ਖੁਸ਼ਬੂ ਪੰਜਾਬ ਦੀ

Latest news
डीएवी यूनिवर्सिटी में "शिंदा शिंदा नो पापा" की स्टार कास्ट ने किया स्टूडेंट्स का मनोरंजन ਲਵਲੀ ਯੂਨੀਵਰਸਿਟੀ ਕੋਲ ਚੱਲੀਆਂ ਗੋਲੀਆਂ ਗਾਇਕ ਮਾਸਟਰ ਸਲੀਮ ਦੇ ਘਰ ਚੋਰੀ ਪੰਜਾਬੀ ਸਿਨੇਮਾ ਨੂੰ ਵਿਲੱਖਣਤ ਦੇ ਨਵੇਂ ਰੰਗਾਂ ਵਿੱਚ ਰੰਗੇਗੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' केडी भंडारी के नेतृत्व में नॉर्थ हल्के में भाजपा उम्मीदीवार सुशील रिंकु के पक्ष में सफल बैठकों का हु... जालंधर की खुशहाली के लिए भाजपा ही मात्र विकल्प : सुशील रिंकु जालंधर की भलाई के लिये भाजपा का सत्ता में होना जरूरी-- तरूण कुमार ਬੀਜੇਪੀ ਨੇ ਸ਼ਾਹਕੋਟ ਹਲਕਾ ਵਿੱਚ ਬਹੁਤ ਹੀ ਸਫਲ ਮੀਟਿੰਗਾਂ ਕੀਤੀਆਂ ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ ARMY COLLEGE OF NURSING, JALANDHAR CELEBRATED 14TH ANNUAL DAY

ਬਠਿੰਡਾ ਨੇ ਜਲੰਧਰ ਨੂੰ ਹਰਾ ਕੇ ਫਾਇਨਲ ਵਿੱਚ ਪ੍ਰਵੇਸ਼ ਕੀਤਾ

ਬਠਿੰਡਾ ਦੀ ਟੀਮ ਨੇ ਸਖਤ ਮੁਕਾਬਲੇ ਤੋਂ ਬਾਅਦ ਜਲੰਧਰ ਦੀ ਟੀਮ ਨੂੰ ਇਕ ਗੋਲ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 2024 ਦੇ ਜੂਨੀਅਰ ਵਰਗ (ਲੜਕੇ) ਦੇ ਫਾਇਨਲ ਵਿੱਚ ਪ੍ਰਵੇਸ਼ ਕੀਤਾ।ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਚਲ ਰਹੀ ਚੈਂਪੀਅਨਸ਼ਿਪ ਜੂਨੀਅਰ ਲੜਕੇ ਅਤੇ ਜੂਨੀਅਰ ਲੜਕੀਆਂ ਦੇ ਵਰਗ ਦੇ ਮੁਕਾਬਲੇ ਕਰਵਾਏ ਗਏ। ਜੂਨੀਅਰ ਵਰਗ ਦੇ ਫਾਇਨਲ ਮੁਕਾਬਲੇ ਸ਼ਨੀਵਾਰ ਨੂੰ ਖੇਡੇ ਜਾਣਗੇ। ਜਦਕਿ ਸੀਨੀਅਰ ਵਰਗ (ਅੰਡਰ 25) ਦੇ ਮੁਕਾਬਲੇ ਸ਼ਨੀਵਾਰ ਨੂੰ ਸ਼ੁਰੂ ਹੋਣਗੇ।

ਜੂਨੀਅਰ ਲੜਕਿਆਂ ਦੇ ਕਵਾਰਟਰ ਫਾਇਨਲ ਮੁਕਾਬਲਿਆਂ ਵਿੱਚ ਜਲੰਧਰ ਨੇ ਪਟਿਆਲਾ ਨੂੰ ਸਖਤ ਮੁਕਾਬਲੇ ਮਗਰੋਂ 3-2 ਦੇ ਫਰਕ ਨਾਲ ਹਰਾਇਆ। ਸ਼ਹੀਦ ਭਗਤ ਸਿੰਘ ਨਗਰ ਨੇ ਗੁਰਦਾਸਪੁਰ ਨੂੰ ਸਖਤ ਮੁਕਾਬਲੇ ਮਗਰੋਂ 3-2 ਨਾਲ ਹਰਾਇਆ। ਤਰਨਤਾਰਨ ਨੇ ਅੰਮ੍ਰਿਤਸਰ ਨੂੰ 7-0 ਨਾਲ ਹਰਾਇਆ। ਬਠਿੰਡਾ ਨੇ ਲੁਧਿਆਣਾ ਨੂੰ 7-2 ਦੇ ਫਰਕ ਨਲਾ ਹਰਾ ਕੇ ਸੈਮੀਫਾਇਨਲ ਵਿੱਚ ਪ੍ਰਵੇਸ਼ ਕੀਤਾ ਸੀ।

 ਇਸ ਤੋਂ ਪਹਿਲਾਂ ਜੂਨੀਅਰ ਲੜਕੀਆਂ ਦੇ ਮੁਕਾਬਲਿਆਂ ਵਿੱਚ ਤਰਨ ਤਾਰਨ ਨੇ ਫਰੀਦਕੋਟ ਨੂੰ 8-0 ਨਾਲ, ਮੁਕਤਸਰ ਨੇ ਹੁਸ਼ਿਆਰਪੁਰ ਨੂੰ 6-1 ਨਾਲ, ਪਟਿਆਲਾ ਨੇ ਮਾਨਸਾ ਨੂੰ 8-0 ਦੇ ਫਰਕ ਨਾਲ ਅਤੇ ਬਠਿੰਡਾ ਨੇ ਲੁਧਿਆਣਾ ਨੂੰ 11-0 ਦੇ ਫਰਕ ਨਾਲ ਹਰਾਇਆ।

ਅੱਜ ਦੇ ਮੈਚਾਂ ਦੇ ਮੈਚਾਂ ਦੇ ਮੁੱਖ ਮਹਿਮਾਨ ਉਲੰਪੀਅਨ ਰਜਿੰਦਰ ਸਿੰਘ ਸੀਨੀਅਰ, ਅਸ਼ਫਾਕਉਲਾ ਖਾਨ, ਸੁਰਿੰਦਰ ਸਿੰਘ ਭਾਪਾ ਖੇਡ ਪ੍ਰਮੋਟਰ, ਡਾਕਟਰ ਨਵਜੋਤ ਪ੍ਰਿੰਸੀਪਲ ਲਾਇਲਪੁਰ ਖਾਲਸਾ ਕਾਲਜ ਫਾਰ ਵਿਮੈਨ ਜਲੰਧਰ, ਡਾਕਟਰ ਸ਼ਿਲਪੀ ਜੇਤਲੀ ਪ੍ਰਿੰਸੀਪਲ ਡੀਏਵੀ ਇੰਸਟੀਚਿਊਟ ਆਫ ਫਿਿਜਓਥਰੈਪੀ ਐਂਡ ਰੀਹੈਬਲੀਟੇਸ਼ਨ ਜਲੰਧਰ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ। ਇਸ ਮੌਕੇ ਤੇ ਹਰਿੰਦਰ ਸਿੰਘ ਸੰੰਘਾ, ਕੁਲਬੀਰ ਸਿੰਘ ਸੈਣੀ, ਗੁਰਿੰਦਰ ਸਿੰਘ ਸੰਘਾ, ਬਲਵਿੰਦਰ ਸਿੰਘ, ਅਵਤਾਰ ਸਿੰਘ, ਰਿਤੂ ਰਾਣੀ ਸਾਬਕਾ ਕਪਤਾਨ ਭਾਰਤੀ ਹਾਕੀ ਟੀਮ, ਪਰਮਿੰਦਰ ਕੌਰ, ਨਵਜੋਤ ਕੌਰ, ਕੰਚਨ, ਡਾਕਟਰ ਸ਼ੋਮਿਕ ਸ਼ਾਹਾ, ਡਾਕਟਰ ਰਮਨੀਤ ਸਿੰਘ, ਡਾਕਟਰ ਕ੍ਰਿਿਤਕਾ ਸ਼ਰਮਾ, ਡਾਕਟਰ ਪਾਰਿਕਾ ਸਿੰਘ, ਡਾਕਟਰ ਮੁਸਕਾਨ ਦੂਬੇ ਅਤੇ ਡਾਕਟਰ ਸੁਮਨਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Comment

Your email address will not be published. Required fields are marked *

Scroll to Top