ਕਮਿਸ਼ਨਰੇਟ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਗੋਲੀ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

ਪੁਲਿਸ ਕਮਿਸ਼ਨਰ ਵਲੋਂ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ
ਜਲੰਧਰ- ਸ਼ਹਿਰ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਰੁੱਖ ਅਪਣਾਉਂਦਿਆਂ ਕਮਿਸ਼ਨਰੇਟ ਪੁਲਿਸ ਵਲੋਂ ਹੋਟਲ ਡੌਲਫਿਨ ਨੇੜੇ ਗੋਲੀ ਚੱਲਣ ਦੀ ਘਟਨਾ ਦੇ ਮੁੱਖੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੁਲਿਸ ਕਮਿਸ਼ਨਰ,ਜਲੰਧਰ ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਪੁਲਿਸ ਵਲੋਂ ਗੌਰਵ ਬਠਲਾ ਪੁੱਤਰ ਮਹਿੰਦਰ ਪਾਲ ਬਠਲਾ ਵਾਸੀ ਸ਼ਾਸ਼ਤਰੀ ਨਗਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਵਲੋਂ ਪੁਰਾਣੇ ਫ਼ਲ ਅਤੇ ਸਬਜੀ ਮਾਰਕਿਟ ਵਿਖੇ ਗੋਲੀ ਚਲਾਈ ਗਈ ਸੀ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਾਇਆ ਗਿਆ ਹੈ ਬਠਲਾ ਦਾ ਵਿਵੇਕ ਪੁਰੀ ਨਾਲ ਸੜਕੀ ਤਕਰਾਰ ਹੋ ਗਿਆ ਸੀ। ਸ੍ਰੀ ਤੂਰ ਨੇ ਦੱਸਿਆ ਕਿ ਬਠਲਾ ਅਤੇ ਪੁਰੀ ਦੋਵਾਂ ਵਲੋਂ ਆਪਣੇ ਦੋਸਤਾਂ ਨੂੰ ਮੌਕੇ ’ਤੇ ਬੁਲਾ ਲਿਆ ਗਿਆ ਜਿਸ ਕਰਕੇ ਬਹਿਸ ਵੱਧ ਗਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਰੀ ਅਤੇ ਉਸ ਦੇ ਦੋਸਤਾਂ ਨੇ ਬਠਲਾ ਨਾਲ ਕੁੱਟਮਾਰ ਸ਼ੁਰੂ ਕਰ ਦਿੱਤੀ ਜਿਸ ’ਤੇੋ ਬਠਲਾ ਨੇ ਆਪਣੀ .32 ਬੋਰ ਲਾਇਸੰਸੀ ਹਥਿਆਰ ਨਾਲ ਗੋਲੀ ਚਲਾ ਦਿੱਤੀ। ਉਨ੍ਹਾਂ ਦੱਸਿਆ ਕਿ ਭਾਵੇਂ ਤਿੰਨ ਰੋਂਦ ਚਲਾਏ ਗਏ ਸਨ ਪਰ ਇਸ ਵਿੱਚ ਕੋਈ ਜਖ਼ਮੀ ਨਹੀਂ ਹੋਇਆ ਸੀ। ਸ੍ਰੀ ਤੂਰ ਨੇ ਕਿਹਾ ਕਿ ਜਿਵੇਂ ਹੀ ਘਟਨਾ ਪੁਲਿਸ ਦੇ ਧਿਆਨ ਵਿੱਚ ਆਈ ਤਾਂ ਪੁਲਿਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਘਟਨਾ ਵਾਲੇ ਸਥਾਨ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਬਠਲਾ ਦੇ ਖਿਲਾਫ਼ ਕੇਸ ਦਰਜ ਕਰਕੇ ਉਸ ਨੂੰ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਪਾਸੋਂ ਹਥਿਆਰ ਵੀ ਜਬਤ ਕਰ ਲਿਆ ਗਿਆ ਹੈ। ਸ੍ਰੀ ਤੂਰ ਨੇ ਦੱਸਿਆ ਕਿ ਇਸ ਕੇਸ ਵਿੱਚ ਅਗਲੇਰੀ ਪੜਤਾਲ ਚੱਲ ਰਹੀ ਹੈ ਅਤੇ ਇਸ ਘਟਨਾ ਵਿੱਚ ਸ਼ਾਮਿਲ ਸਾਰੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की