ਬਿਜਲੀ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਬਦਸਲੂਕੀ ਤੋ ਗੁਰੇਜ਼ ਕੀਤਾ ਜਾਵੇ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ)

ਰਈਆ (ਕਮਲਜੀਤ ਸੋਨੂੰ)—ਇੰਪਲਾਈਜ਼ ਫੈਡਰੇਸ਼ਨ ਪਹਿਲਵਾਨ ਦੀ ਹੰਗਾਮੀ ਮੀਟਿੰਗ ਰਈਆ ਮੰਡਲ ਬਿਆਸ ਵਿਖੇ ਹੋਈ। ਜਿਸ ਵਿੱਚ ਉਚੇਚੇ ਤੌਰ ਤੇ ਸੂਬਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ, ਸੂਬਾ ਮੀਤ ਪ੍ਰਧਾਨ ਹਰਭਿੰਦਰ ਸਿੰਘ ਚਾਹਲ, ਪੀ ਤੇ ਐਮ ਸਰਕਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਪੱਡਾ, ਰਈਆ ਮੰਡਲ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਗ ਪੀ.ਤੇ ਐਮ ਮੰਡਲ -2 ਅੰਮ੍ਰਿਤਸਰ ਦੇ ਪ੍ਰਧਾਨ ਗੁਰਇਕਬਾਲ ਸਿੰਘ ਲਾਲੀ, ਰਵਿੰਦਰ ਸਿੰਘ
ਸਰਕਲ ਪੀ.ਐਮ ਦੇ ਸੀਨੀ: ਮੀਤ ਪ੍ਰਧਾਨ ਸ਼ਾਮਿਲ ਹੋਏ। ਮੀਟਿੰਗ ਵਿੱਚ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀ ਬਿਜਲੀ ਸਪਲਾਈ ਥਰਮਲ ਪਲਾਂਟਾ ਵਿੱਚ ਖਰਾਬੀ ਹੋਣ ਕਰਕੇ ਪਾਵਰ ਕੱਟ ਲੱਗ ਰਹੇ ਸਨ। ਜਿਸ ਕਰਕੇ ਕਿਸਾਨ ਯੂਨੀਅਨ ਦੇ ਆਗੂਆਂ ਤੇ ਖਪਤਕਾਰਾਂ ਵੱਲੋਂ ਕਈ ਸਟੇਸ਼ਨਾਂ ਤੇ ਬਿਜਲੀ ਮੁਲਾਜ਼ਮਾਂ ਤੇ ਸਬ-ਸਟੇਸ਼ਨਾਂ ਦੇ ਘਿਰਾਉ ਕਰਕੇ ਡਿਊਟੀ ਦੇ ਰਹੇ ਮੁਲਾਜ਼ਮਾਂ ਨਾਲ ਬਦਸਲੂਕੀ ਅਤੇ ਮਾਰਕੁੱਟ ਵੀ ਕੀਤੀ ਗਈ ਹੈ। ਜਦੋਂ ਕਿ ਇਸ ਵਿੱਚ ਡਿਊਟੀ ਕਰ ਰਹੇ ਮੁਲਾਜ਼ਮਾਂ ਦਾ ਕੋਈ ਕਸੂਰ ਨਹੀ ਹੈ। ਇਸ ਸਬੰਧੀ ਨਾਂ ਹੀ ਪੰਜਾਬ ਸਰਕਾਰ ਤੇ ਨਾਂ ਹੀ ਬਿਜਲੀ ਬੋਰਡ/ਪਾਵਰ ਕਾਮ ਦੀ ਮੈਨੇਜ਼ਮੈਂਟ ਵੱਲੋ ਕੋਈ ਠੋਸ ਪ੍ਰਬੰਧ ਕੀਤਾ ਗਿਆ ਹੈ। ਜਥੇਬੰਦੀ ਮੰਗ ਕਰਦੀ ਹੈ ਸੁੱਮਚੇ ਮੁਲਾਜ਼ਮਾਂ ਤੇ ਸਬ-ਸਟੇਸ਼ਨ ਤੇ
ਕੰਮ ਕਰਕੇ ਮੁਲਾਜ਼ਮਾਂ ਦੀ ਜਾਨ ਮਾਲ ਦੀ ਰਾਖੀ ਕੀਤੀ ਜਾਵੇ। ਉਹਨਾਂ ਦੀ ਸਕਿਉਰਟੀ ਦਾ ਪ੍ਰਬੰਧ ਕੀਤਾ ਜਾਵੇ। ਜੇਕਰ ਕਿਸੇ ਮੁਲਾਜ਼ਮ ਤੇ ਹਮਲਾ ਹੁੰਦਾ ਹੈ, ਤਾਂ ਉਸ ਸਬੰਧੀ ਬਣਦੀ ਕਨੂੰਨੀ ਕਾਰਵਾਈ ਕਰਵਾਈ ਜਾਵੇ ਤਾਂ ਕਿ ਅੱਗੇ
ਤੋਂ ਇਹੋ ਜਿਹੀਆਂ ਹਰਕਤਾਂ ਕਰਨ ਵਾਲੇ ਸ਼ਰਾਰਤੀ ਅਨਸਰ ਗੁਰੇਜ ਕਰਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਈਆ ਸ/ਡ ਦੇ ਜਨਰਲ ਸਕੱਤਰ ਹਰਜੀਤ ਸਿੰਘ ਖੋਜਕੀਪੁਰ, ਪ੍ਰਧਾਨ ਨਰਿੰਦਰ ਸਿੰਘ ਬੁਟਾਰੀ, ਰਣਜੀਤ ਸਿੰਘ, ਗੁਰਨੇਕ ਸਿੰਘ , ਹਰਜਿੰਦਰ ਸਿੰਘ ਪ੍ਰਧਾਨ ਬਾਬਾ ਬਕਾਲਾ, ਗੁਰਵੰਤ ਸਿੰਘ , ਮਨਜੀਤ ਸਿੰਘ ੍ਹਧੰ, ਰਾਮ ਲਾਲ, ਜੰਗ ਸਿੰਘ ਪ੍ਰਧਾਨ ਬਿਆਸ, ਬਲਵਿੰਦਰ ਸਿੰਘ, ਗੁਰਦੇਵ ਸਿੰਘ ਸ਼ਸ਼ਅ, ਬਲਜੀਤ ਸਿੰਘ ਸਕੱਤਰ ਬਿਆਸ, ਇੰਦਰਪਾਲ ਸਿੰਘ ਆਦਿ ਹੋਰ ਆਗੂ ਸ਼ਾਮਿਲ ਸਨ।

Loading

Scroll to Top
Latest news
प्रोजैक्ट जीवन जोत के अंतर्गत बाल भिक्षा को रोकने के लिए चलाया अभियान, 2 लड़कियाँ को किया रैसक्यू ਕਾਮਰੇਡ ਲਹਿੰਬਰ ਸਿੰਘ ਤੱਗੜ ਅਤੇ ਬੀਬੀ ਗੁਰਪਰਮਜੀਤ ਕੌਰ ਤੱਗੜ ਵੱਲੋਂ ਸੀਪੀਆਈ ( ਐਮ )  ਨੂੰ 3 ਲੱਖ ਰੁਪਏ ਸਹਾਇਤਾ जालंधर ग्रामीण पुलिस ने 4 ड्रग तस्करों के खिलाफ चलाया बड़ा ऑपरेशन, 84.52 लाख रुपये की संपत्ति जब्त* वज्र आर्मी प्री-प्राइमरी स्कूल, जालंधर, कैंट ने "तारे ज़मीन पर" थीम के साथ एक भव्य वार्षिक समारोह का... ਜਲੰਧਰ ਵਿੱਚ ਬਣੇਗਾ ਆਮ ਆਦਮੀ ਪਾਰਟੀ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ...