ਪਟਿਆਲਾ ’ਚ ਹਿੰਦੂ ਤੇ ਸਿੱਖ ਜਥੇਬੰਦੀਆਂ ਆਪਸ ਵਿਚ ਭਿੜੀਆਂ

ਸ਼ਿਵ ਸੈਨਾ ਵੱਲੋਂ ਖਾਲਿਸਤਾਨ ਦਾ ਪੁਤਲਾ ਫੂਕਣ ਨੂੰ ਲੈ ਕੇ ਗਰਮਾਇਆ ਸੀ ਮਾਹੌਲ
ਪਟਿਆਲਾ – ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।
ਇਸ ਦੌਰਾਨ ਪੁਲਸ ਅਧਿਕਾਰੀ ਦੇ ਹੱਥ ’ਤੇ ਸੱਟ ਲੱਗ ਗਈ। ਇਸ ਤੋਂ ਬਾਅਦ ਪੁਲਸ ਨੇ ਸਥਿਤੀ ਨੂੰ ਸੰਭਾਲਣ ਲਈ ਹਵਾ ਵਿੱਚ ਫਾਇਰਿੰਗ ਕੀਤੀ। ਫਿਲਹਾਲ ਇੱਥੇ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪੁਲਿਸ ਨੇ ਸਿੱਖ ਜਥੇਬੰਦੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਅਤੇ ਹਿੰਦੂ ਜਥੇਬੰਦੀਆਂ ਨੂੰ ਮਾਰਚ ਕੱਢਣ ਤੋਂ ਰੋਕ ਦਿੱਤਾ ਹੈ। ਮੌਕੇ ‘’ਤੇ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਨੇ ਸਾਵਧਾਨੀ ਪੱਖੋਂ ਪਟਿਆਲਾ ਦੇ ਕਾਲੀ ਮਾਤਾ ਮੰਦਰ ਨੂੰ ਤਾਲਾ ਲਗਾ ਕੇ ਬੰਦ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਟਿਆਲਾ ਦੇ ਪਵਾੜਾ ਚੌਕ ਵਿੱਚ ਸਿੱਖ ਜਥੇਬੰਦੀਆਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਹ ਕਾਰਵਾਈ ਦੀ ਮੰਗ ਕਰ ਰਹੇ ਹਨ।
ਦਰਅਸਲ ਇੱਥੇ ਸ਼ਿਵ ਸੈਨਾ ਨੇ ਖਾਲਿਸਤਾਨ ਖਿਲਾਫ ਪੁਤਲਾ ਫੂਕਣ ਦੀ ਤਿਆਰੀ ਕੀਤੀ ਹੋਈ ਸੀ। ਇਹ ਪਤਾ ਲੱਗਦਿਆਂ ਹੀ ਖਾਲਿਸਤਾਨ ਸਮਰਥਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਥੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਵਾਪਸ ਭੇਜ ਦਿੱਤਾ। ਉਧਰ ਸਿੱਖ ਜਥੇਬੰਦੀਆਂ ਦੇ ਮੈਂਬਰ ਤਲਵਾਰਾਂ ਲੈ ਕੇ ਕਾਲੀ ਮਾਤਾ ਮੰਦਰ ਪੁੱਜੇ। ਦੋਵਾਂ ਧਿਰਾਂ ਵਿਚਕਾਰ ਕਾਫੀ ਇੱਟ-ਪੱਥਰ ਚੱਲ ਰਹੇ ਸਨ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की