ਸਿਨਸਿਨਾਟੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਗੁਰੂ ਅਰਜਨ ਦੇਵ ਜੀ ਦਾ ਗੁਰਪੂਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

• 400 ਸਾਲਾ ਪ੍ਰਕਾਸ਼ ਪੂਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ
ਸਿਨਸਿਨਾਟੀ,  ( ਰਾਜ ਗੋਗਨਾ)— ਅਮਰੀਕਾ  ਦੇ ਸੂਬੇ ਓਹਾਇਓ ਦੇ ਸ਼ਹਿਰ ਸਿਨਸਿਨਾਟੀ ਦੇ ਗੁਰਦੂਆਰਾ ਸਾਹਿਬ ਗੁਰੂ ਨਾਨਕ ਸੋਸਾਇਟੀ ਆਫ ਗ੍ਰੇਟਰ ਸਿਨਸਿਨਾਟੀ ਵਿਖੇ ਸ਼ਹੀਦਾਂ ਦੇ ਸਰਤਾਜ ਪੰਜਵੀ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਸਾਹਿਬ, ਨੋਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਸ੍ਰਿਸਟ ਦੀ ਚਾਦਰ ਜੀ ਦੇ 401ਵੇਂ ਪ੍ਰਕਾਸ਼ ਗੁਰਪੁਰਬ ਅਤੇ 400 ਸਾਲਾ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਨੂੰ ਸਮਰਪਿਤ ਤਿੰਨ ਦਿਨਾਂ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸੰਗਤਾਂ ਵਲੋਂ ਇਹ ਪੂਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਗਏ।ਇਹਨਾਂ ਤਿੰਨ ਦਿਨਾਂ ਕੀਰਤਨ ਸਮਾਗਮਾਂ ਲਈ ਪਹੁੰਚੇ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਪ੍ਰੀਤ ਸਿੰਘ ਅਤੇ ਭਾਈ ਬਚਿੱਤਰ ਸਿੰਘ ਜੀ ਦੇ ਜੱਥੇ ਨੇ ਰੱਸ ਭਿੰਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਗੁਰਦੂਆਰਾ ਸਾਹਿਬ ਦੇ ਕੀਰਤਨੀ ਜੱਥੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ, ਭਾਈ ਜੀਤ ਸਿੰਘ ਨੇ ਵੀ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਹਨਾਂ ਗੁਰੁ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਬਾਰੇ ਆਈ ਸੰਗਤ ਨੂੰ ਜਾਣਕਾਰੀ ਦਿੱਤੀ।ਭਾਈ ਰਵਿੰਦਰ ਸਿੰਘ ਜੀ ਦਾ ਕੀਰਤਨੀ ਜੱਥਾ ਪਹਿਲੀ ਵਾਰ ਓਹਾਇਓ ਵਿਖੇ  ਕੀਰਤਨ ਦੀ ਸੇਵਾ ਲਈ ਪੁੱਜਾ ਸੀ। ਉਹਨਾ ਦੇ ਜੱਥੇ ਨੂੰ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਸਿਰੋਪਾਓ ਨਾਲ ਸਨਮਾਨਿਤ ਕੀਤਾ।ਇਹਨਾਂ ਵਿਸ਼ੇਸ਼ ਸਮਾਗਮਾਂ ਵਿੱਚ ਸਿਨਸਿਨਾਟੀ ਦੇ ਲਾਗਲੇ ਸ਼ਹਿਰਾਂ ਡੇਟਨ, ਕੋਲੰਬਸ ਤੋਂ ਇਲਾਵਾ ਨਾਲ ਲੱਗਦੇ ਸੂਬੇ ਕੈਨਟੱਕੀ, ਇੰਡੀਆਨਾ ਤੋਂ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਹੋਈਆਂ। ਇਸ ਦੋਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਤਿੰਨ ਦਿਨਾਂ ਲਈ ਚੱਲੇ ਇਹਨਾਂ ਵਿਸ਼ੇਸ਼ ਸਮਾਗਮਾਂ ਲਈ ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕੀਤਾ ਗਿਆ।ਇਸ ਦੋਰਾਨ ਗੁਰਦੂਆਰਾ ਸਾਹਿਬ ਵਿਖੇ ਦਿਲ ਦੇ ਰੋਗਾਂ ਨਾਲ ਸੰਬੰਧਿਤ ਇਕ ਵਿਸ਼ੇਸ਼ ਮੁਫਤ ਮੈਡੀਕਲ ਕੈੰਪ ਲਗਾਇਆ ਗਿਆ ਜਿਸ ਵਿਚ ਸੰਗਤਾਂ ਦੇ ਈਕੇਜੀ, ਈਸੀਜੀ ਟੈਸਟ ਕੀਤੇ ਗਏ। ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਨੇ ਮੈਡੀਕਲ ਜਾਂਚ ਕੀਤੀ ਅਤੇ ਹਰੇਕ ਵਿਅਕਤੀ ਨੂੰ ਜਾਂਚ ਰਿਪੋਰਟ ਵੀ ਦਿੱਤੀਆਂ ਗਈਆਂ।

Loading

Scroll to Top
Latest news
राहुल गाँधी और अरविन्द केजरीवाल सनातन धर्म के दुश्मन : डा. सुभाष शर्मा सीएम भगवंत मान ने करतारपुर में किया जालंधर से आप उम्मीदवार पवन कुमार टीनू के लिए प्रचार, बोले- 1 जून... सीबीएसई-2024 कक्षा दसवीं और बारहवीं का परीक्षा परिणाम घोषित होने के पश्चात पीएम श्री केन्द्रीय विद्य... ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋ... ਲੋਕ ਸਭਾ ਹਲਕਾ ਜਲੰਧਰ ਤੋਂ ਮਾਸਟਰ ਪਰਸ਼ੋਤਮ ਬਿਲਗਾ ਦੇ ਨਾਮਜਦਗੀ ਪੱਤਰ ਦਾਖਲ ਬਲਾਤਕਾਰ ਦੇ ਦੋਸ਼ੀ ਨੂੰ ਸ਼ਾਮਲ ਕਰਨਾ ਕਾਂਗਰਸ ਦੀਆਂ ਡਿੱਗਦੀਆਂ ਕਦਰਾਂ-ਕੀਮਤਾਂ ਦਾ ਸੰਕੇਤ: ਵਿਧਾਇਕ ਵਿਕਰਮਜੀਤ ਸਿੰਘ ਚੌਧ... ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ... ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾ... भाजपा उम्मीदीवार सुशील रिंकु के नामांकन पर उमड़े जनसैलाब ने उडाये विपक्षी दलों के होश