12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਹਾਕੀ ‘ਚ ਨਵਪ੍ਰੀਤ ਕੌਰ ਕਰੇਗੀ ਪੰਜਾਬ ਟੀਮ ਦੀ ਕਪਤਾਨੀ 

ਜਲੰਧਰ- ਭੋਪਾਲ (ਮੱਧ ਪ੍ਰਦੇਸ਼) ਵਿਖੇ 6 ਮਈ ਤੋਂ ਸੁਰੂ ਹੋਈ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ ਵਿਚ ਭਾਗ ਲੈਣ ਵਾਲੀ ਪੰਜਾਬ ਹਾਕੀ ਟੀਮ ਦੀ ਕਪਤਾਨੀ ਨਵਪ੍ਰੀਤ ਕੌਰ ਕਰੇਗੀ । ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਵਲੋਂ ਹਾਕੀ ਪੰਜਾਬ ਨੂੰ ਮੁਅੱਤਲ ਕਰਨ ਉਪਰੰਤ ਨਿਯੁਕਤ ਕੀਤੀ ਹਾਕੀ ਪੰਜਾਬ ਦੀ ਐਡਹੱਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ 12ਵੀਂ ਹਾਕੀ ਇੰਡੀਆ ਕੌਮੀ ਸੀਨਿਅਰ ਮਹਿਲਾ ਹਾਕੀ ਚੈਂਪੀਅਨਸ਼ਿਪ 6 ਤੋਂ 17 ਮਈ ਤਕ ਭੋਪਾਲ (ਮੱਧ ਪ੍ਰਦੇਸ਼) ਵਿਚ ਭਾਗ ਲੈਣ ਲਈ ਪੰਜਾਬ ਦੀ ਸੀਨੀਅਰ ਹਾਕੀ ਟੀਮ ਦੀ ਅਗਵਾਈ ਨਵਪ੍ਰੀਤ ਕੌਰ ਕਰੇਗੀ ਜਦਕਿ ਸ਼ਾਲੂ ਮਾਨ (ਪਟਿਆਲਾ) ਪੰਜਾਬ ਟੀਮ ਦੀ ਉਪ ਕਪਤਾਨ ਹੋਵੇਗੀ । ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਹਾਕੀ ਟੀਮ ਵਿਚ ਕ੍ਰਮਵਾਰ ਕਮਲਜੀਤ ਕੌਰ, ਜੋਤਿਕਾ ਕਲਸੀ, ਸ਼ੇਰਿਆ ਮਿਸ਼ਰਾ, ਮੀਨਾਕਸ਼ੀ, ਸੰਜਨਾ, ਕਿਰਨਦੀਪ ਕੌਰ, ਨਵਜੋਤ ਕੌਰ, ਮਹਿਮਾ, ਰੁਪਿੰਦਰ ਕੌਰ, ਯਾਸ਼ਿਕਾ ਨੇਗੀ, ਸਿਮਰਨ ਚੋਪੜਾ, ਸਲੀਕਾ, ਚੰਦਾਨਪ੍ਰੀਤ ਕੌਰ, ਰਸ਼ਨਪਰੀਤ ਕੌਰ, ਕਿਰਨਦੀਪ ਕੌਰ ਅਤੇ ਸਰਬਦੀਪ ਕੌਰ ਨੁੰ ਸ਼ਾਮਿਲ ਕੀਤਾ ਗਿਆ ਹੈ ।  ਰੇਲ ਕੋਚ ਫੈਕਟਰੀ ਕਪੂਰਥਲਾ ਦੀ ਕਾਮਨਵੈਲਥ ਖੇਡਾਂ ਦੀ ਮੈਡਲਿਸਟ ਤੇ ਅੰਤਰਰਾਸ਼ਟਰੀ ਖਿਡਾਰਨਾਂ ਕ੍ਰਮਵਾਰ ਯੋਗਿਤਾ ਬਾਲੀ ਤੇ ਅਮਨਦੀਪ ਕੌਰ ਨੂੰ ਟੀਮ ਦਾ ਕ੍ਰਮਵਾਰ ਕੋਚ ਤੇ ਮੈਨੇਜਰ ਬਣਾਇਆ ਗਿਆ ਹੈ ਜਦਕਿ ਜਗਰੂਪ ਸਿੰਘ ਟੀਮ ਦੇ ਸਹਾਇਕ ਕੋਚ ਹੋਣਗੇ ।

Loading

Scroll to Top
Latest news
Wardwise Election results Jalandhar: ਜਲੰਧਰ ਨਗਰ ਨਿਗਮ ਚੋਣਾਂ ਦੇ 85 ਨਤੀਜੇ, ਦੇਖੋ ਕਿਹੜੀ ਪਾਰਟੀ ਜਿੱਤੀ ਗਾਇਕ ਬੂਟਾ ਮੁਹੰਮਦ ਨੇ ਆਪਣੇ ਭਾਈਚਾਰੇ ਦੇ ਸਾਥੀ ਕਲਾਕਾਰਾਂ ਨੂੰ ਨਾਲ਼ ਲੈਕੇ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਦਾ ਕੀਤਾ ਐਲ... ਜਲੰਧਰ ਨਗਰ ਨਿਗਮ ਚੋਣਾਂ : ਜਨਰਲ ਚੋਣ ਆਬਜ਼ਰਵਰ ਵੱਲੋਂ ਚੋਣਾਂ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ भाजपा ने जारी किया जालंधर नगर निगम चुनावो को लेकर घोषणा पत्र ਵਾਰਡ ਨੰਬਰ 21 ਵਿੱਚ ਭਾਜਪਾ ਉਮੀਦਵਾਰ ਅੰਜੂ ਭਾਰਦਵਾਜ ਦੇ ਹਕ਼ ਵਿਚ ਚੱਲੀ ਹਨੇਰੀ ਨੇ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਕੀਤੇ... भारतीय जनता पार्टी में प्रदीप खुल्लर की हुई घर वापसी ਭੀਖੀ ਦੇ ਕਬੱਡੀ ਕੱਪ 'ਤੇ ਹਰਿਆਣੇ ਦੇ ਗੱਭਰੂਆਂ ਦੀ ਝੰਡੀ राज्य चुनाव आयोग के निर्देशों और नियमों की इन्न- बिन्न पालना यकीनी बनाने को कहा आप पंजाब अध्यक्ष अमन अरोड़ा ने डेरा ब्यास प्रमुख बाबा गुरिंदर सिंह ढिल्लों से मुलाकात की आम आदमी पार्टी ने जालंधर के विकास के लिए पांच बड़ी गारंटियों की घोषणा की