ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਸੀਨੀਅਰ ਆਗੂਆਂ ਨੇ ਕਿਹਾ ਕਿ ਮੌਕਾ ਦਿਓ ਤਾਂ ਸਰਪੰਚ ਆਪਣੇ ਬਿਆਨ ਦਰਜ ਕਰਵਾਉਣ ਲਈ ਤਿਆਰ

ਜਲੰਧਰ, : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਚੋਣ ਕਮਿਸ਼ਨ ਨੂੰ  ਕੋਲ ਸ਼ਿਕਾਇਤ ਦਾਇਰ ਕੀਤੀ  ਤੇ ਦੱਸਿਆ ਕਿ ਆਮ ਆਦਮੀ ਪਾਰਟੀ ਸਰਕਾਰ ਪੰਚਾਇਤੀ ਰਾਜ ਅਧਿਕਾਰੀਆਂ ਦੇ ਨਾਲ ਨਾਲ ਸਰਪੰਚਾਂ ਨੂੰ ਵੀ ਇਹ ਧਮਕੀਆਂ ਦੇ ਰਹੀ ਹੈ  ਕਿ ਜੇਕਰ ਉਹਨਾਂ ਦੇ ਇਲਾਕਿਆਂ ਵਿਚੋਂ ਆਪ ਦੇ ਉਮੀਦਵਾਰ ਦੀ ਲੀਡ ਨਾਲ ਨਿਕਲੀ ਤਾਂ ਫਿਰ ਉਹ ਨਤੀਜੇ ਭੁਗਤਣ ਲਈ ਤਿਆਰ ਰਹਿਣ।

ਇਥੇ ਇਕ ਪ੍ਰੈਸ ਕਾਨਫਰੰਸ ਵਿਚ ਇਸ ਗੱਲ ਦੇ ਵੇਰਵੇ ਸਾਂਝੇ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਪਵਨ ਕੁਮਾਰ ਟੀਨੂੰ ਨੇ ਦੱਸਿਆ ਕਿ ਆਦਮਪੁਰ ਬਲਾਕ ਦੇ ਸਰਪੰਚਾਂ ਨੂੰ ਬਲਾਕ ਪੇਂਡੂ ਵਿਕਾਸ ਅਫਸਰ ਦੇ ਦਫਤਰ ਵਿਚ ਤਲਬ ਕਰ ਕੇ ਇਹ ਧਮਕੀ ਦਿੱਤੀ ਗਈ ਹੈ ਕਿ ਜੇਕਰ ਆਪ ਉਮੀਦਵਾਰ ਦੀ ਉਹਨਾਂ ਦੇ ਪਿੰਡਾਂ ਵਿਚੋਂ ਲੀਡ ਨਾ ਨਿਕਲੀ ਤਾਂ ਉਹਨਾਂ ਖਿਲਾਫ ਕੇਸ ਖੋਲ੍ਹ ਦਿੱਤੇ ਜਾਣਗੇ ਤੇ ਉਹਨਾਂ ਨੂੰ ਫੌਜਦਾਰੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਇਹਨਾਂ ਆਗੂਆਂ ਨੇ ਕਿਹਾ ਕਿ ਪੰਚਾਇਤੀ ਰਾਜ ਸਬ ਡਵੀਜ਼ਨ ਅਫਸਰ (ਐਸ ਡੀਓ) ਜੀ ਐਸ ਰੰਧਾਵਾ ਨੇ ਸਰਪੰਚਾਂ ਤੋਂ ਉਹਨਾਂ ਦੇ ਮੋਬਾਈਲ ਖੋਹਣ ਮਗਰੋਂ ਇਹ ਧਮਕੀਆਂ ਦਿੱਤੀਆਂ ਹਨ।

ਸੀਨੀਅਰ ਆਗੂਆਂ ਨੇ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਉਹਨਾਂ ਸਰਪੰਚਾਂ ਨੂੰ ਪੇਸ਼ ਕਰਨ ਵਾਸਤੇ ਤਿਆਰ ਹਨ ਜੋ ਮੀਟਿੰਗ ਵਿਚ ਹਾਜ਼ਰ ਸਨ ਜਦੋਂ ਪੰਚਾਇਤੀ ਰਾਜ ਅਫਸਰ ਨੇ ਧਮਕੀਆਂ ਦਿੱਤੀਆਂ। ਉਹਨਾਂ ਦੱਸਿਆ ਕਿ ਅਫਸਰ ਨੇ ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਅਫਸਰਾਂ ਨੂੰ ਵੀ ਇਹ ਧਮਕੀ ਦਿੱਤੀ ਗਈ ਹੈ ਕਿ ਜੇਕਰ  ਆਪ ਉਮੀਦਵਾਰ ਦੀ ਉਹਨਾਂ ਦੇ ਇਲਾਕਿਆਂ ਵਿਚੋਂ ਲੀਡ ਨਾ ਨਿਕਲੀ ਤਾਂ ਉਹਨਾਂ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ ਤੇ ਉਹਨਾਂ ਨੂੰ ਮੁਅੱਤਲ ਵੀ ਕੀਤਾ ਜਾਵੇਗਾ ਤੇ ਸਰਹੱਦੀ ਇਲਾਕਿਆਂ ਵਿਚ ਉਹਨਾਂ ਦਾ ਤਬਾਦਲਾ ਵੀ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਚਾਇਤੀ ਰਾਜ ਅਫਸਰ ਰੰਧਾਵਾ ਆਦਮਪੁਰ, ਕਰਤਾਪੁਰ ਤੇ ਜਲੰਧਰ ਛਾਉਣੀ ਹਲਕਿਆਂ ਦੇ ਦਫਤਰਾਂ ਦੇ ਇੰਚਾਰਜ ਹਨ।

ਇਸ ਦੌਰਾਨ ਸ੍ਰੀ ਪਵਨ ਟੀਨੂੰ ਨੇ ਦੱਸਿਆ ਕਿ ਮੈਡੀਕਲ ਸਟੋਰਾਂ  ਅਤੇ ਮਠਿਆਈਆਂ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਵੀ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਦੁਕਾਨਾਂ ਦੇ ਮਾਲਕਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜਾਂ ਤਾਂ ਇਹ ਆਪ ਉਮੀਦਵਾਰ ਦੀ ਸਫਲਤਾ ਵਾਸਤੇ  ਕੰਮ ਕਰਨ ਜਾਂ ਫਿਰ ਇਹਨਾਂ ਦੀਆਂ ਦੁਕਾਨਾਂ ’ਤੇ ਛਾਪੇਮਾਰੀ ਕੀਤੀ ਜਾਵੇਗੀ। ਸ੍ਰੀ ਟੀਨੂੰ ਨੇ ਅਫਸਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਕਾਨੂੰਨ ਮੁਤਾਬਕ ਕੰਮ ਕਰਨ। ਉਹਨਾਂ ਕਿਹਾ ਕਿ ਇਹ ਅਫਸਰ ਦੇਸ਼ ਦੇ ਲੋਕਤੰਤਰੀ ਕੰਮਕਾਜ ਵਿਚ ਦਖਲ ਵਾਸਤੇ ਆਪਣੀਆਂ ਤਾਕਤਾਂ ਦੀ ਦੁਰਵਰਤੋਂ ਨਾ ਕਰਨ।

ਉਹਨਾਂ ਨੇ ਹਲਕੇ ਵਿਚ ਵੱਡੀ ਗਿਣਤੀ ਵਿਚ ਹੋਰਡਿੰਗ ਲਗਾਉਣ ਸਮੇਤ ਚੋਣ ਜ਼ਾਬਤੇ ਦੀ ਉਲੰਘਣਾ ਦੇ ਹੋਰ ਮਾਮਲੇ ਵੀ ਉਜਾਗਰ ਕੀਤੇ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की