ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

‘ਆਪ’ ਸਰਕਾਰ ਤੋਂ ਹਰ ਵਰਗ ਦੁਖੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

  • ਲੋਕਾਂਲਈ ਕਾਂਗਰਸ ਹੀ ਸਹੀ ਪਾਰਟੀਵਿਧਾਇਕ ਚੌਧਰੀ
  • ਪੰਜਾਬਸਰਕਾਰ ਵੱਲ ਜਲੰਧਰ ਦੀਆਂ ਔਰਤਾਂ ਦਾ ਲਗਭਗ 1,100 ਕਰੋੜ ਰੁਪਏ ਬਕਾਇਆਵਿਧਾਇਕ ਚੌਧਰੀ

ਜਲੰਧਰ- ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਸ਼ਨੀਵਾਰ ਨੂੰ ਕਿਹਾ ਕਿ ਸਮਾਜ ਦਾ ਹਰ ਵਰਗ ‘ਆਪ’ ਤੋਂ ਦੁਖੀ ਹੈ ਅਤੇ 10 ਮਈ ਨੂੰ ਹੋਣ ਵਾਲੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਇਸ ਨੂੰ ਸਬਕ ਸਿਖਾਉਣ ਲਈ ਤਿਆਰ ਹੈ। ਫਿਲੌਰ ਵਿਧਾਨ ਸਭਾ ਹਲਕੇ ਵਿੱਚ ਕਈ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਲਈ ਕਾਂਗਰਸ ਪਾਰਟੀ ਹੀ ਸਹੀ ਪਾਰਟੀ ਹੈ।

ਵਿਕਰਮਜੀਤ ਚੌਧਰੀ ਨੇ ਕਈ ਅਹਿਮ ਮੁੱਦਿਆਂ ‘ਤੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸੱਤਾਧਾਰੀ ਪਾਰਟੀ ਤੋਂ ਨਾਰਾਜ਼ ਹਨ ਕਿਉਂਕਿ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਉਹਨਾਂ ਵਿੱਚ ਅਸੰਤੁਸ਼ਟੀ ਦੀ ਭਾਵਨਾ ਵੱਧ ਰਹੀ ਹੈ।

ਫਿਲੌਰ ਵਿਧਾਇਕ ਨੇ ਕਿਹਾ ਕਿ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਦੇ ਮੁੱਦੇ ‘ਤੇ ਜਿਸ ਤਰਾਂ ਅੰਨਦਾਤਾ ਨੂੰ ਪ੍ਰੇਸ਼ਾਨ ਕੀਤਾ ਗਿਆ ਹੈ, ਉਸ ਤੋਂ ਕਿਸਾਨ ਨਿਰਾਸ਼ ਹਨ ਅਤੇ ‘ਆਪ’ ਸਰਕਾਰ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ‘ਚ ‘ਆਪ’ ਸਰਕਾਰ ਦੇ ਕਰੀਬ 14 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਔਰਤਾਂ ਆਪਣੇ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਉਡੀਕ ਕਰ ਰਹੀਆਂ ਹਨ, ਜਿਸ ਦਾ ਵਾਅਦਾ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲ ਜਲੰਧਰ ਦੀਆਂ ਔਰਤਾਂ ਦਾ ਕਰੀਬ ਗਿਆਰਾਂ ਸੌ ਕਰੋੜ ਰੁਪਏ ਬਕਾਇਆ ਹੈ।

ਵਿਧਾਇਕ ਚੌਧਰੀ ਨੇ ਅੱਗੇ ਕਿਹਾ ਕਿ ਉਦਯੋਗਪਤੀ ਵੀ ‘ਆਪ’ ਸਰਕਾਰ ਤੋਂ ਨਾਖੁਸ਼ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਸਾਲ ਫਰਵਰੀ ‘ਚ ਹੋਏ ਨਿਵੇਸ਼ਕ ਸੰਮੇਲਨ ‘ਚ ਹਜ਼ਾਰਾਂ ਕਰੋੜ ਰੁਪਏ ਦੇ ਨਿਵੇਸ਼ ਲਿਆਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ, ਪਰ ਅਜੇ ਤੱਕ ਜ਼ਮੀਨੀ ਪੱਧਰ ‘ਤੇ ਕੁਝ ਵੀ ਨਹੀਂ ਹੋਇਆ ਅਤੇ ਕੋਈ ਵੀ ਨਵਾਂ ਉਦਯੋਗਿਕ ਪੈਕੇਜ ਨਾ ਆਉਣ ਕਾਰਨ ਉਦਯੋਗਪਤੀ ਨਿਰਾਸ਼ ਹਨ।

ਵਿਧਾਇਕ ਚੌਧਰੀ ਨੇ ਪਾਰਟੀ ਵਰਕਰਾਂ ਨੂੰ ਆਖਿਆ ਕਿ ਉਹ ‘ਆਪ’ ਸਰਕਾਰ ਦੀਆਂ ਸਾਰੀਆਂ ਨਾਕਾਮੀਆਂ ਲੋਕਾਂ ਨਾਲ ਸਾਂਝੀਆਂ ਕਰਨ ਅਤੇ ਉਹਨਾਂ ਨੂੰ ਦੱਸਣ ਕਿ ਕਿਵੇਂ ਵਿਧਾਨ ਸਭਾ ‘ਚ ਭਾਰੀ ਬਹੁਮਤ ਹੋਣ ਦੇ ਬਾਵਜੂਦ ਸਰਕਾਰ ਆਪਣੀਆਂ ਗਾਰੰਟੀਆਂ ਪੂਰੀਆਂ ਕਰਨ ‘ਚ ਨਾਕਾਮ ਰਹੀ ਹੈ। ਇਸ ਤੋਂ ਉਲਟ ਕਾਂਗਰਸ ਪਾਰਟੀ ਜਨਤਾ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਾਂਗਰਸ ਹੀ ਇੱਕੋ ਇੱਕ ਬਦਲ ਹੈ ਅਤੇ ਉਹ ਸਰਕਾਰ ਨੂੰ ਡੂੰਘੀ ਨੀਂਦ ਵਿੱਚੋਂ ਜਗਾਉਣ ਲਈ ਜ਼ਿਮਨੀ ਚੋਣ ਵਿੱਚ ਸਹੀ ਪਾਰਟੀ ਚੁਣਨ।

Loading

Scroll to Top