ਗੁਰਦੀਪ ਸਿੰਘ ਨਾਗੀ ਸਰਬਸੰਮਤੀ ਨਾਲ 10ਵੀਂ ਵਾਰ ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੇ ਪ੍ਰਧਾਨ ਬਣੇ

ਜੰਡਿਆਲਾ  (Sonu Milgani )-ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੀ ਅਹਿਮ ਮੀਟਿੰਗ ਕਲੱਬ ਦੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਸ਼ਿੰਦਾ ਲਹੌਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਲੱਬ ਦੀ ਇਸ ਵਰ੍ਹੇ ਦੀ ਚੋਣ ਕਰਨ ਸੰਬਧੀ ਅਤੇ ਸਾਲ ਭਰ ਦੀਆਂ ਗਤੀਵਿਧੀਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ‘ਚ ਮੌਜੂਦ ਸਮੂਹ ਪੱਤਰਕਾਰ ਸਾਥੀਆਂ ਵਲੋਂ ਪਿਛਲੇ ਕਰੀਬ ਇਕ ਦਹਾਕੇ ਤੋਂ ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੇ ਪ੍ਰਧਾਨ ਵੱਜੋਂ ਸੇਵਾਵਾਂ ਨਿਭਾ ਰਹੇ ਗੁਰਦੀਪ ਸਿੰਘ ਨਾਗੀ ਨੂੰ ਮੁੜ ਸਰਬਸੰਮਤੀ ਨਾਲ 10ਵੀਂ ਵਾਰ ਪ੍ਰਧਾਨ ਚੁਣ ਲਿਆ ਗਿਆ ਜਦੋਂਕਿ ਜਸਵੰਤ ਸਿੰਘ ਮਾਂਗਟ ਨੂੰ ਜਨਰਲ ਸਕੱਤਰ, ਹਰੀਸ਼ ਕੱਕੜ ਨੂੰ ਮੀਤ ਪ੍ਰਧਾਨ, ਸਵਿੰਦਰ ਸਿੰਘ ਲਹੌਰੀਆ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਪਾਲ ਸਿੰਘ ਰਾਏ ਨੂੰ ਸਕੱਤਰ, ਸ਼ੁਕਰਗੁਜਾਰ ਸਿੰਘ ਨੂੰ ਕਾਨੂੰਨੀ ਸਲਾਹਕਾਰ, ਪਰਵਿੰਦਰ ਸਿੰਘ ਮਲਕ ਨੂੰ ਪ੍ਰਚਾਰ ਸਕੱਤਰ, ਪਰਮਜੀਤ ਸਿੰਘ ਨੂੰ ਪ੍ਰੈੱਸ ਸਕੱਤਰ, ਸਤਪਾਲ ਵਿਨਾਇਕ ਤੇ ਕੁਲਦੀਪ ਸਿੰਘ ਖਹਿਰਾ ਨੂੰ ਮੁੱਖ ਸਲਾਹਕਾਰ, ਸੁਖਦੇਵ ਸਿੰਘ ਬੱਬੂ ਨੂੰ ਖਜ਼ਾਨਚੀ, ਮਨਦੀਪ ਸਿੰਘ ਜੰਮੂ ਨੂੰ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਪੱਤਰਕਾਰ ਕੁਲਦੀਪ ਸਿੰਘ ਭੁੱਲਰ ਅਤੇ ਵਿਕਰਮਜੀਤ ਸਿੰਘ ਉਚੇਚੇ ਤੌਰ ’ਤੇ ਹਾਜਰ ਸਨ। ਇਸ ਮੌਕੇ ਪ੍ਰਧਾਨ ਗੁਰਦੀਪ ਸਿੰਘ ਨਾਗੀ ਨੇ ਸਮੂਹ ਸਾਥੀਆਂ ਦਾ ਤਹਿਦਿਲੋਂ ਧੰਨਵਾਦ ਕੀਤਾ, ਜਿੰਨਾਂ ਨੇ ਹਰ ਵਾਰ ਦੀ ਤਰਾਂ ਇਸ ਵਾਰ ਦੀ ਚੋਣ ਵਿਚ ਵੀ ਮੇਰੇ ‘ਤੇ ਭਰੋਸਾ ਪ੍ਰਗਟ ਕਰਦਿਆਂ ਮਾਣ ਬਖਸ਼ਿਆ। ਉਨਾਂ ਕਿਹਾ ਕਿ ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਤੇ ਪੱਤਰਕਾਰ ਭਾਈਚਾਰੇ ਦੇ ਭਲੇ ਹਿੱਤ ਤੱਤਪਰ ਰਹਿਣਗੇ। ਪ੍ਰਧਾਨ ਗੁਰਦੀਪ ਸਿੰਘ ਨਾਗੀ ਨੇ ਸਮੂਹ ਸਾਥੀਆਂ ਦੇ ਉਦਮ ਸਦਕਾ ਕਲੱਬ ਵੱਲੋਂ ਕਰਵਾਏ ਗਏ ਭਗਤ ਪੂਰਨ ਸਿੰਘ ਬਰਸੀ ਮੌਕੇ ਕਰਵਾਏ ਗਏ ਕਵੀ ਦਰਬਾਰ, ਵੱਖ-ਵੱਖ ਪਿੰਡਾਂ ਵਿਚ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਫਿਲਮਾਂ ਵਿਖਾਉਣ ਅਤੇ ਸਮਾਜ ਭਲਾਈ ਦੇ ਕਾਰਜਾਂ ਵਿਚ ਕਲੱਬ ਵਲੋਂ ਪਾਏ ਯੋਗਦਾਨ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਭਵਿੱਖ ਵਿਚ ਵੀ ਅਜਿਹੇ ਕਾਰਜ਼ ਜਾਰੀ ਰੱਖਣ ਦਾ ਭਰੋਸਾ ਦੁਆਇਆ। ਇਸ ਮੌਕੇ ਜਨਰਲ ਸਕੱਤਰ ਜਸਵੰਤ ਸਿੰਘ ਮਾਂਗਟ, ਸਕੱਤਰ ਗੁਰਪਾਲ ਸਿੰਘ ਰਾਏ ਅਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਲਹੌਰੀਆ ਨੇ ਕਲੱਬ ਦੀ ਹੋਈ ਚੋਣ ਦੀ ਸਮੂਹ ਸਾਥੀਆਂ ਨੂੰ ਮੁਬਾਰਕਬਾਦ ਦਿੱਤੀ।
ਫੋਟੋ ਕੈਪਸ਼ਨ: ਮਾਝਾ ਪ੍ਰੈੱਸ ਕਲੱਬ, ਅੰਮ੍ਰਿਤਸਰ ਦੀ ਚੋਣ ਮੌਕੇ ਪ੍ਰਧਾਨ ਗੁਰਦੀਪ ਸਿੰਘ ਨਾਗੀ, ਜਸਵੰਤ ਸਿੰਘ ਮਾਂਗਟ, ਗੁਰਪਾਲ ਸਿੰਘ ਰਾਏ, ਐਡਵੋਕੇਟ ਸ਼ੁਕਰਗੁਜਾਰ ਸਿੰਘ, ਸਵਿੰਦਰ ਸਿੰਘ ਲਹੌਰੀਆ, ਹਰੀਸ਼ ਕੱਕੜ ਤੇ ਹੋਰ।

Loading

Scroll to Top
Latest news
राज्य स्तरीय प्रतियोगिता के तहत वालीबॉल (स्मैशिंग) एवं शतरंज प्रतियोगिता 15 को एक दिन में रिकॉर्ड  लिफ्टिंग; जालंधर प्रशासन ने एक दिन में 38 हजार मीट्रिक टन से ज्यादा धान की लिफ्ट... स्पर्श पेंशनरों / फॅमिली पेंशनरों के वार्षिक पहचान तथा शिकायतों के समाधान हेतु "स्पर्श आउटरीच कार्यक... यूथ अकाली दल ने श्री गुरु नानक देव जी के प्रकाश पर्व के अवसर पर पूरे पंजाब में दस्तार कैंप लगाकर मना... ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ ਸੂਬਾਈ ਅਤੇ ਉੱਤਰੀ ਖੇਤਰੀ ਮੁਕਾਬਲੇ ਵਿੱਚ ਸੀਬੀਐਸਈ ਭੀਖੀ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ ਸਕੇਟਿੰਗ ਖੇਡਾਂ ਵਿੱਚ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ, ਭੀਖੀ ਦੇ ਵਿਿਦਆਰਥੀਆਂ ਨੇ ਪ੍ਰਾਪਤ ਕੀਤੇ ਮੈਡਲ ਦਿਵਿਆਂਗ ਵਿਅਕਤੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਮੇਰਾ ਮਕ਼ਸਦ - ਮਾ ਵਰਿੰਦਰ ਸੋਨੀ सरकारी स्पोर्टस कालेज में 6 से 13 नवंबर तक अग्निवीर भर्ती रैली- एस.डी.एम. ने लिया प्रबंधों का जायज़ा भारतीय सेना द्वारा केडेटों और छात्र / छात्राओं के लिये आधुनिक हथियारों की प्रदर्शनी