ਮੁਹੱਲਾ ਕਲੀਨਿਕਾਂ ਵਾਰੇ ਸਿਆਸੀ ਵਿਵਾਦ – ਗੁਰਪਰਮਜੀਤ ਕੌਰ ਤੱਗੜ ਐਮ.ਏ., ਐਮ.ਐਡ

ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਬਹੁਤ ਵਾਅਦੇ ਕੀਤੇ ਸੀ, ਜਿਵੇਂ ਕਿ ਮੁਫਤ ਬਿਜਲੀ, ਭ੍ਰਿਸ਼ਟਾਚਾਰ ਰੋਕਣਾ, ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣਾ, ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਅਤੇ ਵਧੀਆ ਸਿਹਤ ਸਹੂਲਤਾਂ ਦੇਣੀਆਂ ਆਦਿ। ਵਧੀਆ ਸਿਹਤ ਸਹੂਲਤਾਂ ਦੇਣ ਲਈ ਦਿੱਲੀ ਦੀ ਤਰ੍ਹਾਂ ਪੰਜਾਬ ਵਿੱਚ ਵੀ ਮੁਹੱਲਾ ਕਲੀਨਿਕ ਖੋਲ੍ਹੇ ਗਏ। ਮੁਹੱਲਾ ਕਲੀਨਿਕਾਂ ਤੋਂ ਕੀ ਭਾਵ ਹੈ? ਗਰੀਬਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਅਤੇ ਹਸਪਤਾਲਾਂ ਦੀ ਭੀੜ ਘੱਟ ਕਰਨ ਲਈ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ। ਮੁਹੱਲਾ ਕਲੀਨਿਕਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਦਰਵਾਜੇ ’ਤੇ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਦੱਸਿਆ ਗਿਆ ਤਾਂ ਜੋ ਲੋਕਾਂ ਨੂੰ ਹਸਪਤਾਲਾਂ ਵੱਲ ਨਾ ਜਾਣਾ ਪਵੇ। ਇਨ੍ਹਾਂ ਕਲੀਨਿਕਾਂ ਵਿੱਚ ਮੁਫਤ ਦਵਾਈਆਂ ਦੇਣੀਆਂ, ਮੁਫਤ ਜਾਂਚ ਅਤੇ ਸਲਾਹ ਦੇਣਾ ਵੀ ਸ਼ਾਮਲ ਹੈ।
ਹਰ ਕਲੀਨਿਕ ਵਿੱਚ ਇੱਕ ਡਾਕਟਰ, ਮਰੀਜ਼ਾਂ ਦੇ ਆਧਾਰ ਕਾਰਡਾਂ ਦੇ ਵੇਰਵੇ ਅਪਲੋਡ ਕਰਨ ਲਈ ਇੱਕ ਟੈਕਨੀਸ਼ਨ ਅਤੇ ਖੂਨ ਦੇ ਨਮੂਨੇ ਇਕੱਠੇ ਕਰਨ ਲਈ ਇੱਕ ਲੈਬ ਹੁੰਦੀ ਹੈ। ਕਲੀਨਿਕ ਸਵੇਰੇ 8 ਵਜੇ ਤੋਂ 2 ਵਜੇ ਤੱਕ ਖੁਲ੍ਹਦੇ ਹਨ।  ਪੰਜਾਬ ਵਿੱਚ 504 ਮੁਹੱਲਾ ਕਲੀਨਿਕ ਖੋਲ੍ਹੇ ਗਏ।  2015 ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ ਕੀਤੀ  ਸੀ।
ਭਾਰਤ ਦੁਨੀਆਂ ਦੇ ਸਭ ਦੇਸ਼ਾਂ ਨਾਲੋਂ ਸਿਹਤ ਉੱਤੇ ਵੱਧ ਖਰਚ ਕਰਦਾ ਹੈ ਪਰ ਸਿਹਤ ਬੀਮਾ ਦੀ ਸਭ ਤੋਂ ਘੱਟ ਕਵਰੇਜ਼ ਹੈ। ਮੁਹੱਲਾ ਕਲੀਨਿਕ ਖੁਲ੍ਹਣ ਨਾਲ ਮੁਫਤ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਦੀਆਂ ਹਨ ਇਸ ਤਰ੍ਹਾਂ ਵਿੱਤੀ ਘਾਟੇ ਨੂੰ ਘਟਾਉਣ ਵਿੱਚ ਵੀ ਮੱਦਦ ਕੀਤੀ ਜਾ ਸਕਦੀ ਹੈ।
2017 ਦੀ ਰਿਪੋਰਟ ਦੇ ਮੁਤਾਬਿਕ ਹਰ ਡਾਕਟਰ ਨੂੰ ਦੋ ਮਰੀਜ਼ਾਂ ਪ੍ਰਤੀ ਮਿੰਟ ਮਿਲਦੇ ਹਨ। ਇਸ ਤਰ੍ਹਾਂ ਸਿਹਤ ਸੰਭਾਲ ਦੀ ਗੁਣਵੱਤਾ ’ਤੇ ਸੁਆਲ ਖੜ੍ਹੇ ਹੁੰਦੇ ਹਨ। ਮੁਹੱਲਾ ਕਲੀਨਿਕਾਂ ਦੀਆਂ ਇਹ ਰਿਪੋਰਟਾਂ ਵੀ ਹਨ ਕਿ ਝੂਗੀਆਂ ਝੌਂਪੜੀਆਂ, ਅਨੁਸੂਚਿਤ ਜਾਤੀਆਂ ਨਾਲ ਵਿਤਕਰਾ ਵੀ ਕੀਤਾ ਜਾਂਦਾ ਹੈ। ਪਹਿਲਾਂ ਹੀ ਚਲ ਰਹੇ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੀ ਜਗ੍ਹਾਂ ’ਤੇ ਇਹ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।
ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਮੁਹੱਲਾ ਕਲੀਨਿਕਾਂ ਦੀ ਉਚਿਤ ਕਾਰਗੁਜ਼ਾਰੀ ਦੀ ਪ੍ਰਸੰਸ਼ਾ ਕਰਦੇ ਹਨ ਪਰ ਇਸ ਦੇ ਉਲਟ ਦਿੱਲੀ ਵਿੱਚ ਮੁਹੱਲਾ ਕਲੀਨਿਕ ਬੰਦ ਹੋ ਰਹੇ ਹਨ। ਪੰਜਾਬ ਵਿੱਚ ਲੋਕਾਂ ਨੂੰ ਧੋਖਾ ਦੇਣ ਲਈ ਦਿੱਲੀ ਦੇ ਮੁਹੱਲਾ ਕਲੀਨਿਕਾਂ ਵਾਰੇ ਝੂਠ ਫੈਲਾਇਆ ਜਾ ਰਿਹਾ ਹੈ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਆਯੂਸ਼ਮਾਨ ਭਾਰਤ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕਰ ਰਹੀ ਹੈ। ਇਸ ਵਾਸਤੇ ਕੇਂਦਰ ਵਲੋਂ ਪੰਜਾਬ ਸਰਕਾਰ ਨੂੰ ਇਸ ਸਕੀਮ ਲਈ ਫੰਡਾਂ ਨੂੰ ਰੋਕਣ ਦੀ ਚਿਤਾਵਨੀ ਵੀ ਦਿੱਤੀ ਗਈ ਹੈ।
ਪੰਜਾਬ ਦੇ ਮੁਹੱਲਾ ਕਲੀਨਿਕ ਕਈ ਸਿਆਸੀ ਵਿਵਾਦਾਂ ਦੇ ਮੁੱਦਿਆਂ ਤੇ ਫਸ ਗਏ ਹਨ। ਮੁਹੱਲਾ ਕਲੀਨਿਕ ਮੌਜੂਦਾ ਸੇਵਾ ਕੇਂਦਰਾਂ ਦੀਆਂ ਇਮਾਰਤਾਂ ਵਿੱਚ ਹੀ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਸੇਵਾ ਕੇਂਦਰਾਾਂ ਵਿਚੋਂ ਕੁੱਝ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਹਨ। ਇਨ੍ਹਾਂ ਨੂੰ ਮਹਿੰਗੇ ਰੇਟਾਂ ਨਾਲ ਕਾਸਮੈਟਿਕ ਅੋਵਰ ਕੀਤਾ ਗਿਆ ਹੈ। ਕੰਧ ’ਤੇ ਥੋੜਾ ਜਿਹਾ ਪੇਂਟ ਅਤੇ ਫਰਸ਼ ਉੱਤੇ ਟਾਈਲਿੰਗ ਆਦਿ ਕੀਤੀਆਂ ਗਈਆਂ ਹਨ।
ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਇਹ ਅਖੌਤੀ ਮੁਹੱਲਾ ਕੀਲਨਿਕ ਸਿਰਫ ਇੱਕ ਨਵੀਂ ਬੋਤਲ ਵਿੱਚ ਪੁਰਾਣੀ ਸ਼ਰਾਬ ਤੋਂ ਬਿਨਾਂ ਹੋਰ ਕੁੱਝ ਵੀ ਨਹੀਂ ਹੈ। ਸੇਵਾ ਕੇਂਦਰ ਜਾਂ ਪੇਂਡੂ ਡਿਸਪੈਂਸਰੀਆਂ ਉਹੋ ਪੁਰਾਣੀਆਂ ਇਮਾਰਤਾਂ ਹਨ, ਉਹੀ ਮੈਡਕੀਲ ਸਟਾਫ, ਉਹੀ ਦਵਾਈਆਂ ਨੂੰ ਵਰਤਿਆ ਜਾ ਰਿਹਾ ਹੈ।  ਜੋ ਪੈਸਾ ਮੁਹੱਲਾ ਕਲੀਨਿਕਾਂ ’ਤੇ ਲਾਇਆ ਜਾ ਰਿਹਾ ਹੈ ਉਹ ਮੌਜੂਦਾ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਖਰਚਿਆ ਜਾ ਸਕਦਾ ਹੈ।
ਸ਼੍ਰ੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਨੇ ਕਿਹਾ ਹੈ ਕਿ 20-25 ਲੱਖ ਰੁਪਏ ਦੀ ਲਾਗਤ ਨਾਲ ਪੇਂਡੂ ਡਿਸਪੈਂਸਰੀਆਂ ਜਾਂ ਸੇਵਾ ਕੇਂਦਰਾਂ ਨੂੰ ਦੁਬਾਰਾ ਪੇਂਟ ਕਰਨ ਨਾਲ ਅਤੇ ਭਗਵੰਤ ਮਾਨ ਦੀ ਫੋਟੋ ਲਾਉਣ ਨਾਲ ਅਤੇ ਆਮ ਆਦਮੀ ਕਲੀਨਿਕ ਲਿਖਣ ਨਾਲ ਕਿਸੇ ਨੂੰ ਮੂਰਖ ਨਹੀਂ ਬਣਾਇਆ ਜਾ ਸਕਦਾ ਹੈ, ਸਕੈਂਡਰੀ ਹੈਲਥ ਕੇਅਰ ਨੂੰ ਅਪਗਰੇਡ ਕਰਨ ਵਿੱਚ ਅਸਫਲ ਰਹਿਣ ਲਈ ਪੰਜਾਬ ਵਾਸੀ ਤੁਹਾਨੂੰ ਕਦੇ ਮੁਆਫ ਨਹੀਂ ਕਰਨਗੇ।
ਇਨ੍ਹਾਂ ਕਲੀਨਿਕਾਂ ਨੂੰ ਖੋਲਣ ਵਿੱਚ ਪੈਦਾ ਹੋਏ ਵਿਵਾਦਾਂ ਵਿਚੋਂ ਸਭ ਤੋਂ ਵੱਧ ਖਰਚਾ ਰਾਜ ਦੇ ਸਿਹਤ ਸਕੱਤਰ ਅਜੋਏ ਸ਼ਰਮਾਂ ਦਾ ਅਚਾਨਕ ਬਦਲੀ ਕਰਨਾ ਵੀ ਹੈ।  ਅਜੋਏ ਸ਼ਰਮਾਂ ਨੇ ਇਨ੍ਹਾਂ ਮੁਹੱਲਾ ਕਲੀਨਿਕਾਂ ਦੇ ਇਸ਼ਤਿਹਾਰ ਦੇਣ ਲਈ ਸਿਹਤ ਵਿਭਾਗ ਦੇ ਫੰਡਾਂ ਵਿਚੋਂ 30 ਕਰੋੜ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਸੀ।  ਅਲੋਚਨਾਵਾਂ ਦੇ ਬਾਵਜੂਦ ਵੀ ਰਾਜ ਸਰਕਾਰ ਨੇ ਇਸ ਮਾਮਲੇ ਵਿੱਚ ਚੁੱਪ ਰਹਿਣਾ ਹੀ ਠੀਕ ਸਮਝਿਆ ਹੈ।  ਪੇਂਡੂ ਵਿਕਾਸ ਵਿਭਾਗ ਦੇ ਅਧੀਨ ਕੰਮ ਕਰਦੇ ਡਾਕਟਰਾਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਪੇਂਡੂ ਕਲੀਨਿਕ ਬੰਦ ਕਰਕੇ ਮੁਹੱਲਾ ਕਲੀਨਿਕ ਵਿੱਚ ਸਿਫਟ ਹੋਣ ਲਈ ਕਹਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਨੇ ਦੱਸਿਆ ਕਿ ਪੰਜ ਸੈਟਾਲਾਈਟ ਹਸਪਤਾਲਾਂ ਜਿਨ੍ਹਾਂ ਦੇ ਨਾਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੰਜ ਪਿਆਰਿਆਂ ਦੇ ਨਾਂ ਤੇ ਰੱਖੇ ਗਏ ਸਨ ਉਨ੍ਹਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਗਿਆ ਹੈ ਅਤੇ ਉਨ੍ਹਾਂ ਉੱਤੇ ਭਗਵੰਤ ਮਾਨ ਦੀ ਫੋਟੋ ਲਗਾਕੇ ਆਮ ਆਦਮੀ ਕਲੀਨਿਕ ਲਿਖ ਦਿੱਤਾ ਗਿਆ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮਜੀਤ ਸਿੰਘ ਮਜੀਠਿਆ ਨੇ ਦੱਸਿਆ ਕਿ ਇਨ੍ਹਾਂ ਪੰਜਾਾਂ ਹਸਪਤਾਲਾਂ ਵਿੱਚ ਮੁਹੱਲਾ ਕਲੀਨਿਕਾਂ ਦੇ ਸਾਇਨ ਬੋਰਡਾਂ ਵਿਚੋਂ ਪੰਜ ਪਿਆਰਿਆਂ ਦੇ ਨਾਂ ਵਾਪਿਸ ਲਿਖ  ਦਿੱਤੇ ਗਏ ਹਨ, ਪਰ ਇਨ੍ਹਾਂ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਤਸਵੀਰ ਨਹੀਂ ਹਟਾਈ ਗਈ । ਇਹ ਮੁਹੱਲਾ ਕਲੀਨਿਕ ਹਸਪਤਾਲਾਂ ਨਾਲੋਂ ਆਮ ਆਦਮੀ ਪਾਰਟੀ ਦੇ ਦਫਤਰ ਜ਼ਿਆਦਾ ਲਗਦੇ ਹਨ।
ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਸਰਦਾਰ ਪਰਗਟ ਸਿੰਘ ਨੇ ਮੁਹੱਲਾ ਕਲੀਨਿਕਾਂ ਦੀ ਤਰਸਯੋਗ ਹਾਲਤ ਦਾ ਖੁਲਾਸਾ ਕਰਦਿਆਂ ਦੱਸਿਆ ਹੈ ਕਿ 16 ਅਕਤੂਬਰ 2022 ਦੀ ਇੱਕ ਪੰਜਾਬੀ ਅਖਬਾਰ ਵਿੱਚ ਛਪੀ ਫੋਟੋ ਸਾਂਝੀ ਕਰਦਿਆਂ ਦਿਖਾਇਆ ਹੈ ਕਿ ਮੁਹੱਲਾ ਕਲੀਨਿਕਾਂ ਵਿੱਚ ਕੂੜੇ ਦੇ ਢੇਰ ਅਤੇ ਅਵਾਰਾ ਪਸ਼ੂ ਮਰੀਜ਼ਾਂ ਦਾ ਸੁਆਗਤ ਕਰਦੇ ਹਨ।  ੳੱੁਥੇ ਨਾ ਤਾਂ ਡਾਕਟਰ ਹਨ ਅਤੇ ਨਾ ਹੀ ਦਵਾਈਆਂ ਹਨ।  ਪੰਜਾਬ ਵਿੱਚ ਹੁਣ ਇਸ਼ਤਿਹਾਰਾਂ ਤੋਂ ਬਿਨਾ ਹੋਰ ਕੁੱਝ ਵੀ ਦਿਖਾਈ ਨਹੀਂ ਦਿੰਦਾ ਹੈ।
ਖਟਕਲ ਕਲਾਂ ’ਚ ਬਣੇ ਸਿਹਤ ਕੇਂਦਰ ਤੋਂ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਫੋਟੋ ਲਗਾਉਣ ’ਤੇ ਵਿਦਿਆਰਥੀਆਂ ਨੇ ਪ੍ਰਦਰਸ਼ਨ ਕੀਤੇ।  ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਵੋਟਾਂ ਲੈ ਕੇ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਈ, ਪਰ ਹੁਣ ਮੁਹੱਲਾ ਕਲੀਨਿਕਾਂ ਤੋਂ ਸ਼ਹੀਦਾਂ ਦਾ ਨਾਂ ਹਟਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਫੋਟੋਆਂ ਲਾਈਆਂ ਜਾ ਰਹੀਆਂ ਹਨ।
ਗੱਲ ਕੀ ਕਿ ਇਹ ਮੁਹੱਲਾ ਕਲੀਨਿਕਾਂ ਦਾ ਰੌਲਾ ਸਿਰਫ ਆਮ ਆਦਮੀ ਪਾਰਟੀ ਦੀ ਸਟੰਟਬਾਜ਼ੀ ਹੀ ਸਾਬਤ ਹੋ ਰਿਹਾ ਹੈ। ਜੇ ਭਗਵੰਤ ਮਾਨ ਸਰਕਾਰ ਨੂੰ ਸੱਚ ਮੁੱਚ ਹੀ ਲੋਕਾਂ ਦੀਆਂ ਸਿਹਤ ਸਹੂਲਤਾਂ ਦੀ ਫਿਕਰ ਹੈ ਤਾਂ ਪੰਜਾਬ ਦੀਆਂ ਪਹਿਲਾਂ ਚਲਦੀਆਂ ਸਿਹਤ ਸੰਸਥਾਵਾਂ ਵਿੱਚ ਲੋੜੀਦੇ ਸੁਧਾਰ ਕਰਕੇ ਉਨ੍ਹਾਂ ਨੂੰ ਹੋਰ ਆਧੁਨਿਕ ਬਣਾਇਆ ਜਾਵੇ।
ਮੋਬਾ: 94635-42023

Loading

Scroll to Top
Latest news
केबिनेट मंत्री मोहिंदर भगत ने किया मंदिर पर लैंटर डालने का शुभारंभ जालंधर में आप की बड़ी जीत, मेयर बने वनीत धीर के नेतृत्व में जालंधर का विकास होगा नई ऊंचाइयों पर! ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਨੂੰ ਮਿਲਿਆ ਅਹੁਦਾ, 46 ਕੌਂਸਲਰਾਂ ਦਾ ਮਿਲਿਆ ਸਮਰਥਨ सरबत दा भला चैरिटेबल ट्रस्ट द्वारा वाहनों पर लगाए गए रिफ्लेक्टर ਜਾਰਜੀਆ ਹਾਦਸੇ ਵਿੱਚ ਮਾਰੇ ਗਏ ਰਵਿੰਦਰ ਕੁਮਾਰ ਦੇ ਪਰਿਵਾਰਕ ਜੀਆਂ ਦੀ ਸਹਾਇਤਾ ਕਰਨ ਲਈ ਪਹੁੰਚੇ ਡਾ. ਐਸ.ਪੀ. ਸਿੰਘ ਓਬਰਾਏ जिले के विकास के लिए बैंकों द्वारा विभिन्न योजनाओं के तहत अधिक से अधिक क़र्ज़ वितरित किया जाये: अतिर... जिला रोजगार एवं कारोबार ब्यूरो ने विश्व दिवस मनाया डिविजनल कमिश्नर ने जिमखाना क्लब में सोलर पावर परियोजना का उद्घाटन किया दोआबा वेलफेयर सोसायटी ने किया गया तीसरे कीर्तन दरबार सफर-ए-शहादत का आयोजन क्रिसमस पर ओपन डोर चर्च खोजनेवाला में करवाएं महान समागम में मोहिंदर भगत ने मुख्य अतिथि के रुप में की...