ਲੋਕਾਂ ਕੋਲ ਜਲੰਧਰ ਤੋਂ ਪਹਿਲੀ ਮਹਿਲਾ ਸੰਸਦ ਮੈਂਬਰ ਚੁਣਨ ਦਾ ਸੁਨਹਿਰੀ ਮੌਕਾ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

  • ਵਿਧਾਇਕਚੌਧਰੀ ਨੇ ਛੋਕਰਾਂਅੱਪਰਾਤੂਰਾਂਮਸਾਣੀ ਅਤੇ ਚੀਮਾ ਕਲਾਂ ਪਿੰਡਾਂ ਵਿਖੇ ਚੋਣ ਮੀਟਿੰਗਾਂ ਨੂੰ ਕੀਤਾ ਸੰਬੋਧਨ

ਫਿਲੌਰ- ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਹੱਕ ਵਿੱਚ ਆਪਣੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਲੋਕ ਸਭਾ ਹਲਕਾ ਜਲੰਧਰ ਦੇ ਲੋਕਾਂ ਵਾਸਤੇ ਜ਼ਿਮਨੀ ਚੋਣ ਵਿੱਚ ਪਹਿਲੀ ਮਹਿਲਾ ਸੰਸਦ ਮੈਂਬਰ ਚੁਣਨ ਦਾ ਸੁਨਹਿਰੀ ਮੌਕਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਨੇ ਕਦੇ ਵੀ ਭਾਰਤੀ ਸੰਸਦ ਵਿੱਚ ਇੱਕ ਔਰਤ ਨੂੰ ਨਹੀਂ ਭੇਜਿਆ ਅਤੇ ਜ਼ਿਮਨੀ ਚੋਣ ਨੇ ਸਾਨੂੰ ਸਹੀ ਚੋਣ ਕਰਨ ਦਾ ਇਤਿਹਾਸਕ ਮੌਕਾ ਦਿੱਤਾ ਹੈ।

ਵਿਧਾਇਕ ਚੌਧਰੀ ਨੇ ਫਿਲੌਰ ਵਿਧਾਨ ਸਭਾ ਹਲਕੇ ਦੇ ਛੋਕਰਾਂ, ਅੱਪਰਾ, ਤੂਰਾਂ, ਮਸਾਣੀ ਅਤੇ ਚੀਮਾ ਕਲਾਂ ਪਿੰਡਾਂ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ।  ਪਾਰਟੀ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਫਿਲੌਰ ਦੇ ਵਿਕਾਸ ਲਈ ਕਾਂਗਰਸ ਪਾਰਟੀ ਅਤੇ ਚੌਧਰੀ ਪਰਿਵਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਉਨ੍ਹਾਂ ਨੂੰ ਜਲੰਧਰ ਲੋਕ ਸਭਾ ਚੋਣਾਂ ਵਿੱਚ ਕਰਮਜੀਤ ਕੌਰ ਚੌਧਰੀ ਵੋਟ ਪਾਉਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਰਾਖਵਾਂਕਰਨ ਦੇਣ ਸਮੇਤ ਔਰਤਾਂ ਦੇ ਸਸ਼ਕਤੀਕਰਨ ਲਈ ਪਿਛਲੇ ਦਹਾਕਿਆਂ ਦੌਰਾਨ ਕਈ ਕਦਮ ਚੁੱਕੇ ਹਨ ਅਤੇ ਔਰਤਾਂ ਲਈ ਸੰਸਦ ਤੇ ਵਿਧਾਨ ਸਭਾਵਾਂ ਵਿੱਚ 33% ਸੀਟਾਂ ਰਾਖਵਾਂਕਰਨ ਦੀ ਵਕਾਲਤ ਕੀਤੀ ਹੈ। ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਵਿਧਾਇਕ ਚੌਧਰੀ ਨੇ ਕਿਹਾ ਕਿ ਇਹ ਈਵੈਂਟ ਮੈਨੇਜਰਾਂ ਦੀ ਪਾਰਟੀ ਹੈ, ਜੋ ਸਿਰਫ਼ ਇਸ਼ਤਿਹਾਰਾਂ ਅਤੇ ਝੂਠੀ ਛਵੀ ਬਣਾਉਣ ‘ਤੇ ਧਿਆਨ ਕੇਂਦਰਤ ਕਰਦੀ ਹੈ। ਉਹਨਾਂ ਆਖਿਆ, “‘ਆਪ’ ਆਮ ਆਦਮੀ ਦੀ ਪਾਰਟੀ ਬਣਨ ਦੀ ਬਜਾਏ ਸਿਰਫ ਦੋ ਆਦਮੀਆਂ ਦੀ ਵਡਿਆਈ ਕਰਨ ਲਈ ਸੈਂਕੜੇ ਕਰੋੜ ਰੁਪਏ ਖਰਚਣ ‘ਤੇ ਕੇਂਦਰਿਤ ‘ਐਡ ਆਦਮੀ’ ਦੀ ਪਾਰਟੀ ਬਣ ਗਈ ਹੈ। ਕਾਂਗਰਸ ਪਾਰਟੀ ਹੀ ਆਮ ਆਦਮੀ ਪਾਰਟੀ ਸਰਕਾਰ ਦੇ ਧੋਖੇ ਅਤੇ ਝੂਠੇ ਵਾਅਦਿਆਂ ਦਾ ਇੱਕੋ ਇੱਕ ਬਦਲ ਤੇ ਚੁਣੌਤੀ ਹੈ ਅਤੇ ਲੋਕਾਂ ਨੂੰ ਜ਼ਿਮਨੀ ਚੋਣ ਵਿੱਚ ਸਹੀ ਚੋਣ ਕਰਨੀ ਚਾਹੀਦੀ ਹੈ।”

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਾਤਾ ਕਰਮਜੀਤ ਕੌਰ ਚੌਧਰੀ ਸਭ ਤੋਂ ਪੜ੍ਹੇ- ਲਿਖੇ ਉਮੀਦਵਾਰ ਸਨ, ਜੋ ਆਪਣੇ ਮਰਹੂਮ ਪਤੀ ਚੌਧਰੀ ਸੰਤੋਖ ਸਿੰਘ ਦੀ ਵਿਰਾਸਤ ਨੂੰ ਅੱਗੇ ਵਧਾਉਣਗੇ ਅਤੇ ਜਲੰਧਰ ਦੇ ਲੋਕਾਂ ਦੀ ਸੇਵਾ ਉਸੇ ਤਰ੍ਹਾਂ ਸਮਰਪਿਤ ਭਾਵਨਾ ਨਾਲ ਕਰਦੇ ਰਹਿਣਗੇ।

Loading

Scroll to Top
Latest news
बच्चों की भलाई के लिए काम कर रही संस्थाओं की जुवेनाईल जस्टिस एक्ट के अंतर्गत रजिस्ट्रेशन अनिर्वाय: ड... प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र