ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬੀਆਂ ਦੀ ਅਣਖ ਦੀ ਲੜਾਈ ਲੜ ਰਿਹੈ: ਬਿਕਰਮ ਸਿੰਘ ਮਜੀਠੀਆ

ਲੋਕਾਂ ਨੂੰ ਕੀਤੀ ਅਪੀਲ ਕਿ ਹਲਕੇ ਲਈ ਕੱਖ ਨਾ ਕਰਨ ਵਾਲੀ ਕਾਂਗਰਸ ਦੇ ਨਾਲ ਨਾਲ ਪੰਜਾਬੀਆਂ ਨੂੰ ਦਬਾਉਣ ਵਾਲੀਆਂ ਆਪ ਤੇ ਭਾਜਪਾ ਨੂੰ ਠੁਕਰਾ ਦੇਣ

ਜਲੰਧਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬੀਆਂ ਦੀ ਅਣਖ ਦੀ ਲੜਾਈ ਲੜ ਰਿਹਾਹੈ  ਤੇ ਲੋਕਾਂ ਨੂੰ ਕਾਂਗਰਸ ਜੋ ਵਾਰ ਵਾਰ ਜੇਤੂ ਰਹਿਣ ਦੇ ਬਾਵਜੂਦ ਹਲਕੇ ਦੇ ਵਿਕਾਸ ਕਰਨ ਵਿਚ ਫੇਲ੍ਹ ਰਹੀ, ਦੇ ਨਾਲ ਨਾਲ ਆਮ ਆਦਮੀ ਪਾਰਟੀ (ਆਪ) ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਠੁਕਰਾ ਦੇਣਾ ਚਾਹੀਦਾ ਹੈ ਕਿਉਂਕਿ ਇਹ ਦੋਵੇਂ ਪੰਜਾਬੀਆਂ ਪ੍ਰਤੀ ਦਮਨਕਾਰੀ ਨੀਤੀਆਂ ਅਪਣਾ ਰਹੀਆਂ ਹਨ।
ਇਥੇ ਫਿਲੌਰ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਹੱਕ ਵਿਚ ਵਿਸ਼ਾਲ ਤੇ ਉਤਸ਼ਾਹੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਨੇ ਕਿਹਾ ਕਿ ਇਸ ਚੋਣ ਨਾਲ ਭਾਵੇਂ ਸੂਬੇ ਤੇ ਕੇਂਦਰ ਵਿਚ ਸਰਕਾਰ ਬਦਲਣ ਵਾਲੀ ਨਹੀਂ ਹੈ ਪਰ ਯਕੀਨੀ ਤੌਰ ’ਤੇ ਇਹ ਸੁਨੇਹਾ ਜਾਵੇਗਾ ਕਿ ਝੂਠ ਦੀ ਰਾਜਨੀਤੀ ਸਫਲ ਨਹੀਂ ਹੁੰਦੀ।
ਕਾਂਗਰਸ ਪਾਰਟੀ ਦੀ ਗੱਲ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਾਵੇਂ ਇਸ ਪਾਰਟੀ ਨੇ ਇਹ ਸੀਟ ਪਿਛਲੀਆਂ 18 ਚੋਣਾਂ ਵਿਚੋਂ 14 ਵਾਰ ਜਿੱਤੀ ਹੈ ਪਰ ਇਸ ਹਲਕੇ ਦਾ ਵਿਕਾਸ ਕਰਨ ਵਿਚ ਫੇਲ੍ਹ ਰਹੀ ਹੈ। ਉਹਨਾਂ ਕਿਹਾ ਕਿ ਇਹ ਵੀ ਸਾਰੇ ਜਾਣਦੇ ਹਨ ਕਿ ਸਾਬਕਾ ਐਮ ਪੀ ਚੌਧਰੀ ਸੰਤੋਖ ਸਿੰਘ ਹਲਕੇ ਵਿਚ ਕਦੇ ਵਿਖਾਈ ਨਹੀਂ ਦਿੱਤੇ। ਉਹਨਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਵੀ ਹਲਕੇ ਵਿਚ ਕੱਖ ਨਹੀਂ ਕੀਤਾ ਤੇ ਕੋਈ ਵੀ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਪ੍ਰਾਜੈਕਟ ਲਾਗੂ ਨਹੀਂ ਕੀਤਾ ਗਿਆ।
ਸਰਦਾਰ ਮਜੀਠੀਆ ਨੇ ਕਿਹਾ ਕਿ ਮੌਜੂਦਾ ਆਪ ਸਰਕਾਰ ਨੇ ਵੀ ਜਲੰਧਰ ਵਾਸਤੇ ਕੱਖ ਨਹੀ਼ ਕੀਤਾ ਤੇ ਉਲਟਾ ਆਪਣੀ ਅਸਫਲਤਾ ’ਤੇ ਪਰਦਾ ਪਾਉਣ ਵਾਸਤੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿਆਪ  ਸਰਕਾਰ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨਾਲ ਰਲ ਕੇ ਪੰਜਾਬ ਵਿਚ ਐਨ ਐਸ ਏ ਲਾਗੂ ਕਰ ਰਹੀ ਹੈ ਤੇ ਪਵਿੱਤਰ ਗੁਰਧਾਮਾਂ  ਦੇ ਦਰਸ਼ਨਾਂ ਵਾਸਤੇ ਆਉਂਦੀ ਸੰਗਤ ਲਈ ਵੀ ਪਾਬੰਦੀਆਂ ਲਗਾ ਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਸਿਰਫ ਪੰਜਾਬ ਤੇ ਪੰਜਾਬੀਆਂ ਬਾਰੇ ਦੇਸ਼ ਤੇ ਦੁਨੀਆਂ ਨੂੰ ਗਲਤ ਸੁਨੇਹਾ ਦੇਣ ਵਾਸਤੇ ਕੀਤਾ ਜਾ ਰਿਹਾ ਹੈ।
ਲੋਕਾਂ ਨੂੰ ਆਪਣੀ ਵੋਟ ਪਾਉਣ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੀ ਤੁਲਨਾ ਕਰਨ ਦੀ ਅਪੀਲ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਕ ਪਾਸੇ ਤੁਸੀਂ ਵੇਖੋਗੇ ਕਿ ਡਾ. ਸੁਖਵਿੰਦਰ ਕੁਮਾਰ ਸੁੱਖੀ ਹਨ ਜੋ ਇਕ ਡਾਕਟਰ ਹਨ ਤੇ ਸਮਾਜ ਸੇਵੀ ਹਨ ਜਿਹਨਾਂ ਬਾਬੂ ਕਾਸ਼ੀ ਰਾਮ ਨਾਲ ਕੰਮ  ਕੀਤਾ ਹੈ ਜਦੋਂ ਕਿ ਦੂਜੇ ਪਾਸੇ ਆਪ ਤੇ ਭਾਜਪਾ ਨੇ ਹੋਰ ਪਾਰਟੀਆਂ ਤੋਂ ਆਏ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਆਪ ਦੇ ਉਮੀਦਵਾਰ ਸੁਸ਼ੀਲ ਰਿੰਕੂ, ਜੋ ਇਕ ਮਹੀਨਾ ਪਹਿਲਾ ਕਾਂਗਰਸ ਪਾਰਟੀ ਵਿਚ ਸਨ, ਜਲੰਧਰ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦੇ ਅਨੁਸਾਰ ਔਰਤਾਂ ਵਾਸਤੇ 1-1 ਹਜ਼ਾਰ ਰੁਪਏ ਦੇ ਬਕਾਏ ਦੀ  ਮੰਗ ਕਰ ਰਹੇ ਸਨ। ਹੁਣ ਇਹੀ ਆਦਮੀ ਆਮ ਆਦਮੀ ਪਾਰਟੀ ਦਾ ਉਮੀਦਵਾਰ ਬਣ ਗਿਆ ਹੈ।
ਸਾਬਕਾ ਮੰਤਰੀ ਨੇ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਨੇ ਅਪਰਾਧੀ ਤੱਤਾਂ ਨੂੰ ਟਿਕਟਾਂ ਦਿੱਤੀਆਂ ਸਨ ਜਿਹਨਾਂ ਵਿਚ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਦਾ ਪਰਿਵਾਰ ਵੀ ਸ਼ਾਮਲ ਸੀ ਜੋ ਜਿਸਮ ਫਰੋਸ਼ੀ ਦੇ ਧੰਦੇ ਵਿਚ ਸ਼ਾਮਲ ਪਾਇਆ ਗਿਆ ਸੀ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਠੁਕਰਾ ਦੇਣ ਜਿਸਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ ਤੇ ਇਹ ਪੰਜਾਬ ਤੇ ਪੰਜਾਬੀਆਂ ਦੀ ਵਿਰੋਧੀ ਹੈ।
ਇਸ ਮੌਕੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਬਲਦੇਵ ਖਹਿਰਾ ਤੇ ਅਵਤਾਰ ਸਿੰਘ ਕਰੀਮਪੁਰੀ ਵੀ ਹਾਜ਼ਰ ਸਨ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी