ਚੰਡੀਗੜ੍ਹ- ਜਲੰਧਰ ਦੀ ਜਿਮਣੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਲੰਧਰ ‘ਚ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਰਾਣਾ ਗੁਰਜੀਤ ਦੇ ਭਤੀਜੇ ਹਰਦੀਪ ਸਿੰਘ ਰਾਣਾ ‘ਆਪ’ ‘ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮਿਲ ਕਰਵਾਇਆ ਹੈ। ਹਰਦੀਪ ਸਿੰਘ ਰਾਣਾ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ ਹੋਏ ਹਨ। ਇਸ ਮੌਕੇ ਕਾਂਗਰਸ ਦੇ ਕਈ ਅਹੁਦੇਦਾਰ ਤੇ ਕੌਂਸਲਰ ਵੀ ਆਪ ‘ਚ ਹੋਏ ਸ਼ਾਮਿਲ ਹੋਏ।
ਦੱਸ ਦਈਏ ਕਿ ਇਹਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਉਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਿਭਾਈ ਤੇ ਪਾਰਟੀ ਵਿਚ ਆਉਣ ਤੇ ਜੀ ਆਇਆਂ ਆਖਿਆ। ਸ਼ਾਮਲ ਹੋਣ ਵਾਲਿਆਂ ਵਿੱਚਕਾਂਗਰਸ ਦੇ ਕਈ ਅਹੁਦੇਦਾਰ ਤੇ ਕੌਂਸਲਰ ਵੀ ਆਪ ‘ਚ ਹੋਏ ਸ਼ਾਮਿਲ ਹਨl