ਖੁਸ਼ਬੂ ਪੰਜਾਬ ਦੀ

Latest news
केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ मुख्यमंत्री भगवंत मान ने जालंधर में उम्मीदवार पवन कुमार टीनू के लिए किया प्रचार, लोगों का उमड़ा जनसै... मोदी सरकार ने पूरे राष्ट्र में विकास के तोड़े सारे रिकॉर्ड --सुशील रिंकु भाजपा जालंधर लोकसभा उम्मीदीवार सुशील रिंकु ने जालंधर शहर के प्रसिद्ध उद्योगपतियों के साथ बैठक में लि...

ਮਾਲਵੇ ਤੋਂ ਬਾਅਦ ਹੁਣ ਦੋਆਬੇ ਵਾਲਿਆਂ ਦੀ ‘ਆਪ’ ਨੂੰ ਹਰਾਉਣ ਦੀ ਵਾਰੀ: ਵਿਧਾਇਕ ਵਿਕਰਮਜੀਤ ਸਿੰਘ ਚੌਧਰੀ

ਫਿਲੌਰ- ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਇੱਕ ਸਾਲ ਦੇ ਕਾਰਜਕਾਲ ਦੀਆਂ ਨਾਕਾਮੀਆਂ ਲਈ ਸਬਕ ਸਿਖਾਉਣ ਦਾ ਸੱਦਾ ਦਿੰਦਿਆਂ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੰਗਲਵਾਰ ਨੂੰ ਕਿਹਾ ਕਿ ਮਾਲਵੇ ਦੇ ਸੰਗਰੂਰ ਲੋਕ ਸਭਾ ਹਲਕੇ ਵਿੱਚ ਹਾਰ ਤੋਂ ਬਾਅਦ ਹੁਣ ਦੁਆਬੇ ਦੇ ਵੋਟਰਾਂ ਦੀ ‘ਆਪ’ ਨੂੰ ਹਰਾਉਣ ਦੀ ਵਾਰੀ ਹੈ।

ਉਹ ਫਿਲੌਰ ਵਿਧਾਨ ਸਭਾ ਹਲਕੇ ਦੇ ਬੀੜ ਬੰਸੀਆਂ, ਰੁੜਕਾ ਕਲਾਂ, ਰਾਜਗੋਮਾਲ ਅਤੇ ਬੁੰਡਾਲਾ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੂੰ ਇਤਿਹਾਸਕ ਫਤਵਾ ਦਿੱਤਾ ਸੀ ਪਰ ਤਿੰਨ ਮਹੀਨਿਆਂ ਵਿੱਚ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖਾਲੀ ਕੀਤੀ ਗਈ ਲੋਕ ਸਭਾ ਸੀਟ ਹਾਰ ਕੇ ‘ਆਪ’ ਨੇ ਮੁੜ ਇਤਿਹਾਸ ਰਚਿਆ।

ਉਹਨਾਂ ਆਖਿਆ, “ਮੈਨੂੰ ਨਹੀਂ ਲੱਗਦਾ ਕਿ ਅੱਜ ਤੱਕ ਕਿਸੇ ਵੀ ਰਾਜਨੀਤਿਕ ਪਾਰਟੀ ਨੇ, ਖਾਸ ਕਰਕੇ ਅਜਿਹਾ ਇਤਿਹਾਸਕ ਫਤਵਾ ਮਿਲਣ ਤੋਂ ਬਾਅਦ, ਲੋਕਾਂ ਦਾ ਭਰੋਸਾ ਇੰਨੀ ਜਲਦੀ ਗੁਆਇਆ ਹੈ। ਇਹ ਸੰਗਰੂਰ ਦੇ ਵੋਟਰਾਂ ਦੀ ਸਿਆਣਪ ਦਾ ਹੀ ਪ੍ਰਮਾਣ ਹੈ ਕਿ ਉਨ੍ਹਾਂ ਨੂੰ ਆਪਣੀ ਗਲਤੀ ਦਾ ਤੁਰੰਤ ਅਹਿਸਾਸ ਹੋ ਗਿਆ ਅਤੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਇਸ ਨੂੰ ਸੁਧਾਰ ਲਿਆ। ਸਵਰਗਵਾਸੀ ਚੌਧਰੀ ਸੰਤੋਖ ਸਿੰਘ ਜੀ ਦੀ ਮੰਦਭਾਗੀ ਮੌਤ ਕਾਰਨ ਹੁਣ ਜਲੰਧਰ ਦੇ ਲੋਕਾਂ ‘ਤੇ ਵੀ ਇਹੀ ਜ਼ਿੰਮੇਵਾਰੀ ਆ ਗਈ ਹੈ।”

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ‘ਆਪ’ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਵਾਈ ਕਿਲੇ ਉਸਾਰੇ ਸਨ ਅਤੇ ਉਹ ਆਪਣੀਆਂ ਅਖੌਤੀ ਗਾਰੰਟੀਆਂ ਨੂੰ ਪੂਰਾ ਕਰਨ ‘ਚ ਅਸਫਲ ਰਹੀ ਹੈ ਉਨ੍ਹਾਂ ਕਿਹਾ ਕਿ 10 ਮਈ ਨੂੰ ਜਲੰਧਰ ਹਲਕੇ ਦੇ ਲੋਕ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਜੀ ਨੂੰ ਵੋਟ ਪਾਉਣਗੇ ਅਤੇ ਆਪਣੇ ਪਿਆਰੇ ਆਗੂ ਸਵਰਗਵਾਸੀ ਸੰਤੋਖ ਸਿੰਘ ਚੌਧਰੀ ਜੀ ਨੂੰ ਸ਼ਰਧਾਂਜਲੀ ਭੇਂਟ ਕਰਨਗੇ।

Loading

Scroll to Top