ਰੇਸ਼ਨ ਕਰਵਾਈ ਗਈ : ਰਮਨ ਅਰੋੜਾ

ਡਿਪਟੀ ਕਮਿਸ਼ਨਰ ਨੇ ਸਬ-ਰਜਿਸਟਰਾਰ ਨੂੰ ਤੁਰੰਤ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਿਹਾ

ਜਲੰਧਰ-             ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਸਿਵਲ ਲਾਈਨ ਜਲੰਧਰ ਵਿਖੇ ਸਥਿਤ ਇੱਕ ਕਮਰਸ਼ੀਅਲ ਬਿਲਡਿੰਗ ਦੀ ਸੇਲ ਡੀਡ ਵਿੱਚ ਸਟੈਂਪ ਡਿਊਟੀ ਦੀ ਰਿਕਵਰੀ ਦੇ ਹੁਕਮ ਦਿੱਤੇ ਗਏ ਹਨ । ਇਹ ਹੁਕਮ ਉਨ੍ਹਾਂ ਵੱਲੋਂ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨਾਲ ਮੀਟਿੰਗ ਦੌਰਾਨ ਉਨ੍ਹਾਂ (ਵਿਧਾਇਕ) ਵੱਲੋਂ ਸਟੈਂਪ ਡਿਊਟੀ ਘੱਟ ਭਰੇ ਜਾਣ ਦੇ ਮਾਮਲੇ ਦਾ ਖੁਲਾਸਾ ਕੀਤੇ ਜਾਣ ਉਪਰੰਤ ਦਿੱਤੇ ਗਏ। ਵਿਧਾਇਕ ਤੋਂ ਮਿਲੀ ਜਾਣਕਾਰੀ ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬ ਰਜਿਸਟਰਾਰ-1 ਮਨਿੰਦਰ ਸਿੰਘ ਸਿੱਧੂ ਨੂੰ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਕਿਹਾਜਿਸ ਤੋਂ ਬਾਅਦ ਸਬ ਰਜਿਸਟਰਾਰ ਨੇ ਭਾਰਤੀ ਸਟੈਂਪ ਐਕਟ ਦੀ ਧਾਰਾ 47ਏ ਤਹਿਤ ਮਾਮਲੇ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਨੂੰ ਭੇਜ ਦਿੱਤਾ ਹੈ।

ਵਿਧਾਇਕ ਰਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਪਾਰਕ ਜਾਇਦਾਦ (ਓਲਡ ਫਰੈਂਡਜ਼ ਥੀਏਟਰ ਕੰਪਲੈਕਸ) ਦੀ ਸੇਲ ਡੀਡ 19 ਜਨਵਰੀ, 2022 ਨੂੰ ਕੀਤੀ ਗਈ ਸੀ । ਉਨ੍ਹਾਂ ਅੱਗੇ ਦੱਸਿਆ ਕਿ ਸੇਲ ਡੀਡ 44 ਮਰਲੇ ਦੀ ਵਪਾਰਕ ਜਾਇਦਾਦ ਨੂੰ ਰਿਹਾਇਸ਼ੀ ਦਿਖਾ ਕੇ ਕੀਤੀ ਗਈਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਮਾਲੀਏ ਦਾ ਨੁਕਸਾਨ ਹੋਇਆ ਹੈ ਕਿਉਂਕਿ ਵਪਾਰਕ ਜਾਂ ਰਿਹਾਇਸ਼ੀ ਕੁਲੈਕਟਰ ਦਰਾਂ ਇਥੇ ਵੱਖਰੀਆਂ ਹਨ। ਵਿਧਾਇਕ ਨੇ ਕਿਹਾ ਕਿ ਕਮਰਸ਼ੀਅਲ ਕੁਲੈਕਟਰ ਰੇਟਾਂ ਅਨੁਸਾਰ ਦਸਤਾਵੇਜ਼ 7.5 ਲੱਖ ਪ੍ਰਤੀ ਮਰਲੇ ਦੇ ਹਿਸਾਬ ਨਾਲ ਰਜਿਸਟਰ ਕੀਤੇ ਜਾਣੇ ਸਨਜਦਕਿ ਰਿਹਾਇਸ਼ੀ ਦਰਾਂ ਭਾਵ 5 ਲੱਖ ਪ੍ਰਤੀ ਮਰਲਾ ਤੇ ਰਜਿਸਟਰ ਹੋਣ ਨਾਲ 8 ਲੱਖ ਦੇ ਕਰੀਬ ਸਟੈਂਪ ਡਿਊਟੀ ਘੱਟ ਭਰੀ ਗਈ ਹੈ। ਰਮਨ ਅਰੋੜਾ ਨੇ ਇਸ ਮਾਮਲੇ ਨੂੰ ਧਿਆਨ ਵਿੱਚ ਲਿਆਉਣ ਲਈ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕੀਤੀਜਿਸ ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਕਾਰਵਾਈ ਕਰਦਿਆਂ ਸਬ ਰਜਿਸਟਰਾਰ-1 ਨੂੰ ਭਾਰਤੀ ਸਟੈਂਪ ਐਕਟ ਤਹਿਤ ਤੁਰੰਤ ਬਣਦੀ ਕਾਰਵਾਈ ਕਰਨ ਲਈ ਕਿਹਾ।

ਸਬ-ਰਜਿਸਟਰਾਰ-1 ਮਨਿੰਦਰ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਭਾਰਤੀ ਸਟੈਂਪ ਐਕਟ ਦੀ ਧਾਰਾ 47ਏ ਤਹਿਤ ਬਣਦੀ ਅਗਲੇਰੀ ਕਾਰਵਾਈ ਤੇ ਸਟੈਂਪ ਡਿਊਟੀ ਦੀ ਵਸੂਲੀ ਲਈ ਇਹ ਮਾਮਲਾ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਨੂੰ ਭੇਜ ਦਿੱਤਾ ਗਿਆ ਹੈ ਅਤੇ ਐਕਟ ਦੇ ਅਨੁਸਾਰ ਘੱਟ ਭਰੀ ਗਈ ਰਕਮ ਖਰੀਦਦਾਰ ਤੋਂ ਵਸੂਲ ਕੀਤੀ ਜਾਵੇਗੀ।

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...