ਸੀਨੀਅਰ ਲੜਕਿਆਂ ਦੇ ਵਰਗ ਵਿੱਚ ਜਲੰਧਰ ਨੇ ਐਸਬੀਐਸ ਨਗਰ ਨੂੰ ਹਰਾ ਕੇ ਖਿਤਾਬ ਤੇ ਕਬਜ਼ਾ ਕੀਤਾ

ਜਲੰਧਰ – ਜਲੰਧਰ ਦੀ ਟੀਮ ਨੇ ਐਸਬੀਐਸ ਨਗਰ ਨੂੰ ਸਖਤ ਮੁਕਾਬਲੇ ਮਗਰੋਂ 1-0 ਦੇ ਫਰਕ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 2024 ਦੇ ਸੀਨੀਅਰ ਲੜਕਿਆਂ ਦੇ ਵਰਗ ਦਾ ਖਿਤਾਬ ਜਿੱਤ ਲਿਆ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ ਸਪੰਨ ਹੋਈ ਉਕਤ ਚੈਂਪੀਅਨਸ਼ਿਪ ਦੇ ਸੀਨੀਅਰ ਲੜਕਿਆਂ ਦੇ ਵਰਗ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਪੰਜਾਬ ਦੀ ਹਾਕੀ ਬਾਬਾ ਬੋਹੜ ਦੇ ਨਾਂਅ ਨਾਲ ਜਾਣੇ ਜਾਂਦੇ ਐਡਵੋਕੇਟ ਐਸ ਐਸ ਸੈਣੀ (ਰੋਪੜ) ਵਲੋਂ ਕੀਤੀ ਗਈ। ਅੰਮ੍ਰਿਤਸਰ ਦੀ ਟੀਮ ਨੇ ਸੰਗਰੂਰ ਨੂੰ 2-1 ਦੇ ਫਰਕ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਟੀਮਾਂ ਨੂੰ ਜੇਤੂ ਟਰਾਫੀਆਂ, ਮੈਡਲ ਅਤੇ ਮੈਰਿਟ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।

ਚੈਂਪੀਅਨਸ਼ਿਪ ਦੇ ਸੀਨੀਅਰ ਲੜਕਿਆਂ ਦੇ ਵਰਗ ਦਾ ਫਾਇਨਲ ਬਹੁਤ ਰੋਮਾਂਚਕ ਰਿਹਾ। ਖੇਡ ਦਾ ਪਹਿਲਾ ਅੱਧ ਬਿਨ੍ਹਾਂ ਕਿਸੇ ਗੋਲ ਦੇੇ ਰਿਹਾ। ਖੇਡ ਦੇ 57ਵੇਂ ਮਿੰਟ ਵਿੱਚ ਜਲੰਧਰ ਦੇ ਰੋਹਨ ਭੂਸ਼ਣ ਨੇ ਮੈਦਾਨੀ ਗੋਲ ਕਰਕੇ ਮੈਚ ਆਪਣੇ ਨਾਂਅ ਕਰਕੇ ਖਿਤਾਬ ਤੇ ਕਬਜ਼ਾ ਕੀਤਾ। ਤੀਜੇ ਸਥਾਨ ਲਈ ਖੇਡੇ ਗਏ ਮੈਚ ਵਿੱਚ ਅੰਮ੍ਰਿਤਸਰ ਨੇ ਸੰਗਰੂਰ ਨੂੰ 2-1 ਨਾਲ ਹਰਾਇਆ। ਜੇਤੂ ਟੀਮ ਵਲੋਂ ਨਵਜੋਤ ਸਿੰਘ ਨੇ 16ਵੇਂ ਮਿੰਟ ਵਿੱਚ ਅਤੇ ਅਮਿਤ ਕੁਮਾਰ ਨੇ 25ਵੇਂ ਮਿੰਟ ਵਿੱਚ ਗੋਲ ਕੀਤੇ। ਜਦਕਿ ਸੰਗਰੂਰ ਵਲੋਂ ਭੂਸ਼ਣ ਸ਼ਰਮਾ ਨੇ 15ਵੇਂ ਮਿੰਟ ਵਿੱਚ ਗੋਲ ਕੀਤਾ।

ਮੁੱਖ ਮਹਿਮਾਨ ਵਲੋਂ ਜਿਥੇ ਖਿਡਾਰੀਆਂ, ਤਕਨੀਕੀ ਅਧਿਕਾਰੀਆਂ ਅਤੇ ਹਾਕੀ ਪੰਜਾਬ ਦਾ ਧੰਨਵਾਦ ਕੀਤਾ ਉਥੇ ਉਨ੍ਹਾਂ ਨੇ ਡੀਏਵੀ ਫਿਜਓਥਰੈਪੀ ਅਤੇ ਰੀਹੈਬਲੀਟੇਸ਼ਨ ਇੰਸਟੀਚਿਊਟ ਜਲੰਧਰ ਦੇ ਡਾਕਟਰਾਂ ਦੀ ਟੀਮ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਇਸ ਚੈਂਪੀਅਨਸ਼ਿਪ ਵਿੱਚ ਬੇਹਤਰੀਨ ਡਾਕਟਰੀ ਸੇਵਾਵਾਂ ਪ੍ਰਦਾਨ ਕੀਤੀਆਂ।

ਫਾਇਨਲ ਮੈਚ ਮੌਕੇ ਹਾਕੀ ਪੰਜਾਬ ਵਲੋਂ ਐਡਵੋਕੇਟ ਐਸ ਐਸ ਸੈਣੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਬਲਵੰਤ ਕਪੂਰ ਹਾਕੀ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਗੁਨਦੀਪ ਸਿੰਘ ਕਪੂਰ ਅਤੇ ਉਘੇ ਖੇਡ ਪ੍ਰਮੋਟਰ ਜੰਗ ਬਹਾਦੁਰ ਸਿੰਘ ਸੰਘਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਅਮਰੀਕ ਸਿੰਘ ਪੁਆਰ ਜਨਰਲ ਸਕੱਤਰ ਹਾਕੀ ਪੰਜਾਬ, ਹਰਿੰਦਰ ਸਿੰਘ ਸੰਘਾ (ਟੈਕਨੀਕਲ ਡੈਲੀਗੇਟ ਹਾਕੀ ਇੰਡੀਆ) ਗੁਰਿੰਦਰ ਸਿੰਘ ਸੰਘਾ (ਅੰਪਾਇਰ ਮੈਨੇਜਰ ਹਾਕੀ ਇੰਡੀਆ), ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ, ਕੁਲਬੀਰ ਸਿੰਘ ਸੈਣੀ, ਸਰਬਜੀਤ ਸਿੰਘ ਹਾਕੀ ਕੋਚ ਪੰਜਾਬ ਪੁੁਲਿਸ, ਬਲਵਿੰਦਰ ਸਿੰਘ ਵਿੱਕੀ, ਅਵਤਾਰ ਸਿੰਘ, ਯੁਧਵਿੰਦਰ ਸਿੰਘ, ਪਰਮਿੰਦਰ ਕੌਰ ਐਗਜੈਕਟਿਵ ਮੈਂਬਰ ਹਾਕੀ ਪੰਜਾਬ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की