ਸ੍ਰੀ ਸਵਪਨ ਸ਼ਰਮਾ ਆਈ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਕੰਵਰਪ੍ਰੀਤ ਸਿੰਘ ਚਾਹਲ, ਪੀ.ਪੀ.ਐਸ, ਪੁਲਿਸ ਕਪਤਾਨ, (ਇੰਨਵੈਸਟੀਗੇਸ਼ਨ) ਜਲੰਧਰ ਦਿਹਾਤੀ ਅਤੇ ਸ੍ਰੀ ਗੁਰਬਚਨ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, (ਸਥਾਨਕ) ਕਮ ਸਬ ਡਵੀਜਨ ਆਦਮਪੁਰ ਜੀ ਦੀ ਅਗਵਾਈ ਹੇਠ ਨਸ਼ਾ ਤਸਕਰਾ ਅਤੇ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਐਸ.ਆਈ. ਅਰਸ਼ਪ੍ਰੀਤ ਕੌਰ ਮੁੱਖ ਅਫਸਰ ਥਾਣਾ ਪਤਾਰਾ ਦੀ ਪੁਲਿਸ ਪਾਰਟੀ ਨੇ ਸਕੂਟਰੀ ਜੂਪੀਟਰ ਨੰਬਰ ਫਭ-08-ਓਾਂ-7407 ਪਰ 01 ਨਸ਼ਾ ਤਸਕਰ ਪਾਸੋ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਬਚਨ ਸਿੰਘ, ਪੀ.ਪੀ.ਐਸ, ਉਪ ਪੁਲਿਸ ਕਪਤਾਨ, (ਸਥਾਨਕ), ਕਮ ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 28.04.2022 ਨੂੰ ਸ਼ੀ ਜਸਪਾਲ ਸਿੰਘ ਥਾਣਾ ਪਤਾਰਾ ਸਮੇਤ ਪੁਲਿਸ ਪਾਰਟੀ ਅੱਡਾ ਕਪੂਰ ਪਿੰਡ ਮੌਜੂਦ ਸੀ ਤਾਂ ਪਿੰਡ ਢੰਡੌਰ ਸਾਈਡ ਵੱਲੋ ਇੱਕ ਸਕੂਟਰੀ ਜੂਪੀਟਰ ਨੰਬਰ ਫਭ-08-ਓਾਂ-7407 ਆਈ, ਜਿਸ ਪਰ ਇੱਕ ਆਦਮੀ ਸਵਾਰ ਹੋ ਕੇ ਆ ਰਿਹਾ ਸੀ।ਜਿਸ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਚਾਲਕ ਜਗਤਾਰ ਸਿੰਘ ਉਰਫ ਗੋਗੀ ਪੁੱਤਰ ਦੇਸਾ ਸਿੰਘ ਵਾਸੀ ਢੰਡੌਰ ਥਾਣਾ ਪਤਾਰਾ ਜਿਲਾ ਜਲੰਧਰ ਪਾਸੋ 10 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਬ੍ਰਾਮਦ ਹੋਏ। ਜਿਸ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 29 ਮਿਤੀ 28.04.22 ਅ/ਧ 15 (ਬੀ)/61/85 ਐਨ.ਡੀ.ਪੀ.ਐਸ.ਐਕਟ ਥਾਣਾ ਪਤਾਰਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ।ਦੋਸ਼ੀ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।