ਗੁਰੂ ਅਰਜਨ ਦੇਵ ਡੇ ਬੋਰਡਿੰਗ ਸਕੂਲ ਵਿਚ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲਾ ਆਯੋਜਿਤ ਕੀਤਾ

ਜੰਡਿਆਲਾ ਗੁਰੂ (ਸੋਨੂੰ ਮਿਗਲਾਨੀ)- ਗੁਰੂ ਅਰਜਨ ਦੇਵ ਡੇ ਬੋਰਡਿੰਗ ਸਕੂਲ ਵਿਚ ਇੰਗਲਿਸ਼ ਡੈਕਲਾਮੇਸ਼ਨ ਮੁਕਾਬਲਾ ਆਯੋਜਿਤ ਕੀਤਾ ਗਿਆ। ਸਕੂਲ ਵਿਚ ਚੌਥੀ, ਪੰਜਵੀਂ ਅਤੇ ਛੇਵੀਂ ਕਲਾਸ ਦੇ ਵਿਦਿਆਰਥੀਆਂ ਵਿਚ ਅੰਗਰੇਜ਼ੀ ਬੋਲਣ ਵਿਚ ਹਿਚਕਚਾਹਟ ਕੱਢਣ ਲਈ ਇਕ ਨਿਵੇਕਲਾ ਉਪਰਾਲਾ ਕੀਤਾ ਗਿਆ। ਇਸ ਉਪਰਾਲੇ ਤਹਿਤ ਛੋਟੀਆਂ ਕਲਾਸਾਂ ਦੇ ਬੱਚਿਆਂ ਦੀ ਇੰਗਲਿਸ਼ ਵਿਆਕਰਣ ਅਤੇ ਮਿਡਲ ਕਲਾਸ ਦੇ ਬੱਚਿਆਂ ਦੀ ਇੰਗਲਿਸ਼ ਰੀਡਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਦੇ ਪ੍ਰਬੰਧ ਸਕੂਲ ਦੇ ਅਧਿਆਪਕ ਮੈਡਮ ਪੂਜਾ ਅਤੇ ਕਰਬੀਰ ਕੌਰ ਨੇ ਬੜੇ ਸੁਚੱਜੇ ਤਰੀਕੇ ਨਾਲ ਕੀਤਾ ਜਿਸ ਦੇ ਨਤੀਜੇ ਵਜੋਂ ਇਸ ਮੁਕਾਬਲੇ ਪ੍ਰਤੀ ਬਹੁਤ ਉਤਸ਼ਾਹ ਸੀ। ਵੱਡੀਆਂ ਕਲਾਸਾਂ ਦੇ ਬੱਚਿਆਂ ਵੱਲੋਂ ਡਿਬੇਟ ਅਤੇ ਪ੍ਰੋਸਨਟੇਸ਼ਨ ਮੁਕਾਬਲੇ ਬੜੇ ਰੋਚਕ ਹੋ ਗੁਜਰੇ। ਸਾਰਿਆਂ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਮਨਦੀਪ ਕੌਰ, ਡਾਇਰੈਕਟਰ ਰਾਜਬੀਰ ਸਿੰਘ, ਮੈਨੇਜਰ ਗਗਨਦੀਪ ਸਿੰਘ ਨੇ ਸਟਾਫ ਨਾਲ ਮਿਲ ਕੇ ਇਨਾਮ ਤਕਸੀਮ ਕੀਤੇ। ਇਸ ਮੌਕੇ ਚੇਅਰਮੈਨ ਜਸਕਰਨ ਸਿੰਘ ਹੁੰਦਲ ਅਤੇ ਹਰਜੀਤ ਕੌਰ ਜਾਣੀਆ ਨੇ ਬੱਚਿਆਂ ਲਈ ਆਪਪਣੀਆਂ ਸ਼ੁੱਭ ਇੱਛਾਵਾਂ ਅਤੇ ਅਸ਼ੀਰਵਾਦ ਦਿੱਤਾ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की